18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਤਪੋਬਣ ਢੱਕੀ ਸਾਹਿਬ ਵਿਖੇ 29ਵਾਂ ਵਿਸ਼ਵ ਸ਼ਾਂਤੀ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 19-05-2026
ਮਲੌਦ, 18 ਮਈ (ਦਿਲਬਾਗ ਸਿੰਘ ਚਾਪੜਾ)-ਗੁਰਦੁਆਰਾ ਤਪੋਬਣ ਢੱਕੀ ਸਾਹਿਬ ਮਕਸੂਦੜਾ ਵਿਖੇ ਸਰਬ ਸਾਂਝੀਵਾਲਤਾ ਦਾ ਪੈਗਾਮ ਦੇਣ ਵਾਲੇ ਸੰਤ ਬਾਬਾ ਦਰਸ਼ਨ ਸਿੰਘ ਖ਼ਾਲਸਾ ਦੀ ਦੇਖ ਰੇਖ ਹੇਠ ਦੇਸ਼ ਵਿਦੇਸ਼ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 29ਵਾਂ ਵਿਸ਼ਵ ਸ਼ਾਂਤੀ ਦਿਵਸ ਮਨਾਇਆ ਗਿਆ | ਇਸ ਮੌਕੇ ਦੋ ਅਖੰਡ ਪਾਠਾਂ ਦੇ ਭੋਗ ਪਾਏ ਗਏ ਅਤੇ ਵਿਸ਼ਵ ਦੀ ਸ਼ਾਂਤੀ ਲਈ ਅਰਦਾਸ ਕੀਤੀ ਗਈ | ਉਪਰੰਤ ਸਰਬ ਧਰਮ ਸੰਮੇਲਨ ਕਰਵਾਇਆ ਗਿਆ, ਜਿਸ ਵਿੱਚ ਸਰਬ ਧਰਮਾਂ ਦੇ ਮਹਾਂਪੁਰਸ਼ਾਂ ਨੇ ਵਿਸ਼ਵ ਸ਼ਾਂਤੀ ਲਈ ਆਪੋ ਆਪਣੇ ਵਿਚਾਰ ਸਾਂਝੇ ਕੀਤੇ | ਦੂਸਰੇ ਦਿਨ ਸੰਤ ਸਮਾਗਮ ਕਰਵਾਇਆ ਗਿਆ ਜਿਸ 'ਚ ਬਾਬਾ ਹਿੰਮਤ ਸਿੰਘ ਰਾਮਪੁਰ ਛੰਨਾ, ਬਾਬਾ ਧਰਮਪਾਲ ਸਿੰਘ ਧਮੋਟ, ਬਾਬਾ ਇੰਦਰਜੀਤ ਸਿੰਘ ਰੱਤੀਆ, ਬਾਬਾ ਹਰਜਿੰਦਰ ਸਿੰਘ ਬਲਾਚੌਰ, ਬਾਬਾ ਇਕਬਾਲ ਸਿੰਘ ਬਰੇਟਾ, ਸੰਤ ਰੇਨ ਬਾਬਾ ਲਖਵੀਰ ਸਿੰਘ, ਗਿਆਨੀ ਗੁਰਪਿੰਦਰ ਸਿੰਘ ਸਹੌੜਾਂ, ਬਾਬਾ ਸਤਨਾਮ ਸਿੰਘ ਸਿੱਧਸਰ ਸਿਹੋੜਾ, ਬਾਬਾ ਮਨਜੀਤ ਘਣਗਸ, ਬਾਬਾ ਗੁਰਚਰਨ ਸਿੰਘ ਕੋਟ ਗੰਗੂਰਾਏ, ਬਾਬਾ ਮਨਦੀਪ ਸਿੰਘ ਅਤਰਸਰ ਆਦਿਕ ਮਹਾਂਪੁਰਸ਼ਾਂ ਨੇ ਕਿਹਾ ਕਿ ਵਿਸ਼ਵ ਸ਼ਾਂਤੀ ਸਮਾਗਮ ਮਾਨਵਤਾ ਦੇ ਅਜਿਹੇ ਬ੍ਰਹਮ ਸੰਗਮ ਹਨ ਜੋ ਧਰਮ, ਜਾਤ ਅਤੇ ਭਾਸ਼ਾ ਦੇ ਬੰਧਨਾਂ ਤੋਂ ਉੱਪਰ ਉੱਠ ਕੇ ਪ੍ਰੇਮ ਅਤੇ ਸਦਭਾਵਨਾ ਨਾਲ ਸੇਵਾ, ਸਿਮਰਨ ਅਤੇ ਸਤਿਸੰਗ ਰਾਹੀਂ ਸੰਗਤਾਂ ਵਿੱਚ ਅਧਿਆਤਮਿਕ ਜਾਗਿ੍ਤੀ ਪੈਦਾ ਕਰਦੇ ਹਨ | ਸਮਾਗਮ ਦੇ ਤੀਸਰੇ ਦਿਨ ਸੰਪੂਰਨਤਾ ਮੌਕੇ ਗੁਰੂ ਕੁਲ ਕੀਰਤਨ ਟਕਸਾਲ ਦੇ ਹੋਣਹਾਰ ਸਿਖਿਆਰਥੀਆਂ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਜਿੱਥੇ ਗੁਰਬਾਣੀ ਦੇ ਸ਼ਬਦਾਂ ਦੁਆਰਾ ਵਿਸ਼ਵ ਸ਼ਾਂਤੀ ਦੀ ਕਾਮਨਾ ਕੀਤੀ ਗਈ ਉੱਥੇ ਬੱਚਿਆਂ ਵਲੋਂ ਲੋਕਾਈ ਅੰਦਰ ਸ਼ਾਂਤੀ ਦਾ ਬੀਜ ਬੀਜਣ ਵਾਲੇ ਸੰਤ ਬਾਬਾ ਦਰਸ਼ਨ ਸਿੰਘ ਖ਼ਾਲਸਾ ਦੀ ਆਪਣੇ ਅਣਭੋਲ ਸ਼ਬਦਾਂ ਦੁਆਰਾ ਸਿਫ਼ਤ ਸ਼ਲਾਘਾ ਵੀ ਕੀਤੀ ਗਈ | ਸਮਾਗਮ ਦੀ ਸੰਪੂਰਨਤਾ ਮੌਕੇ ਮਹਾਂਪੁਰਸ਼ਾਂ ਦੇ ਹਜ਼ੂਰੀ ਕੀਰਤਨੀ ਜਥੇ ਵਲੋਂ ਕੀਰਤਨ ਦੀ ਹਾਜ਼ਰੀ ਭਰੀ ਗਈ | ਸਮਾਗਮ 'ਚ ਵੱਖ ਵੱਖ ਧਰਮਾਂ ਅਤੇ ਵੱਖ ਵੱਖ ਸੰਪਰਦਾਵਾਂ ਦੇ ਸੰਤਾਂ ਮਹਾਂਪੁਰਸ਼ਾਂ ਤੋਂ ਇਲਾਵਾ ਧਾਰਮਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਦਾ ਮਹਾਂਪੁਰਸ਼ਾਂ ਦੇ ਹਜ਼ੂਰੀ ਜਥੇ ਦੇ ਸਮੂਹ ਸਿੰਘਾਂ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਭਾਈ ਗੁਰਦੀਪ ਸਿੰਘ ਢੱਕੀ ਸਾਹਿਬ ਵਲੋਂ ਸਮੂਹ ਸ਼ਖ਼ਸੀਅਤਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ ਗਿਆ | ਸਟੇਜ ਸੰਚਾਲਨ ਦੀ ਸੇਵਾ ਜੀਤ ਸਿੰਘ ਮਕਸੂਦੜਾ ਅਤੇ ਹਰਕੀਰਤ ਸਿੰਘ ਫੈਜਗੜ ਨੇ ਨਿਭਾਈ |
Ad Position 22
No active advertisement
ਪਿਛਲੀ ਖ਼ਬਰ ਬਲਤੇਜ ਪਨੂੰ ਵਲੋਂ ਗਾਇਕ ਦਾਰਾ ਘਵੱਦੀ ਦੇ ਗੀਤ 'ਮਾਸਟਰ ਦਾ ਮੁੰਡਾ' ਦਾ ਪੋਸਟਰ ਜਾਰੀ ਅਗਲੀ ਖ਼ਬਰ ਬਾਸਮਤੀ ਦੀ ਕਾਸ਼ਤ ਕਰਨ ਨਾਲ ਪਾਣੀ ਤੇ ਯੂਰੀਆ ਖਾਦ ਦੀ ਹੋਵੇਗੀ ਬੱਚਤ-ਸ਼ਕਤੀ ਆਨੰਦ
Ad Position 24