21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਖੰਨਾ ਸ਼ਹਿਰ ਅਤੇ ਆਸਪਾਸ ਦੇ ਇਲਾਕਿਆਂ 'ਚ ਕੈਮਿਸਟਾਂ ਦੀਆਂ ਦੁਕਾਨਾਂ ਰਹੀਆਂ ਮੁਕੰਮਲ ਬੰਦ

Ad Position 21
No active advertisement
ਅਜੀਤ ਡੈਸਕ 21-05-2026
ਖੰਨਾ, 20 ਮਈ (ਹਰਜਿੰਦਰ ਸਿੰਘ ਲਾਲ)-ਆਲ ਇੰਡੀਆ ਆਰਗੇਨਾਈਜ਼ੇਸ਼ਨ ਆਫ਼ ਕੈਮਿਸਟ ਐਂਡ ਡਰੱਗਿਸਟ ਐਸੋਸੀਏਸ਼ਨ ਅਤੇ ਪੰਜਾਬ ਕੈਮਿਸਟ ਐਸੋਸੀਏਸ਼ਨ ਵਲੋਂ ਦਿੱਤੇ ਸੱਦੇ ਅਧੀਨ ਅੱਜ ਖੰਨਾ ਸ਼ਹਿਰ ਅਤੇ ਆਸਪਾਸ ਦੇ ਇਲਾਕਿਆਂ 'ਚ ਕੈਮਿਸਟਾਂ ਵਲੋਂ ਮੁਕੰਮਲ ਤੌਰ 'ਤੇ ਦੁਕਾਨਾਂ ਬੰਦ ਰੱਖੀਆਂ ਗਈਆਂ | ਕੈਮਿਸਟਾਂ ਦੀਆਂ ਦੁਕਾਨਾਂ ਪੂਰਨ ਤੌਰ 'ਤੇ ਬੰਦ ਰਹਿਣ ਕਾਰਨ ਦਵਾਈ ਖ਼ਰੀਦਣ ਵਾਲੇ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ | ਇਸ ਸੰਬੰਧੀ ਖੰਨਾ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਪਿ੍ਤਪਾਲ ਸਿੰਘ ਉੱਭੀ ਨੇ ਕਿਹਾ ਕਿ ਨਸ਼ੇ ਦੀਆਂ ਦਵਾਈਆਂ ਦੀ ਵਿੱਕਰੀ ਸੰਬੰਧੀ ਕੇਂਦਰ ਸਰਕਾਰ ਵਲੋਂ ਸਖ਼ਤੀ ਵਰਤੀ ਜਾ ਰਹੀ ਹੈ | ਪਰ ਆਨਲਾਈਨ ਕੰਪਨੀਆਂ ਵਲੋਂ ਨਸ਼ੇ ਦੀਆਂ ਦਵਾਈਆਂ ਕੋਰੀਅਰ ਰਾਹੀਂ ਲੋਕਾਂ ਤੱਕ ਧੜੱਲੇ ਨਾਲ ਪਹੁੰਚਾਈਆਂ ਜਾ ਰਹੀਆਂ ਹਨ | ਇਸ ਨਾਲ ਕੈਮਿਸਟਾਂ ਦਾ ਕੋਈ ਲੈਣ ਦੇਣ ਨਹੀਂ ਹੈ | ਉਨ੍ਹਾਂ ਕਿਹਾ ਕਿ ਡਰੱਗ ਮਹਿਕਮੇ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੈਮਿਸਟਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ਇਸ ਸਮੱਸਿਆ ਦੇ ਮੱਦੇਨਜ਼ਰ ਆਲ ਇੰਡੀਆ ਆਰਗਨਾਈਜ਼ੇਸ਼ਨ ਆਫ਼ ਕੈਮਿਸਟ ਐਂਡ ਡਰੱਗਿਸਟ ਐਸੋਸੀਏਸ਼ਨ ਅਤੇ ਪੰਜਾਬ ਕੈਮਿਸਟ ਐਸੋਸੀਏਸ਼ਨ ਵਲੋਂ ਦਿੱਤੇ ਸੱਦੇ ਅਧੀਨ ਅੱਜ ਸੂਬੇ ਦੀਆਂ ਸਮੂਹ ਕੈਮਿਸਟ ਦੁਕਾਨਾਂ ਨੂੰ 24 ਘੰਟੇ ਲਈ ਬੰਦ ਰੱਖਿਆ ਗਿਆ ਅਤੇ ਸ਼ਾਂਤਮਈ ਢੰਗ ਨਾਲ ਹੜਤਾਲ ਕੀਤੀ ਗਈ | ਜਿਸ ਦੇ ਕਾਰਨ ਸ਼ਹਿਰ ਅਤੇ ਆਸਪਾਸ ਦੇ ਇਲਾਕਿਆਂ ਵਿਚ ਕੈਮਿਸਟ ਦੀਆਂ ਦੁਕਾਨਾਂ 100 ਫ਼ੀਸਦੀ ਬੰਦ ਰਹੀਆਂ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਨਵੀਂ ਰੂਪ ਰੇਖਾ ਤਿਆਰ ਕਰ ਕੇ ਅਗਲਾ ਸੰਘਰਸ਼ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਰੋੜੀਆਂ ਵਿਖੇ ਡਾ. ਅੰਬੇਡਕਰ ਦੀ ਯਾਦ ਨੂੰ ਸਮਰਪਿਤ ਨਾਟਕ ਮੇਲਾ 23 ਨੂੰ ਅਗਲੀ ਖ਼ਬਰ ਸਰਪੰਚ ਗ੍ਰਾਮ ਪੰਚਾਇਤ ਅਲੌੜ ਮੁਅੱਤਲ
Ad Position 24