05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਅਕਾਲੀ ਦਲ ਆਪਣੇ ਬਲਬੂਤੇ 'ਤੇ ਚੋਣ ਲੜੇਗਾ : ਮਦਨੀਪੁਰ

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਮਲੌਦ, 15 ਮਈ (ਦਿਲਬਾਗ ਸਿੰਘ ਚਾਪੜਾ)-ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਪਾਇਲ ਦੇ ਇੰਚਾਰਜ ਮਨਜੀਤ ਸਿੰਘ ਮਦਨੀਪੁਰ ਨੇ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਮਲੌਦ ਗੁਰਜੀਤ ਸਿੰਘ ਪੰਧੇਰ ਖੇੜੀ, ਸਰਕਲ ਜਥੇਦਾਰ ਜਸਵੀਰ ਸਿੰਘ ਨਿਜ਼ਾਮਪੁਰ ਅਤੇ ਅਵਤਾਰ ਸਿੰਘ ਮਿੰਟੂ ਧਮੋਟ ਦੀ ਹਾਜ਼ਰੀ ਵਿਚ ਗੱਲਬਾਤ ਕਰਦਿਆਂ ਦੱਸਿਆ ਕਿ ਨਗਰ ਕੌਂਸਲ ਚੋਣਾਂ ਦੌਰਾਨ ਦੋਰਾਹਾ ਅਤੇ ਪਾਇਲ 'ਚ ਸ਼੍ਰੋਮਣੀ ਅਕਾਲੀ ਦਲ ਆਪਣੇ ਬਲਬੂਤੇ 'ਤੇ ਚੋਣਾਂ ਲੜੇਗਾ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਇੰਜ ਜਗਦੇਵ ਸਿੰਘ ਬੋਪਾਰਾਏ, ਨਿਰਮਲ ਸਿੰਘ ਧਾਲੀਵਾਲ ਅਤੇ ਟਕਸਾਲੀ ਆਗੂ ਇਹਨਾਂ ਚੋਣਾ ਵਿੱਚ ਸਿਰ ਧੜ ਦੀ ਬਾਜੀ ਲਾਉਣ ਦੀ ਤਿਆਰੀ ਕਰੀ ਬੈਠੇ ਹਨ, ਭਾਵੇਂ ਕੁੱਝ ਵੀ ਕਰਨਾ ਪੈ ਜਾਵੇ | ਜਥੇਦਾਰ ਮਦਨੀਪੁਰ ਨੇ ਦੱਸਿਆ ਕਿ ਹੁਣ ਪਰਖ ਦੀ ਘੜੀ ਹੈ | ਪੰਜਾਬ ਦੀ ਖੇਤਰੀ ਪਾਰਟੀ ਸ਼ੋ੍ਰਮਣੀ ਅਕਾਲੀ ਦਲ ਨੂੰ ਮੁੜ ਤਾਕਤ ਵਿੱਚ ਲਿਆਉਣ ਲਈ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੀ ਜਿੱਤ ਯਕੀਨੀ ਹੋਣੀ ਚਾਹੀਦੀ ਹੈ | ਇਸੇ ਚੋਣ ਨੇ ਆਉਣ ਵਾਲੀ ਵਿਧਾਨ ਸਭਾ ਚੋਣ ਦੀ ਨੀਂਹ ਰੱਖਣੀ ਹੈ |
Ad Position 22
No active advertisement
ਪਿਛਲੀ ਖ਼ਬਰ ਭਗਤ ਪੂਰਨ ਸਿੰਘ ਮੈਮੋਰੀਅਲ ਸਕੂਲ ਰਾਜੇਵਾਲ ਦਾ ਬਾਰ੍ਹਵੀਂ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਸਰਕਾਰੀ ਸਕੂਲ ਧਨਾਨਸੂ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ
Ad Position 24