18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਸ਼੍ਰੋਮਣੀ ਅਕਾਲੀ ਦਲ ਵਲੋਂ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਭਾਰੀ ਬਹੁਮਤ ਨਾਲ ਜਿੱਤੀਆਂ ਜਾਣਗੀਆਂ-ਇੰਜੀ. ਬੋਪਾਰਾਏ

Ad Position 21
No active advertisement
ਅਜੀਤ ਡੈਸਕ 19-05-2026
ਰਾੜਾ ਸਾਹਿਬ, 18 ਮਈ (ਸੁਖਵੀਰ ਸਿੰਘ ਚਣਕੋਈਆਂ)-ਪੰਜਾਬ ਅੰਦਰ ਕੁੱਝ ਸ਼ਹਿਰਾਂ ਵਿੱਚ ਹੋਣ ਜਾ ਰਹੀਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਸੰਬੰਧੀ 'ਅਜੀਤ' ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਉਪ ਪ੍ਰਧਾਨ ਤੇ ਉੱਘੇ ਸਮਾਜ ਸੇਵੀ ਇੰਜੀ. ਜਗਦੇਵ ਸਿੰਘ ਬੋਪਾਰਾਏ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਭਾਰੀ ਬਹੁਮਤ ਨਾਲ ਜਿੱਤੀਆਂ ਜਾਣਗੀਆਂ ਅਤੇ ਇਹ ਚੋਣਾਂ ਵਿਧਾਨ ਸਭਾ ਚੋਣਾਂ 2027 'ਚ ਸ਼੍ਰੋਮਣੀ ਅਕਾਲੀ ਦਲ ਦੀ ਬਣਨ ਜਾ ਰਹੀ ਸਰਕਾਰ ਦਾ ਮੁੱਢ ਬੰਨ੍ਹਣਗੀਆਂ | ਉਨ੍ਹਾਂ ਕਿਹਾ ਕਿ ਪੰਜਾਬ ਦਾ ਹਰ ਵਰਗ ਅੱਜ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਤੰਗ ਆ ਚੁੱਕਿਆ ਹੈ ਕਿਉਂਕਿ ਪੰਜਾਬ ਵਿੱਚ ਨਿੱਤ ਦਿਨ ਵਾਪਰ ਰਹੀਆਂ ਘਟਨਾਵਾਂ ਕਾਰਨ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰਨ ਲੱਗੇ ਹਨ | ਇੰਜੀ. ਜਗਦੇਵ ਸਿੰਘ ਬੋਪਾਰਾਏ ਕੌਮੀ ਉਪ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਗੱਲਬਾਤ ਕਰਦਿਆਂ ਅੱਗੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮਜ਼ਬੂਤ ਅਗਵਾਈ ਵਿੱਚ ਅੱਜ ਪਾਰਟੀ ਮੁੜ ਸੰਗਠਿਤ ਹੋ ਕੇ ਲੋਕਾਂ ਵਿੱਚ ਆਪਣੀ ਪਕੜ ਨੂੰ ਮਜ਼ਬੂਤ ਕਰ ਰਹੀ ਹੈ ਅਤੇ ਪਾਰਟੀ ਦਾ ਹਰ ਆਗੂ ਤੇ ਵਰਕਰ ਅੱਜ ਪਾਰਟੀ ਦੀ ਚੜ੍ਹਦੀਕਲਾ ਲਈ ਕੰਮ ਕਰ ਰਿਹਾ ਹੈ ਅਤੇ ਘਰ ਘਰ ਦਾ ਬੂਹਾ ਖੜਕਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਦਿੱਲੀ ਤੋਂ ਰਿਮੋਟ ਕੰਟਰੋਲ ਨਾਲ ਚੱਲਣ ਵਾਲੀਆਂ ਪਾਰਟੀਆਂ ਨਾਲ ਸ਼੍ਰੋਮਣੀ ਅਕਾਲੀ ਦਲ ਮੁਕਾਬਲਾ ਹੈ ਜਿਸ ਨੂੰ ਲੋਕ ਭਲੀਭਾਂਤ ਜਾਣ ਚੁੱਕੇ ਹਨ ਕਿ ਪੰਜਾਬ ਅਤੇ ਪੰਜਾਬੀਅਤ ਦਾ ਭਲਾ ਸਿਰਫ਼ 'ਤੇ ਸਿਰਫ਼ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਪਾਰਟੀ ਹੀ ਕਰ ਸਕਦੀ ਹੈ ਨਾ ਕਿ ਕੋਈ ਹੋਰ | ਇੰਜੀ. ਬੋਪਾਰਾਏ ਨੇ ਕਿਹਾ ਕਿ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਸਿਰਫ ਸਥਾਨਕ ਚੋਣਾਂ ਨਹੀ, ਸਗੋਂ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਅੰਦਰ ਸਿਆਸੀ ਮਜ਼ਬੂਤੀ ਅਤੇ ਪਾਰਟੀ ਦੀ ਹੋਂਦ ਨੂੰ ਮੁੜ ਮਜ਼ਬੂਤ ਕਰਨ ਲਈ ਵੀ ਬਹੁਤ ਅਹਿਮ ਹਨ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਸੱਤਾ ਵਿੱਚ ਲਿਆ ਕੇ ਪੰਜਾਬ ਦੇ ਸੂਝਵਾਨ ਲੋਕ ਅੱਜ ਆਪਣੀ ਵੱਡੀ ਭੁੱਲ ਮੰਨ ਰਹੇ ਹਨ ਅਤੇ ਅਕਾਲੀ ਦਲ ਨੂੰ ਮੁੜ ਸੱਤਾ ਵਿੱਚ ਲਿਆਉਣ ਲਈ ਉਤਾਵਲੇ ਬੈਠੇ ਹਨ |
Ad Position 22
No active advertisement
ਪਿਛਲੀ ਖ਼ਬਰ ਰਿੰਕੂ ਨੂੰ ਜ਼ਿਲ੍ਹਾ ਪ੍ਰੀਸ਼ਦ ਦਾ ਚੇਅਰਮੈਨ ਨਿਯੁਕਤ ਕਰਨ ਨਾਲ ਇਲਾਕੇ ਅੰਦਰ ਖ਼ੁਸ਼ੀ ਦੀ ਲਹਿਰ ਅਗਲੀ ਖ਼ਬਰ ਜਨਗਣਨਾ ਨੂੰ ਲੈ ਕੇ ਰਵਿਦਾਸੀਆ ਭਾਈਚਾਰੇ ਦੀ ਮੀਟਿੰਗ, ਕਾਲਮ 'ਚ ਰਵਿਦਾਸੀਆ ਧਰਮ ਹੀ ਲਿਖੋ-ਪਰਮਿੰਦਰ ਰੱਲ
Ad Position 24