05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦਾ ਵੱਡਾ ਜਥਾ ਚੰਡੀਗੜ੍ਹ ਰੋਸ ਧਰਨੇ ਲਈ ਰਵਾਨਾ

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਸਮਰਾਲਾ, 15 ਨਵੰਬਰ (ਕੁਲਵਿੰਦਰ ਸਿੰਘ)-ਪੰਜਾਬ ਦਾ ਕਿਸਾਨ ਜੋ ਹਮੇਸ਼ਾ ਹੀ ਆਪਣੇ ਦੁਆਰਾ ਕੀਤੀ ਮਿਹਨਤ ਨਾਲ ਹੱਕ-ਸੱਚ ਦੀ ਰੋਟੀ ਖਾਣ ਵਿਚ ਵਿਸ਼ਵਾਸ ਰੱਖਣ ਵਾਲਾ ਇਨਸਾਨ ਹੈ | ਜਦੋਂ ਹੁਕਮਰਾਨ ਸਿਆਸੀ ਪਾਰਟੀਆਂ ਉਨ੍ਹਾਂ ਦੀ ਮਿਹਨਤ ਦਾ ਮੁੱਲ ਵੀ ਨਹੀਂ ਪਾਉਂਦੀਆਂ ਤਾਂ ਉਨ੍ਹਾਂ ਨੂੰ ਮੌਕੇ ਦੀਆਂ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਰਾਹ ਅਖ਼ਤਿਆਰ ਕਰਨਾ ਹੀ ਪੈਂਦਾ ਹੈ | ਇਹ ਪ੍ਰਗਟਾਵਾ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਵਲੋਂ ਸਾਂਝੇ ਰੂਪ 'ਚ ਪੰਜਾਬ ਰਾਜ ਭਵਨ ਵੱਲ ਕੀਤੇ ਜਾ ਰਹੇ ਪੈਦਲ ਰੋਸ ਮਾਰਚ ਵਿਚ ਸ਼ਾਮਲ ਹੋਣ ਲਈ ਚੰਡੀਗੜ੍ਹ ਨੂੰ ਰਵਾਨਾ ਹੋਣ ਸਮੇਂ ਭਾ. ਕਿ. ਯੂ. (ਰਾਜੇਵਾਲ) ਦੇ ਸੂਬਾ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਭੱਟੀਆਂ ਅਤੇ ਲੁਧਿਆਣਾ ਜ਼ਿਲ੍ਹਾ ਦੇ ਪ੍ਰਧਾਨ ਮਨਪ੍ਰੀਤ ਸਿੰਘ ਮੇਹਲੋਂ ਦੀ ਅਗਵਾਈ ਹੇਠ ਲੁਧਿਆਣਾ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ ਕਿਸਾਨਾਂ ਨਾਲ ਰਵਾਨਾ ਹੋਣ ਮੌਕੇ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਕਿਸਾਨਾਂ ਦੇ ਹੱਕ ਵਿਚ ਅੱਜ ਤੱਕ ਕੋਈ ਹਾਅ ਦਾ ਨਾਅਰਾ ਨਹੀਂ ਮਾਰਿਆ ਅਤੇ ਨਾ ਹੀ ਕਦੇ ਕਿਸਾਨ ਆਗੂਆਂ ਨਾਲ ਕੋਈ ਮੁਲਾਕਾਤ ਕੀਤੀ ਹੈ | ਇਸ ਮੌਕੇ ਪ੍ਰਮੁੱਖ ਕੁਲਵਿੰਦਰ ਸਿੰਘ ਪੂਰਬਾ ਬਲਾਕ ਪ੍ਰਧਾਨ ਸਮਰਾਲਾ, ਬਲਵੰਤ ਸਿੰਘ ਰਾਜੇਵਾਲ, ਗੁਰਦਰਸ਼ਨ ਸਿੰਘ, ਜਗਦੇਵ ਸਿੰਘ ਮੁੱਤੋਂ, ਬੂਟਾ ਸਿੰਘ ਬਗ਼ਲੀ, ਜਸਵਿੰਦਰ ਸਿੰਘ ਕੁਲੇਵਾਲ, ਸ਼ੇਰਾ ਟੋਡਰਪੁਰ, ਚੌਧਰੀ ਸੰਗਤਪੁਰਾ, ਕਰਮਜੀਤ ਸਿੰਘ, ਰਣਵੀਰ ਸਿੰਘ, ਰਾਜਾ ਮੇਹਲੋਂ, ਰਾਜਾ ਮੁੱਤੋਂ, ਕੁਲਦੀਪ ਸਿੰਘ, ਮਨਜੀਤ ਸਿੰਘ, ਕਰਮਜੀਤ ਬਾਬਾ, ਹੈਪੀ ਰਾਜੇਵਾਲ, ਜਗਮੋਹਨ ਸਿੰਘ ਉਟਾਲਾਂ, ਬਿੱਲੂ ਉਟਾਲਾਂ, ਜਸਵਿੰਦਰ ਸਿੰਘ ਮੰਜਾਲੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਚਦੇਵਾ ਸਕੂਲ ਸਾਹਨੇਵਾਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ 20 ਨੂੰ ਕੈਮਿਸਟਾਂ ਵਲੋਂ ਦੁਕਾਨਾਂ ਬੰਦ ਕਰ ਕੇ ਸ਼ਾਂਤੀਪੂਰਵਕ ਤਰੀਕੇ ਦੇ ਨਾਲ ਕੀਤੀ ਜਾਵੇਗੀ ਹੜਤਾਲ-ਪ੍ਰਧਾਨ ਪੁਰੀ
Ad Position 24