02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਬੇਰ ਕਲਾਂ ਵਿਖੇ ਕਈਆਂ ਨੇ ਫੜਿਆ ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਪੱਲਾ

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਮਲੌਦ, 15 ਮਈ (ਸਹਾਰਨ ਮਾਜਰਾ)-ਹੁਣ ਪੂਰੇ ਦੇਸ਼ 'ਚ ਲੋਕ ਸਭਾ ਮੈਂਬਰ ਭਾਈ ਅੰਮਿ੍ਤਪਾਲ ਸਿੰਘ ਦੇ ਹੱਕ ਦੇ ਵਿੱਚ ਲੋਕ ਲਹਿਰ ਖੜ੍ਹੀ ਹੋ ਰਹੀ ਹੈ ਅਤੇ ਹਰ ਰੋਜ਼ ਹਰ ਵਰਗ 'ਚੋਂ ਲੋਕ ਪਾਰਟੀ ਦੇ ਨਾਲ ਜੁੜਨ ਕਾਰਨ ਪਾਰਟੀ ਨੂੰ ਪਿੰਡਾਂ ਤੇ ਸ਼ਹਿਰਾਂ 'ਚ ਭਰਪੂਰ ਹੁੰਗਾਰਾ ਮਿਲ ਰਿਹਾ ਹੈ | ਇਹ ਦਾਅਵਾ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਸੰਦੀਪ ਸਿੰਘ ਰੁਪਾਲੋਂ ਨੇ ਵਿਧਾਨ ਸਭਾ ਹਲਕਾ ਪਾਇਲ ਦੇ ਪਿੰਡ ਬੇਰ ਕਲਾਂ ਵਿਖੇ ਬਲਾਕ ਯੂਥ ਪ੍ਰਧਾਨ ਵਰਿੰਦਰ ਸਿੰਘ ਬੇਰ ਕਲਾਂ ਦੀ ਪ੍ਰਧਾਨਗੀ ਹੇਠ ਰੱਖੀ ਗਈ ਮੀਟਿੰਗ ਦੌਰਾਨ ਕੀਤਾ | ਇਸ ਮੌਕੇ ਇੰਚਾਰਜ ਸੰਦੀਪ ਸਿੰਘ ਰੁਪਾਲੋਂ ਵਲੋਂ ਜਾਰੀ ਪੈੱ੍ਰਸ ਬਿਆਨ ਰਾਹੀਂ ਦੱਸਿਆ ਗਿਆ ਕਿ ਉਨ੍ਹਾਂ ਦੀ ਅਗਵਾਈ ਹੇਠ ਪਿੰਡ ਬੇਰ ਕਲਾਂ ਦੇ ਨੌਜਵਾਨਾਂ ਨੇ ਅਕਾਲੀ ਦਲ ਵਾਰਸ ਪੰਜਾਬ ਦੇ ਦਾ ਪੱਲਾ ਫੜਿਆ ਹੈ | ਉਨ੍ਹਾਂ ਪਾਰਟੀ ਵਿੱਚ ਆਉਣ ਤੇ ਇਨ੍ਹਾਂ ਨੌਜਵਾਨਾਂ ਦਾ ਸਵਾਗਤ ਕੀਤਾ | ਉਨ੍ਹਾਂ ਕਿਹਾ ਕਿ ਸਾਰੀ ਦੁਨੀਆਂ ਨੇ ਦੇਖਿਆ ਕਿ ਮੈਂਬਰ ਪਾਰਲੀਮੈਂਟ ਭਾਈ ਅੰਮਿ੍ਤਪਾਲ ਸਿੰਘ ਦੇ ਮਾਤਾ ਬੀਬੀ ਬਲਵਿੰਦਰ ਕੌਰ ਵਲੋਂ ਕੀਤੇ ਸਵਾਲ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੋਲ ਕੋਈ ਜਵਾਬ ਨਹੀਂ ਸੀ | ਇਸ ਤਰ੍ਹਾਂ ਲੋਕਾਂ ਤੋਂ ਪੱਲਾ ਛਡਾਉਣਾ ਅਤੇ ਪੁਲਿਸ ਦੇ ਜ਼ੋਰ ਦੇ ਨਾਲ ਸ਼ੁਕਰਾਨਾ ਯਾਤਰਾ ਕਰਨਾ ਦੱਸਦਾ ਹੈ ਕਿ ਸਰਕਾਰ ਪੂਰੀ ਤਰ੍ਹਾਂ ਨਾਲ ਲੋਕਾਂ ਦੇ ਸਵਾਲਾਂ ਤੋਂ ਭੱਜ ਚੁੱਕੀ ਹੈ | ਇਸ ਮੀਟਿੰਗ ਨੂੰ ਗਗਨਦੀਪ ਸਿੰਘ, ਤਾਰਾ ਸਿੰਘ ਘੁਡਾਣੀ, ਬਲਵਿੰਦਰ ਸਿੰਘ ਚੋਮੋਂ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਬਚਿੱਤਰ ਸਿੰਘ, ਰਣਧੀਰ ਸਿੰਘ, ਬੂਟਾ ਸਿੰਘ, ਜੋਗਾ ਸਿੰਘ, ਹਨੀ ਗਿੱਲ, ਪਰਦੀਪ ਸਿੰਘ ਪੱਪੀ, ਜਗਰੂਪ ਸਿੰਘ, ਮਨਦੀਪ ਸਿੰਘ, ਮਨਿੰਦਰ ਸਿੰਘ, ਅਵੀ ਸਿੰਘ, ਬਲਵੰਤ ਸਿੰਘ, ਰਣਧੀਰ ਸਿੰਘ, ਬੂਟਾ ਸਿੰਘ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਿਵਲ ਹਸਪਤਾਲ ਸਮਰਾਲਾ ਵਿਖੇ ਅੰਤਰਰਾਸ਼ਟਰੀ ਨਰਸ ਦਿਵਸ ਮਨਾਇਆ ਅਗਲੀ ਖ਼ਬਰ ਪਾਇਲ ਵਿਖੇ ਬਲਾਕ ਕਾਂਗਰਸ ਮਲੌਦ ਅਤੇ ਬਲਾਕ ਕਾਂਗਰਸ ਦੋਰਾਹਾ ਦੀ ਮਹੀਨਾਵਾਰ ਮੀਟਿੰਗ
Ad Position 24