04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਬਿ੍ਟਿਸ਼ ਕਾਨਵੈਂਟ ਸਕੂਲ ਫ਼ਤਿਹਪੁਰ ਵਿਖੇ ਕਰਾਟੇ ਬੈਲਟ ਗ੍ਰੇਡਿੰਗ ਮੁਕਾਬਲੇ ਕਰਵਾਏ

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਈਸੜੂ, 15 ਮਈ (ਬਲਵਿੰਦਰ ਸਿੰਘ)-ਬਿ੍ਟਿਸ਼ ਕਾਨਵੈਂਟ ਸਕੂਲ ਫ਼ਤਿਹਪੁਰ ਵਿਖੇ ਪ੍ਰਧਾਨ ਜਤਿੰਦਰ ਪਾਲ ਸਿੰਘ ਜੌਲੀ, ਚੇਅਰ ਪਰਸਨ ਸਤਿੰਦਰਜੀਤ ਕੌਰ ਜੌਲੀ, ਪ੍ਰਧਾਨ ਨਵੇਰਾ ਜੌਲੀ ਅਤੇ ਪਿ੍ੰਸੀਪਲ ਗਗਨਪ੍ਰੀਤ ਕੌਰ ਗਿੱਲ ਦੀ ਅਗਵਾਈ ਹੇਠ ਬੈਲਟ ਗਰੇਡਿੰਗ ਮੁਕਾਬਲਾ ਕਰਵਾਇਆ ਗਿਆ | ਲੁਧਿਆਣਾ ਜ਼ਿਲ੍ਹਾ ਕਰਾਟੇ ਐਸੋਸੀਏਸ਼ਨ ਦੇ ਜਨਰਲ ਸਕੱਤਰ ਅਸ਼ੋਕ ਕਰਾਟੇ ਸਕੂਲ ਦੇ ਸੰਚਾਲਕ ਸ਼ੀਹਾਨ ਅਸ਼ੋਕ ਚੌਹਾਨ ਦੀ ਦੇਖ ਰੇਖ 'ਚ ਇਹ ਮੁਕਾਬਲੇ ਕਰਵਾਏ ਗਏ | ਸਕੂਲ 'ਚੋਂ ਪਹਿਲੀ ਤੋਂ ਪੰਜਵੀਂ ਤੱਕ 48 ਵਿਦਿਆਰਥੀਆਂ ਨੂੰ ਇਸ ਮੁਕਾਬਲੇ ਲਈ ਚੁਣਿਆ ਗਿਆ ਅਤੇ ਜੇਤੂ ਵਿਦਿਆਰਥੀਆਂ ਨੂੰ ਮੈਨੇਜਮੈਂਟ ਵਲੋ ਯੈਲੋ ਬੈਲਟ ਨਾਲ ਸਨਮਾਨਿਤ ਕੀਤਾ ਗਿਆ | ਇਸ ਤਰ੍ਹਾਂ ਉਨ੍ਹਾਂ ਨੇ ਕਰਾਟੇ 'ਚ ਆਪਣੀ ਪਹਿਲੀ ਸਟੇਜ ਨੂੰ ਪਾਰ ਕੀਤਾ | ਮੁਕਾਬਲੇ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਵਿਦਿਆਰਥੀਆਂ ਨੇ ਦਾਚੀ, ਕਾਟਾ ਅਤੇ ਕੁਮਿਤੇ 'ਚ ਆਪਣੀ ਪ੍ਰਤਿਭਾ ਦਿਖਾਈ ਜੋ ਕਿ ਮਾਰਸ਼ਲ ਆਰਟ ਦੇ ਸਫ਼ਰ 'ਚ ਉਨ੍ਹਾਂ ਦਾ ਪਹਿਲਾ ਕਦਮ ਹੈ | ਮੁਕਾਬਲੇ 'ਚ ਵਿਦਿਆਰਥੀਆਂ ਦੁਆਰਾ ਪੰਚ, ਕਿੱਕ ਅਤੇ ਬਲੋਕ ਕਰਨ ਦੀ ਸਮਰੱਥਾ ਨੂੰ ਵੀ ਪਰਖਿਆ ਗਿਆ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਗਗਨਪ੍ਰੀਤ ਕੌਰ ਗਿੱਲ ਨੇ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਹ ਪ੍ਰੀਖਿਆਵਾਂ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਆਤਮ ਵਿਸ਼ਵਾਸ ਅਤੇ ਸਵੈ ਰੱਖਿਆ ਦੀ ਭਾਵਨਾ ਨੂੰ ਵਧਾਉਣ ਲਈ ਕਰਵਾਈਆਂ ਜਾ ਰਹੀਆਂ ਹਨ | ਉਨ੍ਹਾਂ ਨੇ ਬੱਚਿਆਂ ਨੂੰ ਸਖ਼ਤ ਮਿਹਨਤ ਕਰਕੇ ਅਗਲੀ ਗਰੇਡਿੰਗ ਬੈਲਟ ਹਾਸਿਲ ਕਰਨ ਲਈ ਪ੍ਰੋਤਸਾਹਿਤ ਕੀਤਾ | ਇਸ ਤਰ੍ਹਾਂ ਸਕੂਲ ਵਿੱਚ ਬੈਲਟ ਗਰੇਡਿੰਗ ਮੁਕਾਬਲੇ ਵਿੱਚ ਵਿਦਿਆਰਥੀਆਂ ਦੁਆਰਾ ਬਹੁਤ ਹੀ ਉਤਸ਼ਾਹ ਨਾਲ ਅਤੇ ਵੱਧ ਚੜ ਕੇ ਹਿੱਸਾ ਲਿਆ ਗਿਆ |
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਦਪੁਰ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਪੀ. ਐਮ. ਸ੍ਰੀ. ਸ. ਹਾਈ ਸਕੂਲ ਬੇਗੋਵਾਲ, ਮੈਟਿ੍ਕ ਦਾ ਨਤੀਜਾ ਸ਼ਾਨਦਾਰ
Ad Position 24