03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸਰਕਾਰੀ ਹਾਈ ਸਕੂਲ ਉੱਪਲਾਂ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਕੁਹਾੜਾ, 15 ਮਈ (ਸੰਦੀਪ ਸਿੰਘ ਕੁਹਾੜਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿਚ ਨਾਇਬ ਰਸਾਲਦਾਰ ਬਸਤਾ ਸਿੰਘ ਸਰਕਾਰੀ ਹਾਈ ਸਕੂਲ ਉੱਪਲਾਂ ਨੇ 100 ਫ਼ੀਸਦੀ ਨਤੀਜਾ ਦਰਜ ਕੀਤਾ | ਰੌਬਿਨ ਕੁਮਾਰ 92 ਫ਼ੀਸਦੀ ਨੇ ਪਹਿਲਾ, ਜਗਜੀਤ ਸਿੰਘ 90 ਫ਼ੀਸਦੀ ਨੇ ਦੂਜਾ ਅਤੇ ਲਵਪ੍ਰੀਤ ਕੌਰ 87 ਫ਼ੀਸਦੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਪਿ੍ੰਸੀਪਲ ਨਵਦੀਪ ਸ਼ਰਮਾ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀ ਰੌਬਿਨ ਕੁਮਾਰ ਨੇ ਬਲਾਕ ਵਿਚ ਪਹਿਲਾ ਸਥਾਨ ਹਾਸਿਲ ਕੀਤਾ ਹੈ | ਇਸ ਦੇ ਨਾਲ ਹੀ ਪੂਰੇ ਬਲਾਕ ਦੇ ਸਰਕਾਰੀ ਸਕੂਲਾਂ 'ਚੋਂ ਸਭ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ 20 ਵਿਦਿਆਰਥੀਆਂ 'ਚੋਂ 8 ਇਸ ਸਕੂਲ ਦੇ ਹੀ ਹਨ | ਹੈੱਡਮਾਸਟਰ ਨਵਦੀਪ ਸ਼ਰਮਾ ਨੇ ਦੱਸਿਆ ਕਿ ਸਾਰੇ ਵਿਦਿਆਰਥੀ 60 ਫ਼ੀਸਦੀ ਤੋਂ ਵੱਧ ਅੰਕ ਲੈ ਕੇ ਪਾਸ ਹੋਏ ਹਨ | ਹਰ ਸਾਲ ਦੀ ਤਰ੍ਹਾਂ ਪਿੰਡ ਉੱਪਲ ਦੇ ਗੁਰਸੇਵਕ ਸਿੰਘ ਅਤੇ ਪਰਿਵਾਰ ਵਲੋਂ ਆਪਣੀ ਮਾਤਾ ਅਮਰਜੀਤ ਕੌਰ (ਰਿਟਾਇਰਡ ਅਧਿਆਪਕਾ) ਦੀ ਯਾਦ ਵਿਚ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਨਕਦ ਇਨਾਮ, ਸਨਮਾਨ ਚਿੰਨ੍ਹ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਰਪੰਚ ਜਸਦੀਪ ਸਿੰਘ ਜੱਜ ਨੇ ਸਕੂਲ ਦੇ ਸਟਾਫ਼ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਪੰਚਾਇਤ ਸਕੂਲ ਦੇ ਵਿਕਾਸ ਲਈ ਹਮੇਸ਼ਾ ਵਚਨਬੱਧ ਹੈ | ਇਸ ਮੌਕੇ ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ, ਪ੍ਰਭਜੀਤ ਕੌਰ, ਮੀਨਾ ਕੁਮਾਰੀ, ਪਿ੍ਤਪਾਲ ਕੌਰ, ਸਰਬਜੀਤ ਕੌਰ, ਜਸਦੀਪ ਕੌਰ, ਹਰਦੀਪ ਸਿੰਘ, ਹਰਮਨਜੋਤ ਸਿੰਘ, ਸੁਖਵੀਰ ਸਿੰਘ, ਸਤਨਾਮ ਸਿੰਘ, ਹਰਪ੍ਰੀਤ ਸਿੰਘ ਅਤੇ ਪ੍ਰਵੀਨ ਕੌਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਗਲੀ ਖ਼ਬਰ
Ad Position 24