10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਪੁਲਿਸ ਪਬਲਿਕ ਸਕੂਲ ਭਰੋਵਾਲ ਕਲਾਂ ਦਾ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ <br/>

Ad Position 21
No active advertisement
ਅਜੀਤ ਡੈਸਕ 20-05-2026
ਭੂੰਦੜੀ, 19 ਮਈ (ਕੁਲਦੀਪ ਸਿੰਘ ਮਾਨ)-ਪੁਲਿਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਰੋਵਾਲ ਕਲਾਂ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਲਈ ਸੌ ਫ਼ੀਸਦੀ ਨਤੀਜਾ ਹਾਸਿਲ ਕੀਤਾ ਹੈ | ਸਕੂਲ ਦੀ ਪਿ੍ੰਸੀਪਲ ਸ੍ਰੀਮਤੀ ਦਵਿੰਦਰ ਕੌਰ ਤੱਤਲਾ ਨੇ ਦੱਸਿਆ ਕਿ ਸਕੂਲ ਦੇ ਸਾਰੇ ਵਿਦਿਆਰਥੀ ਬਹੁਤ ਹੀ ਵਧੀਆ ਅੰਕਾਂ ਨਾਲ ਪਾਸ ਹੋਏ ਹਨ | ਸਾਇੰਸ ਗਰੁੱਪ ਵਿਚ ਹਰਲੀਨ ਕੌਰ ਨੇ 88 ਫ਼ੀਸਦੀ ਅੰਕ ਲੈ ਕੇ ਪਹਿਲਾ, ਹਰਸ਼ਦੀਪ ਕੌਰ ਨੇ 86 ਫ਼ੀਸਦੀ ਨਾਲ ਦੂਸਰਾ ਅਤੇ ਅਮਨਜੋਤ ਕੌਰ ਨੇ 84 ਫ਼ੀਸਦੀ ਅੰਕ ਹਾਸਲ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ | ਉਨ੍ਹਾਂ ਦੱਸਿਆ ਕਿ ਕਾਮਰਸ ਗਰੁੱਪ ਵਿਚ ਹਰਨੂਰ ਸਿੰਘ ਨੇ 89 ਫ਼ੀਸਦੀ ਅੰਕ ਲੈ ਕੇ ਪਹਿਲਾ, ਜਸਪ੍ਰੀਤ ਕੌਰ ਨੇ 88 ਫ਼ੀਸਦੀ ਨਾਲ ਦੂਸਰਾ ਅਤੇ ਜਸਲੀਨ ਕੌਰ ਨੇ 87 ਫ਼ੀਸਦੀ ਨਾਲ ਤੀਸਰਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਆਰਟਸ ਗਰੁੱਪ ਵਿਚ ਸੁਖਜੀਤ ਕੌਰ ਨੇ 91 ਫ਼ੀਸਦੀ ਅੰਕ ਲੈ ਕੇ ਪਹਿਲਾ, ਜਸ਼ਨਪ੍ਰੀਤ ਕੌਰ ਨੇ 90 ਫ਼ੀਸਦੀ ਨਾਲ ਦੂਸਰਾ ਅਤੇ ਜੈਸਮੀਨ ਕੌਰ ਨੇ 89 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਲ ਕੀਤਾ | ਇਸ ਮੌਕੇ ਸਕੂਲ ਟਰੱਸਟ ਦੇ ਚੇਅਰਮੈਨ ਡਾ: ਡੀ.ਆਰ. ਭੱਟੀ, ਬਾਬਾ ਪਰਮਜੀਤ ਸਿੰਘ, ਮੇਜਰ ਸਿੰਘ ਚੀਮਾ ਅਤੇ ਸੁਖਪਾਲ ਸਿੰਘ ਚੀਮਾ ਨੇ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ | ਪਰਿੰਸੀਪਲ ਸ਼੍ਰੀਮਤੀ ਦਵਿੰਦਰ ਕੌਰ ਤੱਤਲਾ ਨੇ ਪਹਿਲੀਆਂ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਹੌਂਸਲਾ ਅਫ਼ਜਾਈ ਕੀਤੀ | ਇਸ ਮੌਕੇ ਸਮੂਹ ਸਕੂਲ ਸਟਾਫ਼ ਨੇ ਵੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਇਸ ਉਪਲੱਬਧੀ ਲਈ ਵਧਾਈ ਦਿੱਤੀ |


Ad Position 22
No active advertisement
ਪਿਛਲੀ ਖ਼ਬਰ ਵਲੀਪੁਰ ਕਲਾਂ ਦੇ ਸਾਬਕਾ ਸਰਪੰਚ ਪ੍ਰਵਾਸੀ ਭਾਰਤੀ ਆੜ੍ਹਤੀ ਸੁਖਦੇਵ ਸਿੰਘ ਝੱਜ ਨਹੀਂ ਰਹੇ <br/> ਅਗਲੀ ਖ਼ਬਰ ਸੁਖਦੇਵ ਸਿੰਘ ਝੱਜ ਵਲੀਪੁਰ ਦੇ ਅਕਾਲ ਚਲਾਣੇ 'ਤੇ ਦੁੱਖ ਪ੍ਰਗਟਾਇਆ <br/>
Ad Position 24