05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਜੇਠ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਸਾਹਨੇਵਾਲ, 15 ਮਈ (ਹਨੀ ਚਾਠਲੀ)-ਇਤਿਹਾਸਕ ਗੁਰਦੁਆਰਾ ਸ੍ਰੀ ਰੇਰੂ ਸਾਹਿਬ ਪਾਤਿਸ਼ਾਹੀ ਦਸਵੀਂ ਨੰਦਪੁਰ ਸਾਹਨੇਵਾਲ ਵਿਖੇ ਜੇਠ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ ਗਿਆ | ਪ੍ਰਧਾਨ ਬਲਜੀਤ ਸਿੰਘ ਹਰਾ ਅਤੇ ਮੀਤ ਪ੍ਰਧਾਨ ਮਲਕੀਤ ਸਿੰਘ ਹਰਾ ਦੇ ਦੱਸਣ ਅਨੁਸਾਰ ਅੰਮਿ੍ਤ ਵੇਲੇ ਅਖੰਡ ਪਾਠ ਦੇ ਭੋਗ ਪੈਣ ਉਪਰੰਤ ਕੀਰਤਨ ਦਰਬਾਰ 'ਚ ਬੀਬੀ ਗੁਰਮੀਤ ਕੌਰ, ਹਜ਼ੂਰੀ ਰਾਗੀ ਭਾਈ ਸਤਵਿੰਦਰ ਸਿੰਘ, ਹਜ਼ੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ, ਹਜ਼ੂਰੀ ਰਾਗੀ ਦਿਲਬਰ ਸਿੰਘ ਦੇ ਜਥਿਆਂ ਨੇ ਕੀਰਤਨ ਕਰ ਕੇ ਆਈਆਂ ਹੋਈਆਂ ਸੰਗਤਾਂ ਨੂੰ ਨਿਹਾਲ ਕੀਤਾ | ਕਥਾ ਵਾਚਕ ਭਾਈ ਵਿਰਸਾ ਸਿੰਘ ਵਲੋਂ ਆਈਆਂ ਹੋਈਆਂ ਸੰਗਤਾਂ ਨੂੰ ਗੁਰ ਇਤਿਹਾਸ ਸੁਣਾਇਆ ਗਿਆ | ਹੈੱਡ ਗ੍ਰੰਥੀ ਭਾਈ ਵਿਰਸਾ ਸਿੰਘ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ | ਮੈਨੇਜਰ ਅਜੀਤ ਸਿੰਘ, ਕੁਲਜੀਤ ਸਿੰਘ ਹਰਾ, ਪਰਮਿੰਦਰ ਸਿੰਘ ਹਰਾ, ਜਸਵੀਰ ਸਿੰਘ ਹਰਾ, ਸੁਰਿੰਦਰ ਸਿੰਘ, ਮਨਪ੍ਰੀਤ ਸਿੰਘ ਮੰਗਾ, ਜਸਬੀਰ ਸ਼ਾਹ ਸਿੰਘ, ਅਵਤਾਰ ਸਿੰਘ ਤਾਰ, ਕੁਲਦੀਪ ਸਿੰਘ ਦੀਪਾ, ਹੁਸ਼ਿਆਰ ਸਿੰਘ ਹਰਾ ਆਦਿ ਦਾ ਯੋਗਦਾਨ ਰਿਹਾ |
Ad Position 22
No active advertisement
ਪਿਛਲੀ ਖ਼ਬਰ ਮਨੁੱਖਤਾ ਦੀ ਅਸਲੀਅਤ ਤੌਰ 'ਤੇ ਨਿਸ਼ਕਾਮ ਨਿਰੰਤਰ ਸੇਵਾ ਕਰਨਾ ਮਾਲਵਾ ਸੋਸ਼ਲ ਕਲੱਬ ਦੇ ਹਿੱਸੇ ਆਇਆ-ਜਥੇ. ਸਹਾਰਨ ਮਾਜਰਾ... ਅਗਲੀ ਖ਼ਬਰ ਸਚਦੇਵਾ ਸਕੂਲ ਸਾਹਨੇਵਾਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ
Ad Position 24