05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸਰਕਾਰੀ ਸਕੂਲ ਧਨਾਨਸੂ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਕੁਹਾੜਾ, 15 ਮਈ (ਸੰਦੀਪ ਸਿੰਘ ਕੁਹਾੜਾ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਦਸਵੀਂ ਜਮਾਤ ਦੇ ਐਲਾਨੇ ਨਤੀਜੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਨਾਨਸੂ ਦਾ ਨਤੀਜਾ 100 ਫ਼ੀਸਦੀ ਆਉਣ ਤੇ ਸਕੂਲ ਇੰਚਾਰਜ ਧਰਮਜੀਤ ਸਿੰਘ ਢਿੱਲੋਂ ਨੇ ਸਮੂਹ ਸਟਾਫ਼ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਦਸਵੀਂ ਜਮਾਤ ਦੇ ਸਾਰੇ ਵਿਦਿਆਰਥੀ ਵਧੀਆ ਅੰਕ ਲੈ ਕੇ ਪਾਸ ਹੋਏ ਅਤੇ ਸਕੂਲ ਦੀ ਵਿਦਿਆਰਥਣ ਸੁਮਨਪ੍ਰੀਤ ਕੌਰ ਨੇ ਪਹਿਲਾ, ਸਿਮਰਨਦੀਪ ਕੌਰ ਨੇ ਦੂਸਰਾ ਅਤੇ ਕੋਮਲਪ੍ਰੀਤ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ | ਸਕੂਲ ਇੰਚਾਰਜ ਧਰਮਜੀਤ ਸਿੰਘ ਢਿੱਲੋਂ ਵਲੋਂ ਬੱਚਿਆਂ ਦੇ ਮਾਪਿਆਂ ਅਤੇ ਸਕੂਲ ਕਮੇਟੀ ਨੂੰ ਮੁਬਾਰਕਬਾਦ ਦਿੰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਸਕੂਲ ਅਤੇ ਵਿਦਿਆਰਥੀਆਂ ਦੀ ਬਿਹਤਰੀ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ ਸਕੂਲ ਵਲੋਂ ਪਹਿਲੀ ਦੂਜੀ ਅਤੇ ਤੀਜੀ ਪੁਜ਼ੀਸ਼ਨ ਵਾਲੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਗਿਆ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਸਟਾਫ਼ ਗੁਰਪ੍ਰੀਤ ਕੌਰ, ਮਨਜੀਤ ਨਾਹਰ, ਅਨਿਲ ਕੁਮਾਰ ਲਖਵੀਰ ਸਿੰਘ, ਬਦਨਦੀਪ ਕੌਰ ਗਰੇਵਾਲ, ਸੰਤੋਸ਼ ਕੁਮਾਰੀ, ਜਸਵੀਰ ਕੌਰ, ਦੀਕਸ਼ਾ, ਸੁਮਨ ਵਿਰਦੀ, ਗਾਰਗੀ, ਮਿਹਜੀਤ ਸਿੰਘ ਗਿੱਲ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਆਪਣੇ ਬਲਬੂਤੇ 'ਤੇ ਚੋਣ ਲੜੇਗਾ : ਮਦਨੀਪੁਰ ਅਗਲੀ ਖ਼ਬਰ ਪੀ. ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੇਹਲੋਂ ਵਿਖੇ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ
Ad Position 24