18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਸਰੀ ਕੈਨੇਡਾ 'ਚ ਸ਼ੋ੍ਰਮਣੀ ਅਕਾਲੀ ਦਲ ਦੇ ਨੌਜਵਾਨਾਂ ਵਲੋਂ ਰਣਜੀਤ ਸਿੰਘ ਢਿੱਲੋਂ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 19-05-2026
ਮਲੌਦ, 18 ਮਈ (ਦਿਲਬਾਗ ਸਿੰਘ ਚਾਪੜਾ)-ਸਰਕਲ ਮਲੌਦ ਦਿਹਾਤੀ ਦੇ ਪ੍ਰਧਾਨ ਪਿ੍ਤਪਾਲ ਸਿੰਘ ਝੱਮਟ ਦੇ ਬੇਟੇ ਗੱਗੀ ਝੱਮਟ ਅਤੇ ਸਾਬਕਾ ਚੇਅਰਮੈਨ ਗੁਰਜੀਤ ਸਿੰਘ ਪੰਧੇਰ ਖੇੜੀ ਦੇ ਭਤੀਜੇ ਗੁਰਦੀਪ ਸਿੰਘ ਪੰਧੇਰ ਖੇੜੀ ਵਲੋਂ ਪੰਜਾਬ ਦੀਆਂ ਚੋਣਾਂ 'ਚ ਪ੍ਰਵਾਸੀ ਪੰਜਾਬੀਆਂ ਦੀ ਮਜ਼ਬੂਤ ਹਿੱਸੇਦਾਰੀ ਨੂੰ ਵੇਖਦਿਆਂ ਸਰੀ ਕੈਨੇਡਾ ਵਿਖੇ ਵੀ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ਤਾਂ ਜੋ 2027 ਵਿੱਚ ਪੰਜਾਬ 'ਚ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣਾ ਕੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਬਣਾਇਆ ਜਾ ਸਕੇ | ਇਸੇ ਤਹਿਤ ਉਨ੍ਹਾਂ ਦੱਸਿਆ ਕਿ ਹਲਕਾ ਪਾਇਲ ਦੇ ਅਕਾਲੀ ਦਲ ਨਾਲ ਸਬੰਧਿਤ ਅਤੇ ਅਕਾਲੀ ਸੋਚ ਰੱਖਣ ਵਾਲਿਆ ਦਾ ਇੱਕ ਵੱਡਾ ਇਕੱਠ ਕਰਕੇ ਪੰਜਾਬ ਤੋਂ ਕੈਨੇਡਾ ਪੁੱਜੇ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਇਕੱਠ 'ਚ ਗੁਰਦੀਪ ਸਿੰਘ ਪੰਧੇਰ ਖੇੜੀ, ਗੱਗੀ ਪੰਧੇਰ ਝੱਮਟ, ਸੀਨੀਅਰ ਅਕਾਲੀ ਆਗੂ ਰਾਣਾ ਕੁਲਥਮ, ਕਬੱਡੀ ਪ੍ਰਮੋਟਰ ਸਤਵੀਰ ਸਿੰਘ, ਸੱਤਾ ਜੰਗ, ਕੁਲਜੀਤ ਸਿੰਘ ਸਿੱਧੂ, ਲਖਵੀਰ ਸਿੰਘ, ਸੁਰਿੰਦਰਪਾਲ ਸਿੰਘ ਔਲਖ, ਵਿੱਕੀ ਧਾਲੀਵਾਲ ਜਨਰਲ ਸਕੱਤਰ ਹਲਕਾ ਨਿਹਾਲ ਸਿੰਘ ਵਾਲਾ, ਰਵਿੰਦਰਪਾਲ ਸਿੰਘ ਰੂਪਾ ਭੱਠਲ, ਅਰਮਿੰਦਰ ਸਿੰਘ ਹੁਸੈਨਪੁਰ, ਜੁਝਾਰ ਸਿੰਘ ਨੰਦਪੁਰ ਵੀ ਹਾਜ਼ਰ ਸਨ | ਗੱਗੀ ਪੰਧੇਰ ਵਲੋਂ ਜਿੱਥੇ ਸਾਬਕਾ ਵਿਧਾਇਕ ਢਿੱਲੋਂ ਨੂੰ ਜੀ ਆਇਆਂ ਆਖਿਆ ਗਿਆ ਉੱਥੇ ਉਨ੍ਹਾਂ ਹਲਕਾ ਪਾਇਲ ਦੇ ਅਕਾਲੀ ਵਰਕਰਾਂ ਅਤੇ ਆਗੂਆਂ ਦਾ ਧੰਨਵਾਦ ਕੀਤਾ ਜਿਹੜੇ ਕੈਨੇਡਾ ਦੀ ਧਰਤੀ ਤੇ ਬੈਠੇ ਵੀ ਸ਼੍ਰੋਮਣੀ ਅਕਾਲੀ ਦਲ ਨੂੰ ਤਕੜਾ ਕਰਨ ਦੀ ਸੋਚ ਰੱਖਦੇ ਹਨ | ਰਣਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਜਿੱਥੇ ਵਿਦੇਸ਼ਾਂ ਦੀ ਧਰਤੀ 'ਤੇ ਸੱਚੀ ਸੁੱਚੀ ਕਿਰਤ ਕਰਕੇ ਵੱਖ ਵੱਖ ਖੇਤਰਾਂ ਵਿੱਚ ਪੰਜਾਬੀ ਪੰਜਾਬ ਦਾ ਨਾਂਅ ਰੌਸ਼ਣ ਕਰ ਰਹੇ ਹਨ ਉੱਥੇ ਵਿਦੇਸ਼ਾਂ ਦੀ ਧਰਤੀ 'ਤੇ ਬੈਠ ਕੇ ਆਪਣੇ ਸੂਬੇ ਦੀ ਫ਼ਿਕਰ ਕਰਨਾ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਉਪਰਾਲੇ ਕਰਨਾ ਸ਼ਲਾਘਾਯੋਗ ਉਦਮ ਹੈ |
Ad Position 22
No active advertisement
ਪਿਛਲੀ ਖ਼ਬਰ ਪੀਰ ਬਾਬਾ ਬੇਦੀ ਸ਼ਾਹ ਦਾ ਮੇਲਾ ਤੇ ਭੰਡਾਰਾ 25 ਤੇ 26 ਨੂੰ ਅਗਲੀ ਖ਼ਬਰ ਨਾਈਟਿੰਗੇਲ ਨਰਸਿੰਗ ਕਾਲਜ ਨਾਰੰਗਵਾਲ ਕਲਾਂ ਦੇ ਵਿਦਿਆਰਥੀਆਂ ਵਲੋਂ ਵੇਰਕਾ ਮਿਲਕ ਪਲਾਂਟ ਲੁਧਿਆਣਾ ਦਾ ਦੌਰਾ
Ad Position 24