27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਜਥੇ. ਗਾਬੜੀਆ ਨੇ ਰਾਏਕੋਟ ਨਗਰ ਕੌਂਸਲ ਚੋਣਾਂ ਲੜਨ ਵਾਲੇ ਸਮੁੱਚੇ ਅਕਾਲੀ ਉਮੀਦਵਾਰਾਂ ਨੂੰ ਕੀਤਾ ਸਨਮਾਨਿਤ

Ad Position 21
No active advertisement
ਅਜੀਤ ਡੈਸਕ 18-05-2026
ਰਾਏਕੋਟ, 17 ਮਈ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਨਗਰ ਕੌਂਸਲ ਚੋਣਾਂ-2026 ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਸ਼ਹਿਰ ਦੇ ਸਮੁੱਚੇ 15 ਵਾਰਡਾਂ ਤੋਂ ਪੜ੍ਹੇ-ਲਿਖੇ ਤੇ ਸੂਝਵਾਨ ਉਮੀਦਵਾਰਾਂ ਨੂੰ ਚੋਣ ਮੈਦਾਨ 'ਚ ਉਤਾਰਿਆ ਹੈ | ਇਨ੍ਹਾਂ ਉਮੀਦਵਾਰਾਂ ਨੂੰ ਵਿਧਾਨ ਸਭਾ ਹਲਕਾ ਰਾਏਕੋਟ ਤੋਂ ਅਬਜ਼ਰਵਰ ਸਾਬਕਾ ਕੈਬਨਿਟ ਮੰਤਰੀ ਤੇ ਬੀ. ਸੀ. ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਜਥੇਦਾਰ ਹੀਰਾ ਸਿੰਘ ਗਾਬੜੀਆ ਵਲੋਂ ਸਿਰੋਪਾਓ ਦੇ ਕੇ ਸਨਮਾਨਿਤ ਕਰਦਿਆਂ ਚੋਣਾਂ 'ਚ ਡੱਟ ਕੇ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ | ਜਥੇਦਾਰ ਹੀਰਾ ਸਿੰਘ ਗਾਬੜੀਆ ਨੇ ਆਖਿਆ ਕਿ ਇਹ ਨਗਰ ਕੌਂਸਲਾਂ ਚੋਣਾਂ ਵਿਧਾਨ ਸਭਾ ਚੋਣਾਂ-2027 ਦੇ ਸੈਮੀਫਾਈਨਲ ਵਜੋਂ ਦੇਖਿਆ ਜਾ ਰਿਹਾ ਹੈ, ਇਸ ਲਈ ਨਗਰ ਕੌਂਸਲ ਚੋਣਾਂ ਲਈ ਚੋਣ ਮੈਦਾਨ ਵਿਚ ਉਤਾਰੇ ਅਕਾਲੀ ਉਮੀਦਵਾਰ ਆਪਣੇ ਅਧੀਨ ਪੈਂਦੇ ਵਾਰਡਾਂ ਦੀ ਸਮੱਸਿਆਵਾਂ ਅਤੇ ਲੋਕ ਭਲਾਈ ਕੰਮਾਂ ਨੂੰ ਮੁੱਖ ਰੱਖ ਕੇ ਵੋਟਰਾਂ ਨਾਲ ਸੰਪਰਕ ਅਤੇ ਵੋਟਰਾਂ ਤੋਂ ਸਹਿਯੋਗ ਮੰਗਣ | ਇਸ ਸਮੇਂ ਸਮੁੱਚੇ 15 ਵਾਰਡਾਂ ਤੋਂ ਐਲਾਨੇ ਉਮੀਦਵਾਰਾਂ ਤਹਿਤ ਵਾਰਡ ਨੰਬਰ-1 ਤੋਂ ਸ੍ਰੀਮਤੀ ਵੀਨਾ ਰਾਣੀ ਗੋਇਲ, ਵਾਰਡ ਨੰਬਰ-2 ਤੋਂ ਬੇਅੰਤ ਸਿੰਘ ਬੰਟੀ, ਵਾਰਡ ਨੰਬਰ-3 ਤੋਂ ਕਰਮਜੀਤ ਕੌਰ, ਵਾਰਡ ਨੰਬਰ-4 ਤੋਂ ਮੱਘਰ ਸਿੰਘ, ਵਾਰਡ ਨੰਬਰ-5 ਤੋਂ ਦੀਪੋ, ਵਾਰਡ ਨੰਬਰ-6 ਤੋਂ ਬਲਜੀਤ ਸਿੰਘ ਗੋਲੂ, ਵਾਰਡ ਨੰਬਰ-7 ਤੋਂ ਨੇਹਾ, ਵਾਰਡ ਨੰਬਰ-8 ਤੋਂ ਅਮਨਦੀਪ ਸਿੰਘ ਗਿੱਲ ਸਾਬਕਾ ਪ੍ਰਧਾਨ ਨਗਰ ਕੌਂਸਲ ਰਾਏਕੋਟ, ਵਾਰਡ ਨੰਬਰ-9 ਤੋਂ ਅਮਨਪ੍ਰੀਤ ਕੌਰ ਗਰੇਵਾਲ, ਵਾਰਡ ਨੰਬਰ-10 ਤੋਂ ਬਲਵੰਤ ਸਿੰਘ ਸੀਪਾ, ਵਾਰਡ ਨੰਬਰ-11 ਤੋਂ ਮਨਜੀਤ ਕੌਰ, ਵਾਰਡ ਨੰਬਰ-12 ਤੋਂ ਸਿਮਰਨਜੀਤ ਸਿੰਘ, ਵਾਰਡ ਨੰਬਰ-13 ਤੋਂ ਭਵਨਦੀਪ ਕੌਰ ਗਿੱਲ, ਵਾਰਡ ਨੰਬਰ-14 ਤੋਂ ਮਨਜੀਤ ਕੌਰ ਅਤੇ ਵਾਰਡ ਨੰਬਰ-15 ਤੋਂ ਜਗਦੇਵ ਸਿੰਘ ਸੈਂਭੀ ਪ੍ਰਧਾਨ ਯੂਥ ਅਕਾਲੀ ਦਲ ਰਾਏਕੋਟ (ਸ਼ਹਿਰੀ) ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ, ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ, ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ, ਜਥੇਦਾਰ ਗੁਰਮੇਲ ਸਿੰਘ ਆਂਡਲੂ ਕੋਆਰਡੀਨੇਟਰ ਹਲਕਾ ਰਾਏਕੋਟ, ਪ੍ਰਭਜੋਤ ਸਿੰਘ ਧਾਲੀਵਾਲ ਮੁੱਖ ਬੁਲਾਰਾ ਯੂਥ ਅਕਾਲੀ ਦਲ, ਜਥੇਦਾਰ ਗੁਰਸ਼ਰਨ ਸਿੰਘ ਬੜੂੰਦੀ, ਪ੍ਰਦੀਪ ਸਿੰਘ ਲਾਡੀ ਗਰੇਵਾਲ, ਸੰਜੀਵ ਕੁਮਾਰ ਬੌਵਾ ਗੋਇਲ, ਟਹਿਲਜੀਤ ਸਿੰਘ ਤਲਵੰਡੀ, ਜੰਗੀਰ ਸਿੰਘ, ਪਵਨ ਧਾਲੀਵਾਲ, ਤਲਵਿੰਦਰ ਸਿੰਘ ਗਿੱਲ, ਜੋਗਿੰਦਰ ਸਿੰਘ ਗਿੱਲ, ਰਛਪਾਲ ਸਿੰਘ ਗਿੱਲ, ਦਵਿੰਦਰ ਸਿੰਘ ਗਿੱਲ, ਕੁਲਵੰਤ ਕੌਰ ਗਿੱਲ, ਸੁਰਿੰਦਰ ਸਿੰਘ ਡੱਲਾ ਮੈਂਬਰ ਬਲਾਕ ਸੰਮਤੀ, ਸਾਬਕਾ ਸਰਪੰਚ ਅਵਤਾਰ ਸਿੰਘ ਮੱਲ੍ਹਾ, ਗੁਰਚਰਨਜੀਤ ਸਿੰਘ ਰਾਜੂ ਡੱਲਾ, ਸਰਪੰਚ ਜਸਵੀਰ ਸਿੰਘ ਦੇਹੜਕਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ-9 ਰਾਏਕੋਟ ਤੋਂ 'ਆਪ' ਉਮੀਦਵਾਰ ਅਮਨਜੋਤ ਕੌਰ ਕਹਿਲ ਵਲੋਂ ਵਿਕਾਸ ਦੇ ਮੁੱਦੇ 'ਤੇ ਚੋਣ ਲੜਨ ਦਾ ਐਲਾਨ ਅਗਲੀ ਖ਼ਬਰ ਵਾਰਡ ਨੰਬਰ-4 ਤੋਂ 'ਆਪ' ਪਾਰਟੀ ਦੇ ਉਮੀਦਵਾਰ ਅਮਨਦੀਪ ਸਿੰਘ ਮਾਂਗਟ ਵਲੋਂ ਵਾਰਡ ਵਾਸੀਆਂ ਨੂੰ ਵਿਕਾਸ ਕਰਵਾਉਣ ਦਾ ਭਰੋਸਾ...
Ad Position 24