18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਬਾਜਵਾ ਦੇ ਯਤਨਾਂ ਸਦਕਾ ਹਲਕਾ ਸਾਹਨੇਵਾਲ 'ਚ ਕਾਂਗਰਸ ਪਾਰਟੀ ਹੋਈ ਮਜ਼ਬੂਤ-ਚਹਿਲ/ਸ਼ੇਰੀ

Ad Position 21
No active advertisement
ਅਜੀਤ ਡੈਸਕ 19-05-2026
ਸਾਹਨੇਵਾਲ, 18 ਮਈ (ਹਨੀ ਚਾਠਲੀ)-ਵਿਧਾਨ ਸਭਾ ਹਲਕਾ ਸਾਹਨੇਵਾਲ 'ਚ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਵਿਕਰਮ ਬਾਜਵਾ ਦੇ ਯਤਨਾਂ ਸਦਕਾ ਕਾਂਗਰਸ ਪਾਰਟੀ ਪਿੰਡ ਪੱਧਰ ਤੱਕ ਪੂਰੀ ਤਰ੍ਹਾਂ ਮਜ਼ਬੂਤ ਹੋ ਚੁੱਕੀ ਹੈ, ਕਿਉਂਕਿ ਪੰਜਾਬ ਕਾਂਗਰਸ ਦੀਆਂ ਹਦਾਇਤਾਂ ਅਨੁਸਾਰ ਹਲਕਾ ਇੰਚਾਰਜ ਬਾਜਵਾ ਵਲੋਂ ਵਰਕਰਾਂ ਨੂੰ ਲਾਮਬੰਦ ਕਰ ਕੇ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਬਣਾਈ ਰਣਨੀਤੀ ਪੂਰੀ ਤਰ੍ਹਾਂ ਸਫਲ ਹੋਈ ਹੈ ਅਤੇ ਹਲਕੇ 'ਚ ਲੋਕ ਪੂਰੀ ਤਰ੍ਹਾਂ ਕਾਂਗਰਸ ਪਾਰਟੀ ਨਾਲ ਜੁੜਦੇ ਜਾ ਰਹੇ ਹਨ | ਇਹ ਪ੍ਰਗਟਾਵਾ ਸ਼ਹਿਰੀ ਕਾਂਗਰਸ ਦੇ ਸੀਨੀਅਰ ਉਪ ਪ੍ਰਧਾਨ ਅਵਤਾਰ ਸਿੰਘ ਚਹਿਲ ਅਤੇ ਓ. ਬੀ. ਸੀ. ਬਲਾਕ-1 ਸਾਹਨੇਵਾਲ ਕਾਂਗਰਸ ਦੇ ਚੇਅਰਮੈਨ ਸ਼ਮਸ਼ੇਰ ਸ਼ੇਰੀ ਨੇ ਸਾਂਝੇ ਤੌਰ 'ਤੇ ਗੱਲਬਾਤ ਕਰਦਿਆਂ ਪ੍ਰਗਟ ਕੀਤੇ | ਚਹਿਲ ਤੇ ਸ਼ੇਰੀ ਨੇ ਕਿਹਾ ਕਿ ਪੰਜਾਬ ਵਿਚ ਜਦੋਂ ਵੀ ਕਾਂਗਰਸ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਹੀ ਸੂਬੇ ਦਾ ਵਿਕਾਸ ਹੋਇਆ ਹੈ ਤੇ ਹਰੇਕ ਵਰਗ ਦੇ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਮਿਲੀਆਂ ਹਨ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਤੋਂ ਤੰਗ ਆਏ ਲੋਕ ਹੁਣ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਬਹੁਮਤ ਨਾਲ ਜਿੱਤ ਦਰਜ ਕਰਵਾ ਕੇ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਬਣਾਉਣ ਲਈ ਉਤਾਵਲੇ ਹੋਏ ਬੈਠੇ ਹਨ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਭਾਰੀ ਬਹੁਮਤ ਨਾਲ ਜਿੱਤੀਆਂ ਜਾਣਗੀਆਂ-ਇੰਜੀ. ਬੋਪਾਰਾਏ ਅਗਲੀ ਖ਼ਬਰ ਰਿੰਕੂ ਨੂੰ ਜ਼ਿਲ੍ਹਾ ਪ੍ਰੀਸ਼ਦ ਦਾ ਚੇਅਰਮੈਨ ਨਿਯੁਕਤ ਕਰਨ ਨਾਲ ਇਲਾਕੇ ਅੰਦਰ ਖ਼ੁਸ਼ੀ ਦੀ ਲਹਿਰ
Ad Position 24