20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਸੂਬੇ ਅੰਦਰ ਵਗ ਰਹੀ ਲੂੰ ਕਾਰਨ ਪੰਜਾਬ ਦੇ ਸਾਰੇ ਸਕੂਲਾਂ 'ਚ ਛੁੱਟੀਆਂ ਜਲਦ ਕੀਤੀਆਂ ਜਾਣ-ਜਗਜੀਤ/ਗੁਰਪ੍ਰੀਤ

Ad Position 21
No active advertisement
ਅਜੀਤ ਡੈਸਕ 21-05-2026
ਸਾਹਨੇਵਾਲ, 20 ਮਈ (ਹਨੀ ਚਾਠਲੀ)-ਪਿਛਲੇ ਕੁੱਝ ਦਿਨਾਂ ਤੋਂ ਸੂਬੇ ਅੰਦਰ ਵਗ ਰਹੀ ਲੂੰ ਕਾਰਨ ਵਿਦਿਆਰਥੀਆਂ ਨੂੰ ਸਕੂਲ 'ਚ ਆਉਣ ਜਾਣ ਵਿਚ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਾਰਨ ਪੰਜਾਬ ਦੇ ਸਾਰੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਕਰਨ ਲਈ ਸੂਬਾ ਸਰਕਾਰ ਜਲਦ ਵਿਚਾਰ ਕਰੇ | ਇਹ ਪ੍ਰਗਟਾਵਾ ਮਾਸਟਰ ਕੇਡਰ ਯੂਨੀਅਨ ਦੇ ਸੂਬਾ ਉਪ ਪ੍ਰਧਾਨ ਜਗਜੀਤ ਸਿੰਘ ਸਾਹਨੇਵਾਲ ਅਤੇ ਜ਼ਿਲ੍ਹਾ ਲੁਧਿਆਣਾ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਦੋਰਾਹਾ ਨੇ ਸਾਂਝੇ ਤੌਰ 'ਤੇ ਗੱਲਬਾਤ ਕਰਦਿਆਂ ਪ੍ਰਗਟ ਕੀਤਾ | ਜ਼ਿਲ੍ਹਾ ਇਕਾਈ ਲੁਧਿਆਣਾ ਦੇ ਵਿੱਤ ਸਕੱਤਰ ਸਵਰਨ ਸਿੰਘ, ਸੀਨੀਅਰ ਮੀਤ ਪ੍ਰਧਾਨ ਨਵਦੀਪ ਸਿੰਘ, ਮੀਤ ਪ੍ਰਧਾਨ ਰਾਜਵਿੰਦਰ ਸਿੰਘ ਅਤੇ ਪੈੱ੍ਰਸ ਸਕੱਤਰ ਮਨੋਜ ਕੁਮਾਰ ਨੇ ਸਾਂਝੇ ਤੌਰ 'ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿਛਲੇ ਕੁੱਝ ਦਿਨਾਂ ਤੋਂ ਸੂਬੇ ਅੰਦਰ ਤਾਪਮਾਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਇਸ ਦੇ ਨਾਲ ਹੀ ਸਵੇਰ ਵੇਲੇ ਤੋਂ ਹੀ ਲੂੰ ਵਗਣੀ ਸ਼ੁਰੂ ਹੋ ਗਈ ਹੈ | ਜਿਸ ਕਾਰਨ ਦੂਰ ਦੁਰਾਡੇ ਤੋਂ ਪੜ੍ਹ ਰਹੇ ਬੱਚਿਆਂ ਨੂੰ ਸਕੂਲ ਆਉਣ ਜਾਣ ਦੇ ਵਿਚ ਅਤੇ ਪੜ੍ਹਾਈ ਕਰਨ ਵਿਚ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਕਤ ਆਗੂਆਂ ਨੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਅਤੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਪੁਰਜ਼ੋਰ ਮੰਗ ਕਰਦਿਆਂ ਕਿਹਾ ਕਿ ਸੂਬੇ ਅੰਦਰ ਵਗ ਰਹੀ ਗਰਮ ਲੂੰ ਕਾਰਨ ਪੰਜਾਬ ਦੇ ਸਾਰੇ ਸਕੂਲਾਂ ਵਿਚ ਛੁੱਟੀਆਂ ਜਲਦ ਕੀਤੀਆਂ ਜਾਣ ਤਾਂ ਜੋ ਬੱਚਿਆਂ ਨੂੰ ਸੂਬੇ ਅੰਦਰ ਵਗ ਰਹੀ ਗਰਮ ਲੂੰ ਤੋਂ ਬਚਾਇਆ ਜਾਵੇ |
Ad Position 22
No active advertisement
ਪਿਛਲੀ ਖ਼ਬਰ ਜੇਤੂ ਅਧਿਆਪਕ ਨੂੰ ਡਿਜ਼ਾਇਰ ਕਾਰ ਨਾਲ ਕੀਤਾ ਸਨਮਾਨਿਤ ਅਗਲੀ ਖ਼ਬਰ ਜਗਦੀਸ਼ ਸਿੰਘ ਪੰਧੇਰ ਖੇੜੀ ਦੀ ਕੈਨੇਡਾ ਰਿਹਾਇਸ਼ 'ਤੇ ਰਣਜੀਤ ਸਿੰਘ ਢਿੱਲੋਂ ਵਲੋਂ ਮੀਟਿੰਗ
Ad Position 24