06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਮਜੀਠੀਆ ਨੂੰ ਮਿਲੇ ਸੰਜੀਵ ਪੁਰੀ ਅਤੇ ਧਾਲੀਵਾਲ

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਮਲੌਦ, 15 ਮਈ (ਦਿਲਬਾਗ ਸਿੰਘ ਚਾਪੜਾ)-ਸ਼੍ਰੋਮਣੀ ਅਕਾਲੀ ਦਲ ਦੇ ਨਿਧੜਕ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਨਗਰ ਪੰਚਾਇਤ ਮਲੌਦ ਦੇ ਸਾਬਕਾ ਪ੍ਰਧਾਨ ਸੰਜੀਵ ਪੁਰੀ ਅਤੇ ਨਿਰਮਲ ਸਿੰਘ ਧਾਲੀਵਾਲ ਵੱਲੋਂ ਕੀਤੀ ਮੁਲਾਕਾਤ ਦੌਰਾਨ ਜਿੱਥੇ ਇੱਕ ਦੂਜੇ ਦੇ ਹਾਲ ਚਾਲ ਅਤੇ ਕਾਰੋਬਾਰਾਂ ਬਾਰੇ ਗੱਲਬਾਤ ਕੀਤੀ ਗਈ, ਉੱਥੇ ਉਕਤ ਆਗੂਆਂ ਨੇ ਮਜੀਠੀਆ ਨੂੰ ਹਲਕਾ ਪਾਇਲ ਦੀ ਮੌਜੂਦਾ ਸਥਿਤੀ ਤੋਂ ਵੀ ਜਾਣੂ ਕਰਵਾਇਆ | ਉਨ੍ਹਾਂ ਹਲਕੇ ਵਿਚ ਦਿਨ ਰਾਤ ਕੰਮ ਕਰ ਰਹੇ ਹਲਕਾ ਇੰਚਾਰਜ ਮਨਜੀਤ ਸਿੰਘ ਮਦਨੀਪੁਰ ਬਾਰੇ ਵੀ ਗੱਲਬਾਤ ਕੀਤੀ ਕਿ ਉਹ ਪਿੰਡ ਪਿੰਡ ਜਾ ਕੇ ਅਕਾਲੀ ਵਰਕਰਾਂ ਨਾਲ ਕਿਵੇਂ ਰਾਬਤਾ ਕਰ ਰਹੇ ਹਨ ਅਤੇ ਕਿਵੇਂ ਪਾਰਟੀ ਦੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਂਦੇ ਹਨ | ਹਲਕੇ ਦੇ ਵਰਕਰਾਂ ਦੀਆਂ ਭਾਵਨਾਵਾਂ ਸਬੰਧੀ ਵੀ ਉਨ੍ਹਾਂ ਸਾਬਕਾ ਮੰਤਰੀ ਨਾਲ ਖੁੱਲ ਕੇ ਗੱਲਬਾਤ ਕੀਤੀ | ਇਸ ਤੋਂ ਇਲਾਵਾ ਉਨ੍ਹਾਂ ਮਾਨ ਸਰਕਾਰ ਦੀਆਂ ਉਨ੍ਹਾਂ ਨਾਲ ਕੀਤੀਆ ਜ਼ਿਆਦਤੀਆਂ ਬਾਰੇ ਵੀ ਗੱਲ ਕੀਤੀ | ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਉਹ ਹਰ ਅਕਾਲੀ ਵਰਕਰ ਨਾਲ ਚਟਾਨ ਵਾਂਗ ਖੜੇ ਹਨ ਅਤੇ ਖੜਦੇ ਰਹਿਣਗੇ | ਮਾਨ ਸਰਕਾਰ ਦੀਆਂ ਨਾਕਾਮੀਆਂ ਅਤੇ ਕਾਰਨਾਮੇ ਆਏ ਦਿਨ ਸਾਹਮਣੇ ਆ ਰਹੇ ਹਨ, ਜਿਸ ਕਾਰਨ ਲੋਕ ਇਹਨਾਂ ਦੀ ਪੰਜਾਬ ਨੂੰ ਲੁੱਟਣ ਦੀ ਮਨਸ਼ਾ ਤੋਂ ਜਾਣੂ ਹੋ ਚੁੱਕੇ ਹਨ ਅਤੇ 2027 'ਚ ਇਹਨਾਂ ਨੂੰ ਚਲਦਾ ਕਰਕੇ ਪੰਜਾਬ ਦੀ ਵਾਗਡੋਰ ਪੰਜਾਬ ਦੀ ਆਪਣੀ ਅਤੇ ਪੰਜਾਬ ਦੀ ਹਿਤੈਸ਼ੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਸੌਂਪਣ ਲਈ ਤਿਆਰ ਹਨ |
Ad Position 22
No active advertisement
ਪਿਛਲੀ ਖ਼ਬਰ ਭਲਕੇ ਬਿਜਲੀ ਬੰਦ ਰਹੇਗੀ ਅਗਲੀ ਖ਼ਬਰ ਮਰਾਲਾ ਕੌਂਸਲ ਦੀਆਂ ਚੋਣਾਂ ਲਈ 30 ਨਾਮਜ਼ਦਗੀਆਂ ਦਾਖਲ
Ad Position 24