04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਧਨਾਨਸੂ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਕੁਹਾੜਾ, 15 ਮਈ (ਸੰਦੀਪ ਸਿੰਘ ਕੁਹਾੜਾ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਬਾਰ੍ਹਵੀਂ ਜਮਾਤ ਦੇ ਐਲਾਨੇ ਨਤੀਜੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਨਾਨਸੂ ਦਾ ਨਤੀਜਾ 100 ਪ੍ਰਤੀਸ਼ਤ ਆਉਣ 'ਤੇ ਸਕੂਲ ਇੰਚਾਰਜ ਧਰਮਜੀਤ ਸਿੰਘ ਢਿੱਲੋਂ ਨੇ ਸਮੂਹ ਸਟਾਫ਼ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਬਾਰ੍ਹਵੀਂ ਜਮਾਤ ਦੇ ਸਾਰੇ ਵਿਦਿਆਰਥੀ ਵਧੀਆ ਅੰਕ ਲੈ ਕੇ ਪਾਸ ਹੋਏ ਅਤੇ ਸਕੂਲ ਦੀ ਵਿਦਿਆਰਥਣ ਮਨਪ੍ਰੀਤ ਕੌਰ ਨੇ ਪਹਿਲਾ ਅਰਸ਼ਦੀਪ ਕੌਰ ਨੇ ਦੂਸਰਾ ਅਤੇ ਗੁਰਪ੍ਰੀਤ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ | ਸਕੂਲ ਇੰਚਾਰਜ ਧਰਮਜੀਤ ਸਿੰਘ ਢਿੱਲੋਂ ਨੇ ਗ੍ਰਾਮ ਪੰਚਾਇਤ ਧਨਾਨਸੂ, ਬੱਚਿਆਂ ਦੇ ਮਾਪਿਆਂ ਅਤੇ ਸਕੂਲ ਕਮੇਟੀ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਸਕੂਲ ਦੇ ਅੱਠਵੀਂ, ਦਸਵੀਂ, ਬਾਰ੍ਹਵੀਂ ਜਮਾਤ ਦੇ ਨਤੀਜੇ ਸੌ ਫ਼ੀਸਦੀ ਹਨ ਅਤੇ ਸਾਰੇ ਵਿਦਿਆਰਥੀ ਵਧੀਆ ਅੰਕ ਲੈ ਕੇ ਪਾਸ ਹੋਏ | ਇਸ ਮੌਕੇ ਦਵਿੰਦਰ ਸਿੰਘ ਗਿੱਲ ਸਰਪੰਚ, ਸੁਨੀਤਾ ਰਾਣੀ ਚੇਅਰਮੈਨ ਸਕੂਲ ਮੈਨੇਜਮੈਂਟ ਕਮੇਟੀ ਵਲੋਂ ਹੋਣਹਾਰ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੂੰ ਮੁਬਾਰਕਬਾਦ ਦਿੰਦੇ ਹੋਏ ਵਿਸ਼ਵਾਸ ਦਿਵਾਇਆ ਕਿ ਉਹ ਸਕੂਲ ਦੀ ਬਿਹਤਰੀ ਲਈ ਹਮੇਸ਼ਾ ਹਰ ਸੰਭਵ ਮਦਦ ਕਰਨਗੇ | ਸਰਪੰਚ ਦਵਿੰਦਰ ਸਿੰਘ ਗਿੱਲ ਸੁਨੀਤਾ ਰਾਣੀ ਚੇਅਰਮੈਨ ਸਕੂਲ ਇੰਚਾਰਜ ਧਰਮਜੀਤ ਸਿੰਘ ਢਿੱਲੋਂ ਅਤੇ ਸਮੂਹ ਸਟਾਫ਼ ਵਲੋਂ ਪਹਿਲੀ ਦੂਜੀ ਅਤੇ ਤੀਜੀ ਪੁਜ਼ੀਸ਼ਨ ਵਾਲੇ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਸਟਾਫ਼ ਗੁਰਪ੍ਰੀਤ ਕੌਰ, ਮਨਜੀਤ ਨਾਹਰ, ਅਨਿਲ ਕੁਮਾਰ ਲਖਵੀਰ ਸਿੰਘ ਰਵਿੰਦਰ ਕੌਰ, ਸਰੂਚੀ ਜੁਨੇਜਾ, ਬਦਨਦੀਪ ਕੌਰ ਗਰੇਵਾਲ, ਸੰਤੋਸ਼ ਕੁਮਾਰੀ, ਜਸਵੀਰ ਕੌਰ, ਦੀਕਸ਼ਾ ,ਸੁਮਨ ਵਿਰਦੀ, ਗਾਰਗੀ, ਮਿਹਜੀਤ ਸਿੰਘ ਗਿੱਲ, ਬਲਵੰਤ ਸਿੰਘ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੈਨੇਡਾ ਦੀ ਫ਼ੌਜ 'ਚ ਵਿਦੇਸ਼ੀਆਂ ਦੀ ਵਧ ਰਹੀ ਗਿਣਤੀ, ਭਾਰਤੀ ਮੋਹਰੀ <br/> ਅਗਲੀ ਖ਼ਬਰ ਨਨਕਾਣਾ ਸਾਹਿਬ ਸਕੂਲ ਬੁੱਢੇਵਾਲ ਦੇ ਵਿਦਿਆਰਥੀਆਂ ਵਲੋਂ ਟੇਬਲ ਸਾਕਰ ਕੱਪ 'ਚ ਸ਼ਾਨਦਾਰ ਪ੍ਰਦਰਸ਼ਨ
Ad Position 24