10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਜਸਕਰਨ ਸਿੰਘ ਦਿਓਲ ਦੀ ਗਿ੍ਫ਼ਤਾਰੀ ਨੂੰ ਲੈ ਕੇ ਅਕਾਲੀ ਆਗੂਆਂ ਨੇ ਸਰਕਾਰ ਨੂੰ ਘੇਰਿਆ <br/>

Ad Position 21
No active advertisement
ਅਜੀਤ ਡੈਸਕ 20-05-2026
ਭੂੰਦੜੀ, 19 ਮਈ (ਕੁਲਦੀਪ ਸਿੰਘ ਮਾਨ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਹਲਕਾ ਦਾਖਾ ਇੰਚਾਰਜ ਜਸਕਰਨ ਸਿੰਘ ਦਿਓਲ ਖ਼ਿਲਾਫ਼ ਦਰਜ ਮਾਮਲੇ ਨੂੰ ਲੈ ਕੇ ਅਕਾਲੀ ਆਗੂਆਂ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਕਾਰਵਾਈ 'ਤੇ ਸਵਾਲ ਖੜ੍ਹੇ ਕੀਤੇ ਹਨ | ਪਾਰਟੀ ਆਗੂਆਂ ਦਾ ਕਹਿਣਾ ਹੈ ਕਿ ਜਸਕਰਨ ਸਿੰਘ ਦਿਓਲ ਦੀ ਵੱਧ ਰਹੀ ਲੋਕਪਿ੍ਯਤਾ ਕਾਰਨ ਸਿਆਸੀ ਰੰਜਿਸ਼ ਤਹਿਤ ਇਹ ਕਾਰਵਾਈ ਕੀਤੀ ਗਈ ਹੈ | ਸਾਬਕਾ ਚੇਅਰਮੈਨ ਜਗਦੀਸ਼ ਸਿੰਘ ਗੋਰਸੀਆਂ, ਯੂਥ ਆਗੂ ਜਸਵਿੰਦਰ ਸਿੰਘ ਛੀਨਾ, ਕਰਨੈਲ ਸਿੰਘ ਕਾਕੂ ਅਤੇ ਪ੍ਰੀਤਮ ਸਿੰਘ ਆਲੀਵਾਲ ਨੇ ਕਿਹਾ ਕਿ ਜਸਕਰਨ ਸਿੰਘ ਦਿਉਲ ਲੰਮੇ ਸਮੇਂ ਤੋਂ ਹਲਕਾ ਦਾਖਾ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੰਮ ਕਰ ਰਹੇ ਹਨ ਅਤੇ ਲੋਕ ਵੱਡੀ ਗਿਣਤੀ ਵਿਚ ਉਨ੍ਹਾਂ ਨਾਲ ਜੁੜ ਰਹੇ ਹਨ | ਉਨ੍ਹਾਂ ਦੋਸ਼ ਲਾਇਆ ਕਿ ਵਿਰੋਧੀਆਂ ਨੂੰ ਇਹ ਗੱਲ ਬਰਦਾਸ਼ਤ ਨਹੀਂ ਹੋਈ, ਜਿਸ ਕਾਰਨ ਝੂਠਾ ਪਰਚਾ ਦਰਜ ਕਰਵਾਇਆ ਗਿਆ | ਆਗੂਆਂ ਨੇ ਦੱਸਿਆ ਕਿ ਮਾਮਲੇ ਸਬੰਧੀ ਅਦਾਲਤ ਵਲੋਂ ਵੀ ਪੁਲਿਸ ਦੀ ਕਾਰਵਾਈ 'ਤੇ ਸਵਾਲ ਉਠਾਏ ਗਏ ਹਨ ਅਤੇ ਜਸਕਰਨ ਸਿੰਘ ਦਿਉਲ ਦੀ ਗਿ੍ਫ਼ਤਾਰੀ ਨੂੰ ਗੈਰ-ਕਾਨੂੰਨੀ ਕਰਾਰ ਦਿੰਦਿਆਂ ਰਿਹਾਈ ਦੇ ਹੁਕਮ ਜਾਰੀ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਪਾਰਟੀ ਨੂੰ ਨਿਆਂ ਪ੍ਰਣਾਲੀ 'ਤੇ ਪੂਰਾ ਭਰੋਸਾ ਹੈ ਅਤੇ ਜਲਦ ਹੀ ਸੱਚਾਈ ਲੋਕਾਂ ਸਾਹਮਣੇ ਲਿਆਂਦੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਸੁਖਦੇਵ ਸਿੰਘ ਝੱਜ ਵਲੀਪੁਰ ਦੇ ਅਕਾਲ ਚਲਾਣੇ 'ਤੇ ਦੁੱਖ ਪ੍ਰਗਟਾਇਆ <br/> ਅਗਲੀ ਖ਼ਬਰ ਐਡਵੋਕੇਟ ਮਹਿੰਦਰ ਸਿੰਘ ਸਿੱਧਵਾਂ ਅਤੇ ਸਾਬਕਾ ਚੇਅਰਮੈਨ ਠੇਕੇਦਾਰ ਸਿੱਧਵਾਂ ਦੇ ਭਰਾ ਠੇਕੇਦਾਰ ਚਰਨਜੀਤ ਸਿੰਘ ਕੁੱਕੀ ਦਾ ਦ...
Ad Position 24