27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਗੁਰੂ ਨਾਨਕ ਪਬਲਿਕ ਸਕੂਲ ਬੱਸੀਆਂ ਦੇ ਵਿਦਿਆਰਥੀਆਂ ਨੇ 12ਵੀਂ ਸ਼੍ਰੇਣੀ ਦੇ ਨਤੀਜਿਆਂ 'ਚ ਮੱਲਾਂ ਮਾਰੀਆਂ

Ad Position 21
No active advertisement
ਅਜੀਤ ਡੈਸਕ 18-05-2026
ਰਾਏਕੋਟ, 17 ਮਈ (ਬਲਵਿੰਦਰ ਸਿੰਘ ਲਿੱਤਰ)-ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ ਦੇ ਵਿਦਿਆਰਥੀ ਬਾਰਵ੍ਹੀਂ ਕਲਾਸ ਦੇ ਐਲਾਨੇ ਨਤੀਜਿਆਂ 'ਚ ਇਲਾਕੇ ਦੇ ਸਕੂਲਾਂ ਵਿਚੋਂ ਮੋਹਰੀ ਰਹੇ | ਇਸ ਮੌਕੇ ਪਿ੍ੰਸੀਪਲ ਮੈਡਮ ਹਰਪ੍ਰੀਤ ਕੌਰ ਸਿੱਧੂ ਨੇ ਦੱਸਿਆ ਕਿ 12ਵੀਂ ਕਲਾਸ ਦੇ ਕੁੱਲ 136 ਵਿਦਿਆਰਥੀਆਂ 'ਚੋਂ 18 ਵਿਦਿਆਰਥੀਆਂ ਨੇ 90 ਫੀਸਦੀ ਤੋਂ ਉੱਪਰ ਅੰਕ ਪ੍ਰਾਪਤ ਕੀਤੇ | ਸਾਇੰਸ ਗਰੁੱਪ ਦੀ ਵਿਦਿਆਰਥਣ ਕੋਮਲਪ੍ਰੀਤ ਕੌਰ ਬੱਸੀਆਂ ਨੇ 96.8 ਫ਼ੀਸਦੀ ਅੰਕ ਲੈ ਕੇ ਪੰਜਾਬ ਮੈਰਿਟ ਸੂਚੀ 'ਚ ਆਪਣਾ ਨਾਂਅ ਦਰਜ ਕਰਵਾਇਆ | ਅਨੀਤਦੀਪ ਕੌਰ ਚਚਰਾੜੀ ਨੇ 96.6 ਫ਼ੀਸਦੀ ਅੰਕਾਂ ਨਾਲ ਦੂਜਾ ਤੇ ਦਮਨਪ੍ਰੀਤ ਕੌਰ ਜੱਟਪੁਰਾ ਨੇ 95.8 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਕਾਮਰਸ ਗਰੁੱਪ 'ਚੋਂ ਹਰਮਨਜੋਤ ਕੌਰ ਧਨੇਰ ਨੇ 96.6 ਫ਼ੀਸਦੀ ਅੰਕ, ਗੁਰਨੂਰ ਕੌਰ ਨੱਥੋਵਾਲ ਨੇ 95.4 ਫ਼ੀਸਦੀ ਅੰਕ ਤੇ ਗੁਰਲੀਨ ਕੌਰ ਗਾਗੇਵਾਲ ਨੇ 95 ਫ਼ੀਸਦੀ ਅੰਕ ਲੈ ਕੇ ਕ੍ਰਮਵਾਰ ਪਹਿਲਾਂ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਆਰਟਸ ਗਰੁੱਪ 'ਚੋਂ ਕਿਰਨਦੀਪ ਕੌਰ ਬੱਸੀਆਂ, ਹਰਸ਼ਪ੍ਰੀਤ ਕੌਰ ਢੋਲਣ ਤੇ ਕੁਲਦੀਪ ਸਿੰਘ ਝੋਰੜਾਂ ਨੇ ਕ੍ਰਮਵਾਰ 94.6, 90.8 ਤੇ 90.6 ਫ਼ੀਸਦੀ ਅੰਕ ਲੈ ਕੇ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਸਕੂਲ ਪ੍ਰਬੰਧਕ ਹਰਜੋਤ ਸਿੰਘ ਸਿੱਧੂ ਨੇ ਜੇਤੂ ਵਿਦਿਆਰਥੀਆਂ, ਮਾਪਿਆਂ ਤੇ ਇੰਚਾਰਜ ਸਾਹਿਬਾਨ ਮੈਡਮ ਵੀਰਾ ਬਾਲੀ ਕੌੜਾ, ਮੈਡਮ ਸੰਦੀਪ ਕੌਰ, ਰਾਜਵਿੰਦਰ ਕੌਰ, ਗੀਤ ਕੌਰ, ਪ੍ਰਭਜੋਤ ਕੌਰ, ਸੁਖਪਿੰਦਰ ਕੌਰ, ਸੁਰਿੰਦਰ ਸਿੰਘ ਅਤੇ ਸੁਖਵੀਰ ਸਿੰਘ ਨੂੰ ਉਨ੍ਹਾਂ ਦੀ ਸ਼ਾਨਦਾਰ ਕਾਰਗੁਜ਼ਾਰੀ ਲਈ ਮੁਬਾਰਕਬਾਦ ਦਿੱਤੀ ਤੇ ਸਨਮਾਨਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਬੀ. ਕੇ. ਯੂ. ਡਕੌਂਦਾ ਵਲੋਂ ਪਿੰਡ ਬੋਪਾਰਾਏ ਖੁਰਦ ਵਿਖੇ ਪ੍ਰਧਾਨ ਮੰਤਰੀ ਮੋਦੀ ਤੇ ਰਾਜਪਾਲ ਕਟਾਰੀਆ ਦੇ ਪੁਤਲੇ ਸਾੜੇ ਅਗਲੀ ਖ਼ਬਰ ਬਾਰ੍ਹਵੀਂ ਦੇ ਨਤੀਜਿਆਂ 'ਚ ਸੰਤ ਸੁੰਦਰ ਸਿੰਘ ਸਕੂਲ ਬੋਪਾਰਾਏ ਕਲਾਂ ਨੇ ਮੈਰਿਟ 'ਚ ਨਾਂਅ ਦਰਜ ਕਰਵਾਇਆ
Ad Position 24