20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਕੈਮਿਸਟਾਂ ਨੇ 1 ਦਿਨ ਦੇ ਲਈ ਦੁਕਾਨਾਂ ਬੰਦ ਕਰ ਕੇ ਸ਼ਾਂਤਮਈ ਢੰਗ ਦੇ ਨਾਲ ਕੀਤੀ ਹੜਤਾਲ-ਸ਼ਸ਼ੀਕਾਂਤ

Ad Position 21
No active advertisement
ਅਜੀਤ ਡੈਸਕ 21-05-2026
ਸਾਹਨੇਵਾਲ, 20 ਮਈ (ਹਨੀ ਚਾਠਲੀ)-ਆਲ ਇੰਡੀਆ ਆਰਗਨਾਈਜ਼ੇਸ਼ਨ ਆਫ਼ ਕੈਮਿਸਟ ਐਂਡ ਡਰੱਗਿਸਟ ਐਸੋਸੀਏਸ਼ਨ ਅਤੇ ਪੰਜਾਬ ਕੈਮਿਸਟ ਐਸੋਸੀਏਸ਼ਨ ਵਲੋਂ ਦਿੱਤੇ ਸੱਦੇ ਤਹਿਤ ਅੱਜ ਸਾਹਨੇਵਾਲ ਅਤੇ ਇਸਦੇ ਨਾਲ ਲੱਗਦੇ ਇਲਾਕਿਆਂ ਵਿਚ ਕੈਮਿਸਟਾਂ ਦੀਆ ਦੁਕਾਨਾਂ ਮੁਕੰਮਲ ਤੌਰ 'ਤੇ ਬੰਦ ਰਹੀਆਂ ਜਿਸ ਕਾਰਨ ਦਵਾਈ ਖ਼ਰੀਦਣ ਵਾਲੇ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ | ਜਦੋਂ ਇਸ ਸੰਬੰਧ ਵਿਚ ਕੈਮਿਸਟ ਐਸੋਸੀਏਸ਼ਨ ਸਾਹਨੇਵਾਲ ਦੇ ਸਾਬਕਾ ਜਨਰਲ ਸੈਕਟਰੀ ਸ਼ਸ਼ੀਕਾਂਤ ਚਾਠਲੀ ਦੇ ਨਾਲ ਰਾਬਤਾ ਕਾਇਮ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਅਸੀਂ ਅੱਜ ਕੈਮਿਸਟਾਂ ਨੇ 1 ਦਿਨ ਦੇ ਲਈ ਆਪਣੀਆਂ ਆਪਣੀਆਂ ਕੈਮਿਸਟਾਂ ਦੀਆਂ ਦੁਕਾਨਾਂ ਬੰਦ ਕਰ ਕੇ ਸ਼ਾਂਤਮਈ ਢੰਗ ਦੇ ਨਾਲ ਹੜਤਾਲ ਕੀਤੀ ਹੈ ਤਾਂ ਜੋ ਸਾਡੀਆਂ ਜੋ ਹੱਕੀ ਮੰਗਾਂ ਹਨ ਉਨ੍ਹਾਂ ਮੰਗਾਂ ਨੂੰ ਸਰਕਾਰ ਤੱਕ ਪਹੰੁਚਾਇਆ ਜਾਵੇ | ਉਨ੍ਹਾਂ ਕਿਹਾ ਕਿ ਅਗਰ ਸਰਕਾਰ ਨੇ ਸਾਡੀਆਂ ਕੈਮਿਸਟਾਂ ਦੀਆਂ ਮੁੱਖ ਮੰਗਾਂ ਵੱਲ ਧਿਆਨਨਾ ਦਿੱਤਾ ਤਾਂ ਅਸੀਂ ਆਪਣੇ ਅਗਲੇ ਸੰਘਰਸ਼ ਦੀ ਰੂਪ ਰੇਖਾ ਨਵੇਂ ਸਿਰੇ ਤੋਂ ਤਿਆਰ ਕਰਨ ਲਈ ਮਜਬੂਰ ਹੋ ਜਾਵਾਂਗੇ, ਜਿਸ ਦੀ ਸਾਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਕੌਂਸਲਰ ਬਿਮਰੋ ਨੇ ਮੁਹੱਲੇ 'ਚ ਪਾਣੀ ਦੀ ਨਿਕਾਸੀ ਲਈ ਪਾਈਪਾਂ ਪਵਾ ਕੇ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮਾਂ ਦੀ ਕਰਵਾਈ ਸ਼... ਅਗਲੀ ਖ਼ਬਰ ਆਕਸਫੋਰਡ ਸਕੂਲ ਦੇ ਹੋਣਹਾਰ ਖਿਡਾਰੀਆਂ ਦੀ ਨੈਸ਼ਨਲ ਫੈੱਡਰੇਸ਼ਨ ਖੇਡਾਂ 'ਚ ਧਮਾਲ
Ad Position 24