18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਬਲਤੇਜ ਪਨੂੰ ਵਲੋਂ ਗਾਇਕ ਦਾਰਾ ਘਵੱਦੀ ਦੇ ਗੀਤ 'ਮਾਸਟਰ ਦਾ ਮੁੰਡਾ' ਦਾ ਪੋਸਟਰ ਜਾਰੀ

Ad Position 21
No active advertisement
ਅਜੀਤ ਡੈਸਕ 19-05-2026
ਅਹਿਮਦਗੜ੍ਹ, 18 ਮਈ (ਰਵਿੰਦਰ ਪੁਰੀ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮੀਡੀਆ ਸਲਾਹਕਾਰ ਬਲਤੇਜ ਪੰਨੂ ਵਲੋਂ ਪੰਜਾਬ ਦੇ ਪ੍ਰਸਿੱਧ ਗੀਤਕਾਰ ਅਤੇ ਗਾਇਕ ਦਾਰਾ ਘਵੱਦੀ ਦਾ ਲਿਖਿਆ ਅਤੇ ਗਾਇਆ ਗੀਤ 'ਮਾਸਟਰ ਦਾ ਮੁੰਡਾ' ਦਾ ਪੋਸਟਰ ਰੀਲੀਜ਼ ਕੀਤਾ ਗਿਆ | ਇਹ ਗੀਤ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੇ ਕੰਮਾਂ ਨੂੰ ਬਿਆਨ ਕਰਦਾ ਹੈ, ਜਿਸ ਵਿਚ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨੂੰ ਦਰਸਾਇਆ ਗਿਆ ਹੈ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਾਇਕ ਦਾਰਾ ਘਵੱਦੀ ਨੇ ਕਿਹਾ ਕਿ ਇਹ ਗੀਤ ਵਿਚ ਮੇਰੇ ਨਾਲ ਮੇਰਾ ਸਾਥ ਦਿੱਤਾ ਹੈ ਪ੍ਰਸਿੱਧ ਗਾਇਕਾ ਬਲਜੀਤ ਕਮਲ ਨੇ ਅਤੇ ਇਸ ਗੀਤ ਨੂੰ ਲਿਖਿਆ ਮੈਂ ਖ਼ੁਦ ਹੈ, ਮਿਊਜ਼ਿਕ ਦਵਿੰਦਰ ਕੈਂਥ ਨੇ ਦਿੱਤਾ ਹੈ | ਉਨ੍ਹਾਂ ਕਿਹਾ ਕਿ ਥੋੜੇ ਦਿਨਾਂ ਤੱਕ ਇਸ ਗੀਤ ਨੂੰ ਪੰਜਾਬ ਸਰਕਾਰ ਵਲੋਂ ਵੱਡੇ ਪੱਧਰ 'ਤੇ ਰੀਲੀਜ਼ ਕੀਤਾ ਜਾਵੇਗਾ | ਇਸ ਮੌਕੇ ਗੁਰਵਿੰਦਰ ਸਿੰਘ ਪੀ. ਏ. ਬਲਤੇਜ ਪੰਨੂ, ਲਖਵਿੰਦਰ ਸੋਫਤ ਏ. ਏ. ਜੀ. ਹਾਈਕੋਰਟ, ਮੋਹਿਤ ਕਪੂਰ ਏ. ਏ. ਜੀ. ਹਾਈਕੋਰਟ ਲਾਲੀ ਫਤਿਹਪੁਰੀਆਂ, ਦਵਿੰਦਰ ਸਿੰਘ ਜੀ. ਐੱਸ. ਟੀ. ਟਰੇਡ ਮੈਂਬਰ, ਹਰਕੰਵਲ ਸਿੰਘ ਗੁਰਮ, ਗੁਰਪ੍ਰੀਤ ਸਿੰਘ ਅਤੇ ਵੱਡੀ ਗਿਣਤੀ ਵਿਚ ਆਪ ਵਰਕਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਭੌਰਲਾ ਸਕੂਲ ਦੇ ਬੱਚਿਆਂ ਵਲੋਂ ਵਿਸ਼ਵ ਸ਼ਾਂਤੀ ਦਿਵਸ 'ਚ ਸ਼ਮੂਲੀਅਤ ਅਗਲੀ ਖ਼ਬਰ ਤਪੋਬਣ ਢੱਕੀ ਸਾਹਿਬ ਵਿਖੇ 29ਵਾਂ ਵਿਸ਼ਵ ਸ਼ਾਂਤੀ ਦਿਵਸ ਮਨਾਇਆ
Ad Position 24