18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਬਾਸਮਤੀ ਦੀ ਕਾਸ਼ਤ ਕਰਨ ਨਾਲ ਪਾਣੀ ਤੇ ਯੂਰੀਆ ਖਾਦ ਦੀ ਹੋਵੇਗੀ ਬੱਚਤ-ਸ਼ਕਤੀ ਆਨੰਦ

Ad Position 21
No active advertisement
ਅਜੀਤ ਡੈਸਕ 19-05-2026
ਮਾਛੀਵਾੜਾ ਸਾਹਿਬ, 18 ਮਈ (ਰਾਜਦੀਪ ਸਿੰਘ ਅਲਬੇਲਾ)-ਕਿਸਾਨਾਂ ਵਲੋਂ ਝੋਨਾ ਬੀਜਣ ਦੀ ਤਿਆਰੀ ਕੀਤੀ ਜਾ ਰਹੀ ਹੈ ਪਰ ਅੱਜ ਸਮੇਂ ਦੀ ਜ਼ਰੂਰਤ ਹੈ ਕਿ ਧਰਤੀ ਹੇਠਲਾ ਪਾਣੀ ਬਚਾਉਣ ਅਤੇ ਵੱਧ ਮੁਨਾਫ਼ਾ ਕਮਾਉਣ ਲਈ ਕਿਸਾਨ ਬਾਸਮਤੀ ਦੀ ਕਾਸ਼ਤ ਕਰਨ | ਇਹ ਪ੍ਰਗਟਾਵਾ ਆੜ੍ਹਤੀ ਐਸੋਸੀਏਸ਼ਨ ਮਾਛੀਵਾੜਾ ਦੇ ਸਾਬਕਾ ਪ੍ਰਧਾਨ ਸ਼ਕਤੀ ਆਨੰਦ ਨੇ ਕੀਤਾ | ਉਨ੍ਹਾਂ ਕਿਹਾ ਕਿ ਝੋਨੇ ਦੀ ਬਿਜਾਈ ਕਾਰਨ ਸਾਡੀ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਗਿਰਦਾ ਜਾ ਰਿਹਾ ਹੈ ਕਿਉਂਕਿ ਇਸ ਫ਼ਸਲ ਨੂੰ ਪਾਣੀ ਦੀ ਬਹੁਤ ਜ਼ਰੂਰਤ ਪੈਂਦੀ ਹੈ | ਉਨ੍ਹਾਂ ਕਿਹਾ ਕਿ ਬਾਸਮਤੀ ਘੱਟ ਦਿਨਾਂ 'ਚ ਘੱਟ ਪਾਣੀ ਦੀ ਵਰਤੋਂ ਨਾਲ ਤਿਆਰ ਹੋਣ ਵਾਲੀ ਫ਼ਸਲ ਹੈ | ਸ਼ਕਤੀ ਆਨੰਦ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਕਿਸਾਨਾਂ ਨੂੰ ਝੋਨੇ ਦੇ ਫ਼ਸਲ ਚੱਕਰ ਤੋਂ ਕੱਢਣ ਲਈ ਬਾਸਮਤੀ ਕਾਸ਼ਤ ਕਰਨ ਵਾਲੇ ਹੁਣ ਤੋਂ ਹੀ ਬੋਨਸ ਐਲਾਨ ਕਰੇ ਤਾਂ ਜੋ ਉਹ ਇਸ ਫ਼ਸਲ ਦੀ ਕਾਸ਼ਤ ਕਰ ਸਕਣ | ਉਨ੍ਹਾਂ ਕਿਹਾ ਕਿ ਪੰਜਾਬ ਤੇ ਕੇਂਦਰ ਸਰਕਾਰ ਨੂੰ ਵੀ ਚਾਹੀਦਾ ਹੈ ਕਿ ਜਿਹੜੇ ਕਿਸਾਨ ਪਾਣੀ ਦਾ ਪੱਧਰ ਬਚਾਉਂਦੇ ਹੋਏ ਬਾਸਮਤੀ ਦੀ ਕਾਸ਼ਤ ਕਰ ਰਹੇ ਹਨ ਉਨ੍ਹਾਂ ਨੂੰ ਵਿਸ਼ੇਸ਼ ਬੋਨਸ ਦਿੱਤਾ ਜਾਵੇ ਤਾਂ ਜੋ ਇਸ ਫ਼ਸਲ ਦੀ ਬਿਜਾਈ ਲਈ ਉਹ ਉਤਸ਼ਾਹਿਤ ਹੋ ਸਕਣ |
Ad Position 22
No active advertisement
ਪਿਛਲੀ ਖ਼ਬਰ ਤਪੋਬਣ ਢੱਕੀ ਸਾਹਿਬ ਵਿਖੇ 29ਵਾਂ ਵਿਸ਼ਵ ਸ਼ਾਂਤੀ ਦਿਵਸ ਮਨਾਇਆ ਅਗਲੀ ਖ਼ਬਰ ਪੀਰ ਬਾਬਾ ਬੇਦੀ ਸ਼ਾਹ ਦਾ ਮੇਲਾ ਤੇ ਭੰਡਾਰਾ 25 ਤੇ 26 ਨੂੰ
Ad Position 24