18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਬਾਬਾ ਜ਼ੋਰਾਵਰ ਸਿੰਘ ਸਕੂਲ ਕੋਟਾਂ ਵਿਖੇ ਸਾਹਿਤਕ ਰੁਚੀ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

Ad Position 21
No active advertisement
ਅਜੀਤ ਡੈਸਕ 19-05-2026
ਬੀਜਾ, 18 ਮਈ (ਕਸ਼ਮੀਰਾ ਸਿੰਘ ਬਗ਼ਲੀ)-ਪੰਜਾਬ ਭਵਨ ਸਰੀ, ਕੈਨੇਡਾ ਦੇ ਸੰਸਥਾਪਕ ਸੁੱਖੀ ਬਾਠ ਅਤੇ ਪੰਜਾਬ ਪ੍ਰਾਜੈਕਟ ਇੰਚਾਰਜ ਉਂਕਾਰ ਸਿੰਘ ਤੇਜੇ ਦੀ ਰਹਿਨੁਮਾਈ ਹੇਠ ਪਿਛਲੇ ਦਿਨੀਂ ਇਕ ਰੋਜ਼ਾ ਬਾਲ ਲੇਖਕ ਅੰਤਰਰਾਸ਼ਟਰੀ ਕਾਨਫ਼ਰੰਸ ਫਗਵਾੜਾ ਵਿਖੇ ਕੈਂਬਰਿਜ ਪਬਲਿਕ ਇੰਟਰਨੈਸ਼ਨਲ ਸਕੂਲ ਵਿੱਚ ਕਰਵਾਈ ਗਈ, ਇਸ ਸੁਭਾਗੇ ਦਿਨ ਲੁਧਿਆਣੇ ਜ਼ਿਲ੍ਹੇ ਦੀ ਨਵੀਆਂ ਕਲਮਾਂ ਨਵੀਂ ਉਡਾਣ ਭਾਗ ਤਿੰਨ ਕਿਤਾਬ ਦਾ ਲੋਕ ਅਰਪਣ ਵੀ ਕੀਤਾ ਗਿਆ | ਇਸ ਪੁਸਤਕ ਲਈ ਜਿੱਥੇ ਬੱਚਿਆਂ ਵਿੱਚ ਭਾਰੀ ਉਤਸੁਕਤਾ ਹੈ, ਉੱਥੇ ਹੀ ਬੱਚਿਆਂ ਦੇ ਮਾਤਾ-ਪਿਤਾ ਤੇ ਸਕੂਲ ਅਧਿਆਪਕਾਂ ਵਿੱਚ ਵੀ ਖ਼ੁਸ਼ੀ ਦਾ ਮਾਹੌਲ ਹੈ | ਕਿਤਾਬ ਬਾਰੇ ਚਾਨਣਾ ਪਾਉਂਦਿਆਂ ਕਿਤਾਬ ਦੇ ਮੁੱਖ ਸੰਪਾਦਕ ਗੁਰਪ੍ਰੀਤ ਸਿੰਘ ਬੀੜ ਕਿਸ਼ਨ ਨੇ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਨਵੀਆਂ ਕਲਮਾਂ ਨਵੀਂ ਉਡਾਣ ਦੀ ਯਾਤਰਾ ਪੰਜਾਬ ਵਿੱਚ ਹੀ ਨਹੀਂ ਬਲਕਿ ਕਿਤਾਬ ਰੂਪੀ ਰਚਨਾਵਾਂ ਨੇ ਆਪਣਾ ਸਫ਼ਰ ਦੇਸ਼ ਵਿਦੇਸ਼ ਦੀ ਧਰਤੀ ਉੱਪਰ ਸਫਲਤਾ ਪੂਰਵਕ ਤੈਅ ਕਰਦੇ ਰਹਿਣਾ ਹੈ | ਨਵੀਆਂ ਕਲਮਾਂ ਨਵੀਂ ਉਡਾਣ ਵਿੱਚ ਸ਼ਾਮਿਲ ਬਾਲ ਸਾਹਿਤਕਾਰਾਂ ਵਿੱਚ ਹਰਵਿੰਦਰ ਕੌਰ ਜਮਾਤ ਬਾਰਵੀਂ, ਸੁਖਮਨਦੀਪ ਕੌਰ ਗਿਆਰਵੀਂ ,ਗੁਰਨੂਰ ਕੌਰ ਦਸਵੀਂ, ਗੁਰਲੀਨ ਕੌਰ ਨੌਵੀਂ, ਬਬਲੀਨ ਕੌਰ ਅੱਠਵੀਂ ਅਤੇ ਅਨਹਦਪ੍ਰੀਤ ਸਿੰਘ ਛੇਵੀਂ ਜਮਾਤ ਨੂੰ ਪਿ੍ੰਸੀਪਲ ਗੁਰਦੀਪ ਸਿੰਘ ਕਾਹਲੋਂ ਵੱਲੋਂ ਕਿਤਾਬਾਂ ਮੈਡਲ ਅਤੇ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ ਗਿਆ | ਪਿ੍ੰਸੀਪਲ ਨੇ ਵਿਦਿਆਰਥੀਆਂ ਦੀ ਇਸ ਮਾਣਮੱਤੀ ਪ੍ਰਾਪਤੀ ਉੱਪਰ ਮਾਣ ਮਹਿਸੂਸ ਕਰਦਿਆਂ ਉਨਾਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਕਲਮ ਤੇ ਸ਼ਬਦਾਂ ਨਾਲ ਸਾਂਝ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਆਫਿਸ ਸੁਪਰਡੈਂਟ ਸਵਰਨਜੀਤ, ਕੌਰ ਗਾਈਡ ਅਧਿਆਪਕ ਜਸਵਿੰਦਰ ਕੌਰ, ਗੁਰਦੀਪ ਕੌਰ ਅਤੇ ਬੱਚਿਆਂ ਦੇ ਮਾਤਾ ਪਿਤਾ ਹਾਜ਼ਰ ਸਨ | ਇਸ ਖ਼ੁਸ਼ੀ ਦੇ ਮੌਕੇ ਤੇ ਟਰੱਸਟ ਦੇ ਆਨਰੇਰੀ ਸਕੱਤਰ ਡਾਕਟਰ ਗੁਰਮੋਹਨ ਸਿੰਘ ਵਾਲੀਆ ਅਤੇ ਪ੍ਰਧਾਨ ਸਰਦਾਰ ਅਮਰਿੰਦਰ ਸਿੰਘ ਲਿਬੜਾ ਵਲੋਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ ਤੇ ਅੱਗੋਂ ਤੋਂ ਹੋਰ ਸਾਹਿਤਕ ਗਤੀਵਿਧੀਆਂ ਵਿੱਚ ਵੱਧ ਚੜ ਕੇ ਭਾਗ
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕਾਲਜ ਕਰਮਸਰ ਰਾੜਾ ਸਾਹਿਬ ਵਿਖੇ ਡਾ. ਰਵੀ ਯਾਦਗਾਰੀ ਸਮਾਗਮ ਅਗਲੀ ਖ਼ਬਰ ਭੌਰਲਾ ਸਕੂਲ ਦੇ ਬੱਚਿਆਂ ਵਲੋਂ ਵਿਸ਼ਵ ਸ਼ਾਂਤੀ ਦਿਵਸ 'ਚ ਸ਼ਮੂਲੀਅਤ
Ad Position 24