06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸ਼ੋ੍ਰਮਣੀ ਅਕਾਲੀ ਦਲ ਵਲੋਂ ਨਗਰ ਕੌਂਸਲ ਪਾਇਲ ਦੀਆਂ ਚੋਣਾਂ ਲਈ 10 ਉਮੀਦਵਾਰਾਂ ਦਾ ਐਲਾਨ

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਪਾਇਲ, 15 ਮਈ (ਰਜਿੰਦਰ ਸਿੰਘ,ਨਿਜ਼ਾਮਪੁਰ)-ਸ਼ੋ੍ਰਮਣੀ ਅਕਾਲੀ ਦਲ ਦੀ ਇੱਕ ਅਹਿਮ ਮੀਟਿੰਗ ਹਲਕਾ ਇੰਚਾਰਜ ਮਨਜੀਤ ਸਿੰਘ ਮਦਨੀਪੁਰ ਦੀ ਅਗਵਾਈ 'ਚ ਅਕਾਲੀ ਦਲ ਦੇ ਦਫ਼ਤਰ ਪਾਇਲ ਵਿਖੇ ਹੋਈ, ਜਿਸ ਵਿਚ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਤੇ ਵੱਡੀ ਗਿਣਤੀ 'ਚ ਪਾਰਟੀ ਆਗੂਆਂ ਨੇ ਹਿੱਸਾ ਲਿਆ | ਇਸ ਮੌਕੇ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ, ਹਲਕਾ ਇੰਚਾਰਜ ਮਨਜੀਤ ਸਿੰਘ ਮਦਨੀਪੁਰ, ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਇੰਜੀ. ਜਗਦੇਵ ਸਿੰਘ ਬੋਪਾਰਾਏ, ਚੇਅਰਮੈਨ ਗੁਰਜੀਤ ਸਿੰਘ ਪੰਧੇਰਖੇੜੀ, ਨਗਰ ਕੌਂਸਲ ਪਾਇਲ ਦੀਆਂ ਚੋਣਾਂ ਲਈ ਸ਼ੋ੍ਰਮਣੀ ਅਕਾਲੀ ਦਲ ਵਲੋਂ 11 ਵਾਰਡਾਂ ਵਿਚ 10 ਵਾਰਡਾਂ ਦੇ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ | ਜਿਸ ਵਿਚ ਵਾਰਡ ਨੰਬਰ 1 ਤੋੋਂ ਜਸਪਾਲ ਕੌਰ, ਵਾਰਡ ਨੰਬਰ 2 ਤੋਂ ਗੁਰਪ੍ਰੀਤ ਸਿੰਘ ਗੁਰੀ, ਵਾਰਡ ਨੰਬਰ 4 ਤੋਂ ਸੁਨੀਤਾ ਸਰਮਾ, ਵਾਰਡ ਨੰਬਰ 5 ਤੋਂ ਹੀਨਾ ਆਂਸਲ, ਵਾਰਡ ਨੰਬਰ 6 ਤੋਂ ਗੁਰਪ੍ਰੀਤ ਸਿੰਘ ਪਾਲੀ, ਵਾਰਡ ਨੰਬਰ 7 ਤੋਂ ਮਨਜਿੰਦਰ ਸਿੰਘ, ਵਾਰਡ ਨੰਬਰ 8 ਤੋਂ ਮਨਪ੍ਰੀਤ ਸਿੰਘ, ਵਾਰਡ ਨੰਬਰ 9 ਤੋਂ ਬਲਵਿੰਦਰ ਕੌਰ, ਵਾਰਡ ਨੰਬਰ 10 ਤੋਂ ਮਨਦੀਪ ਸਿੰਘ ਚੀਮਾ ਅਤੇ ਵਾਰਡ ਨੰਬਰ 11 ਤੋਂ ਪ੍ਰਵੀਨ ਕੁਮਾਰੀ ਨੂੰ ਉਮੀਦਵਾਰ ਐਲਾਨਿਆ ਹੈ | ਇਸ ਮੌਕੇ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ, ਹਲਕਾ ਇੰਚਾਰਜ ਮਦਨੀਪੁਰ ਤੇ ਇੰਜੀ. ਜਗਦੇਵ ਸਿੰਘ ਬੋਪਾਰਾਏ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਸਾਰੇ ਉਮੀਦਵਾਰ ਸਾਰੇ ਵਾਰਡਾਂ ਵਿਚ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ | ਇਸ ਮੌਕੇ ਜਥੇਦਾਰ ਪਿ੍ਤਪਾਲ ਸਿੰਘ ਝੱਮਟ, ਜਥੇਦਾਰ ਸਰਬਜੀਤ ਸਿੰਘ ਸੇਠੀ, ਜਥੇਦਾਰ ਜਗਜੀਤ ਸਿੰਘ ਦੌਲਤਪੁਰ, ਡਾ. ਸੁਰਿੰਦਰ ਸਿੰਘ ਸ਼ਾਹਪੁਰ, ਜੀਵਨ ਸਿੰਘ ਰਾਜਗੜ੍ਹ, ਸੁਖਵੰਤ ਸਿੰਘ ਸੁੱਖਾ, ਰੁਲਦਾ ਸਿੰਘ, ਬਲਵਿੰਦਰ ਸਿੰਘ ਬੰਟੀ, ਸਤਨਾਮ ਸਿੰਘ ਮਰਵਾਹਾ, ਕੁਲਵੀਰ ਸਿੰਘ ਪਾਇਲ, ਹਰਜੀਤ ਸਿੰਘ ਪੰਚ ਧਮੋਟ, ਜਗਤਾਰ ਸਿੰਘ ਧਮੋਟ, ਗੁਰਦੇਵ ਸਿੰਘ ਧਮੋਟ, ਸੀਨੀਅਰ ਆਗੂ ਰਾਮਪਾਲ ਸਚਦੇਵਾ, ਸੰਦੀਪ ਸਚਦੇਵਾ, ਮਨਪ੍ਰੀਤ ਸਿੰਘ ਬਿੱਲਾ, ਵਿਜੇ ਕੁਮਾਰ ਨੇਤਾ ਆਦਿ ਵੱਡੀ ਗਿਣਤੀ ਵਿਚ ਪਾਰਟੀ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਨੇ ਨਗਰ ਕੌਂਸਲ ਦੀਆਂ ਚੋਣਾਂ ਲਈ 7 ਉਮੀਦਵਾਰਾਂ ਦੇ ਕੀਤੇ ਕਾਗ਼ਜ਼ ਦਾਖਲ ਅਗਲੀ ਖ਼ਬਰ ਅਕਾਲੀ ਦਲ ਵਲੋਂ ਨਗਰ ਕੌਂਸਲ ਦੇ ਸਾਰੇ 15 ਵਾਰਡਾਂ 'ਚ ਆਪਣੇ ਉਮੀਦਵਾਰਾਂ ਦੇ ਕਾਗ਼ਜ਼ ਦਾਖਲ
Ad Position 24