05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸਚਦੇਵਾ ਸਕੂਲ ਸਾਹਨੇਵਾਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਸਾਹਨੇਵਾਲ, 15 ਮਈ (ਹਨੀ ਚਾਠਲੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜੇ ਵਿਚ ਸਚਦੇਵਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਾਹਨੇਵਾਲ ਦੇ ਵਿਦਿਆਰਥੀਆਂ ਨੇ ਵਧੀਆ ਅੰਕ ਪ੍ਰਾਪਤ ਕੀਤੇ | ਇਸ ਸੰਬੰਧੀ ਡਾਇਰੈਕਟਰ ਪ੍ਰਵੀਨ ਸੇਠੀ ਅਤੇ ਚੇਅਰਮੈਨ ਰਾਜਿੰਦਰ ਸੇਠੀ ਨੇ ਦੱਸਿਆ ਕਿ ਸਕੂਲ ਦੇ ਕੁਲ 33 ਵਿਦਿਆਰਥੀਆਂ ਨੇ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਤੇ 33 ਹੀ ਵਿਦਿਆਰਥੀਆਂ ਨੇ ਵਧੀਆ ਅੰਕ ਪ੍ਰਾਪਤ ਕੀਤੇ | ਜਿਸ ਨਾਲ ਸਕੂਲ ਦਾ 100 ਪ੍ਰਤੀਸ਼ਤ ਸ਼ਾਨਦਾਰ ਨਤੀਜਾ ਰਿਹਾ | ਉਨ੍ਹਾਂ ਦੱਸਿਆ ਕਿ ਕਾਮਰਸ ਸਟਰੀਮ ਵਿਚ ਕੋਮਲਪ੍ਰੀਤ ਕੌਰ ਨੇ 88.02 ਪ੍ਰਤੀਸ਼ਤ ਅੰਕਾਂ ਦੇ ਨਾਲ ਪਹਿਲਾ, ਵੰਸ਼ਿਕਾ ਨੇ 79.4 ਪ੍ਰਤੀਸ਼ਤ ਅੰਕਾਂ ਦੇ ਨਾਲ ਦੂਜਾ ਅਤੇ ਆਲੋਕ ਨੇ 78 ਪ੍ਰਤੀਸ਼ਤ ਅੰਕਾਂ ਦੇ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਆਰਟਸ ਸਟਰੀਮ ਵਿਚ ਅੰਸ਼ਿਕ ਨੇ 81 ਪ੍ਰਤੀਸ਼ਤ ਅੰਕਾਂ ਦੇ ਨਾਲ ਪਹਿਲਾ, ਹਰਪ੍ਰੀਤ ਨੇ 80 ਪ੍ਰਤੀਸ਼ਤ ਅੰਕਾਂ ਦੇ ਨਾਲ ਦੂਜਾ ਅਤੇ ਸਿ੍ਸ਼ਟੀ ਨੇ 79.5 ਪ੍ਰਤੀਸ਼ਤ ਅੰਕਾਂ ਦੇ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਕਾਮਰਸ ਅਤੇ ਆਰਟਸ ਦੋਵਾਂ ਸਟਰੀਮ ਦੇ ਸਾਰੇ ਵਿਦਿਆਰਥੀ ਵਧੀਆ ਅੰਕਾਂ ਦੇ ਨਾਲ ਪਾਸ ਹੋਏ | ਇਸ ਮੌਕੇ ਸਕੂਲ ਡਾਇਰੈਕਟਰ ਪਰਵੀਨ ਸੇਠੀ ਅਤੇ ਚੇਅਰਮੈਨ ਰਾਜਿੰਦਰ ਸੇਠੀ ਨੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਉਨ੍ਹਾਂ ਦੀ ਸਮੂਹਿਕ ਸਫਲਤਾ ਲਈ ਦਿਲੋਂ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਜੇਠ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦਾ ਵੱਡਾ ਜਥਾ ਚੰਡੀਗੜ੍ਹ ਰੋਸ ਧਰਨੇ ਲਈ ਰਵਾਨਾ
Ad Position 24