10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਵਿਧਾਇਕ ਗਿਆਸਪੁਰਾ ਵਲੋਂ ਕਿਸੇ ਵੀ ਉਮੀਦਵਾਰ ਦੇ ਕਾਗ਼ਜ਼ ਰੱਦ ਨਾ ਕਰਵਾਉਣ ਦੀ ਹੋ ਰਹੀ ਆ ਚਰਚਾ: ਅਮਰਦੀਪ ਸਿੰਘ ਕੂਹਲੀ <br/>

Ad Position 21
No active advertisement
ਅਜੀਤ ਡੈਸਕ 20-05-2026
ਮਲੌਦ, 19 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਨਗਰ ਕੌਂਸਲਾਂ ਦੀਆਂ ਹੋ ਰਹੀਆਂ ਚੋਣਾਂ ਦੌਰਾਨ ਵਿਧਾਨ ਸਭਾ ਹਲਕਾ ਪਾਇਲ ਅੰਦਰ ਪਾਇਲ ਅਤੇ ਦੋਰਾਹਾ ਸ਼ਹਿਰ ਦੀ ਨਗਰ ਕੌਂਸਲ ਚੋਣਾਂ ਦਾ ਚੋਣ ਪ੍ਰਚਾਰ ਵੀ ਪੂਰੇ ਜ਼ੋਰਾਂ ਉੱਪਰ ਹੈ | ਦੂਜੇ ਪਾਸੇ ਪ੍ਰਚਾਰ ਦੇ ਨਾਲ-ਨਾਲ ਆਮ ਚਰਚਾ ਵਿਚ ਹਲਕਾ ਪਾਇਲ ਦੇ ਵਿਧਾਇਕ ਇੰਜ: ਮਨਵਿੰਦਰ ਸਿੰਘ ਗਿਆਸਪੁਰਾ ਵਲੋਂ ਕਿਸੇ ਵੀ ਸਿਆਸੀ ਵਿਰੋਧੀ ਪਾਰਟੀ ਵਾਲੇ ਉਮੀਦਵਾਰ ਦੇ ਕਾਗਜ਼ ਰੱਦ ਨਾ ਕਰਵਾ ਕੇ ਵਾਹ-ਵਾਹ ਖੱਟੀ ਜਾ ਰਹੀ ਹੈ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਹਲਕਾ ਪਾਇਲ ਦੇ ਸੋਸ਼ਲ ਮੀਡੀਆ ਇੰਚਾਰਜ ਤੇ ਸਰਪੰਚ ਅਮਰਦੀਪ ਸਿੰਘ ਕੂਹਲੀ ਖ਼ੁਰਦ ਨੇ ਕਰਦਿਆਂ ਕਿਹਾ ਕਿ ਵਿਰੋਧੀ ਕਾਂਗਰਸੀ ਭਾਵੇਂ ਆਪਣੇ ਲੀਡਰ ਨੂੰ ਜੁਅਰਤ ਵਾਲਾ ਲੀਡਰ ਆਖ ਕੇ ਸੋਸ਼ਲ ਮੀਡੀਆ ਉੱਪਰ ਪੋਸਟਾਂ ਪਾ ਰਹੇ ਹਨ ਕਿ ਲੰਘੀਆਂ ਬਲਾਕ ਸੰਮਤੀ ਚੋਣਾਂ ਅਤੇ ਨਗਰ ਕੌਂਸਲ ਚੋਣਾਂ ਵਿਚ ਕਿਸੇ ਵੀ ਉਮੀਦਵਾਰ ਦੇ ਨਾਮਜ਼ਦਗੀ ਪੇਪਰ ਰੱਦ ਨਹੀਂ ਹੋਣ ਦਿੱਤੇ | ਉਨ੍ਹਾਂ ਕਿਹਾ ਕਿ ਪਰ ਅਸਲੀਅਤ ਇਹ ਹੈ ਕਿ ਜਦੋਂ ਤੋਂ ਹਲਕਾ ਪਾਇਲ ਦੀ ਕਮਾਂਡ ਵਿਧਾਇਕ ਗਿਆਸਪੁਰਾ ਨੇ ਸੰਭਾਲੀ ਹੈ ਉਦੋਂ ਤੋਂ ਹੀ ਜਿੰਨੀਆਂ ਵੀ ਚੋਣਾਂ ਹੋਈਆਂ ਹਨ ਹਰ ਚੋਣ ਵਿਚ ਕਿਸੇ ਵੀ ਰਾਜਨੀਤਿਕ ਪਾਰਟੀ ਨਾਲ ਸੰਬੰਧਿਤ ਉਮੀਦਵਾਰ ਦੇ ਕਾਗ਼ਜ਼ ਰੱਦ ਕਰਵਾਉਣ ਦੀ ਬਜਾਏ ਲੋਕਤੰਤਰ ਅਧਿਕਾਰ ਨੂੰ ਕਾਇਮ ਰੱਖਣ ਦੀ ਹਮੇਸ਼ਾ ਤਰਜੀਹ ਦਿੱਤੀ ਹੈ ਭਾਵੇਂ ਉਹ ਕਾਂਗਰਸੀ ਹੋਵੇ, ਭਾਵੇਂ ਅਕਾਲੀ ਹੋਵੇ ਜਾਂ ਆਜ਼ਾਦ ਤੌਰ 'ਤੇ ਉਮੀਦਵਾਰ ਹੋਵੇ | ਜ਼ਿਕਰਯੋਗ ਹੈ ਕਿ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਦੇ ਖ਼ਾਸਮਖ਼ਾਸ ਤੇ ਮਲੌਦ ਨਗਰ ਪੰਚਾਇਤ ਨਾਲ ਸੰਬੰਧਿਤ ਕੌਂਸਲਰ ਅਵਿੰਦਰਦੀਪ ਸਿੰਘ ਜੱਸਾ ਰੋੜੀਆਂ ਨੇ ਆਪਣੇ ਫੇਸਬੁਕ ਪੇਜ ਉੱਪਰ ਲਖਵੀਰ ਸਿੰਘ ਲੱਖਾ ਦੇ ਹੱਕ ਵਿਚ ਜੁਅਰਤ ਵਾਲਾ ਲੀਡਰ ਆਖ ਕੇ ਪੋਸਟ ਸਾਂਝੀ ਕੀਤੀ ਸੀ | ਉਸ ਦੇ ਜੁਆਬ ਵਿਚ ਸਰਪੰਚ ਅਮਰਦੀਪ ਸਿੰਘ ਕੂਹਲੀ ਖੁਰਦ ਨੇ ਪੋਸਟ ਸਾਂਝੀ ਕਰਦਿਆਂ ਵਿਧਾਇਕ ਗਿਆਸਪੁਰਾ ਦੇ ਹੱਕ ਵਿਚ ਚਰਚਾ ਸ਼ੁਰੂ ਕਰ ਦਿੱਤੀ ਕਿ ਵਿਰੋਧੀ ਵੀ ਵਿਧਾਇਕ ਗਿਆਸਪੁਰਾ ਦੀ ਤਾਰੀਫ਼ ਕਰਨ ਲੱਗੇ ਹਨ |


Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ 17ਵੀਂ ਬਰਸੀ ਸੰਬੰਧੀ ਕੱਲ੍ਹ ਤੋਂ 25 ਤੱਕ ਹੋਣਗੇ ਸਮਾਗਮ <br/> ਅਗਲੀ ਖ਼ਬਰ ਨਗਰ ਕੌਂਸਲ ਚੋਣਾਂ 'ਚ ਦੋਰਾਹਾ ਅਤੇ ਪਾਇਲ ਸ਼ਹਿਰ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ 'ਆਪ' ਉਮੀਦਵਾਰਾਂ ਨੂੰ ਜਿਤਾਉਣਾ ਜ਼ਰੂਰੀ...
Ad Position 24