05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸ੍ਰੀ ਗੁਰੂ ਤੇਗ ਬਹਾਦਰ ਸਕੂਲ ਹੇਡੋਂ ਬੇਟ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਮਾਛੀਵਾੜਾ ਸਾਹਿਬ, 15 ਮਈ (ਰਾਜਦੀਪ ਸਿੰਘ ਅਲਬੇਲਾ)-ਬਲਾਕ ਮਾਛੀਵਾੜਾ ਦੇ ਪਿੰਡ ਹੇਡੋਂ ਬੇਟ ਵਿਖੇ ਸਥਿਤ ਵਿੱਦਿਅਕ ਸੰਸਥਾ ਸ੍ਰੀ ਗੁਰੂ ਤੇਗ ਬਹਾਦਰ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਦਾ ਦਸਵੀਂ ਜਮਾਤ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ 100 ਪ੍ਰਤੀਸ਼ਤ ਰਿਹਾ | ਸਕੂਲ ਦੇ ਐੱਮ.ਡੀ. ਹਰਪਾਲ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਦਿਆਰਥੀਆਂ ਨੇ ਚੰਗੇ ਅੰਕ ਪ੍ਰਾਪਤ ਕਰਦਿਆਂ ਸਕੂਲ, ਮਾਪਿਆਂ ਅਤੇ ਆਪਣੇ ਅਧਿਆਪਕਾਂ ਦਾ ਨਾਂ ਰੌਸ਼ਨ ਕੀਤਾ | ਮੈਡਮ ਨੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਚੰਗਾ ਨਤੀਜਾ ਆਉਣ 'ਤੇ ਮੁਬਾਰਕਬਾਦ ਦਿੱਤੀ | ਵਿਦਿਆਰਥਣ ਹਿਮਾਂਸ਼ੀ ਨੇ ਸਕੂਲ 'ਚੋਂ ਪਹਿਲਾ, ਜੈਸਮੀਨ ਕੌਰ ਨੇ ਦੂਜਾ ਤੇ ਨਵਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਸਕੂਲ ਪਿ੍ੰਸੀਪਲ ਬੰਤ ਸਿੰਘ ਨੇ ਸੰਸਥਾ ਦੇ ਵਿਹੜੇ ਪਹੁੰਚੇ ਮਾਪਿਆਂ ਦਾ ਧੰਨਵਾਦ ਕੀਤਾ ਤੇ ਬੱਚਿਆਂ ਨੂੰ ਉਨ੍ਹਾਂ ਦੀ ਪ੍ਰਾਪਤੀ ਤੇ ਵਧਾਈਆਂ ਦਿੱਤੀਆਂ | ਬੱਚਿਆਂ ਨੂੰ ਅੱਗੇ ਤੋਂ ਹੋਰ ਮਿਹਨਤ ਕਰ ਆਪਣੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕਰਨ ਤੇ ਸਮਾਜ ਦੇ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ | ਇਸ ਸਮੇਂ ਸਕੂਲ ਦਾ ਸਮੂਹ ਸਟਾਫ਼ ਵੀ ਮੌਜੂਦ ਸੀ |
Ad Position 22
No active advertisement
ਪਿਛਲੀ ਖ਼ਬਰ ਸਾਬਕਾ ਮੰਤਰੀ ਮੇਹਰਬਾਨ ਨੂੰ ਸਦਮਾ, ਭਰਾ ਦੇ ਦਿਹਾਂਤ 'ਤੇ ਵੱਖ-ਵੱਖ ਆਗੂਆਂ ਵਲੋਂ ਅਫ਼ਸੋਸ ਅਗਲੀ ਖ਼ਬਰ 'ਆਪ' ਦਾ ਮੈਂਬਰ ਪੰਚਾਇਤ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ
Ad Position 24