ਦੋਰਾਹਾ, 20 ਮਈ (ਪੱਤਰ ਪ੍ਰੇਰਕ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਕਲਾਸ ਦੇ ਨਤੀਜਿਆਂ ਵਿੱਚ ਪੀਐਮ ਸ੍ਰੀ ਸਰਕਾਰੀ ਹਾਈ ਸਕੂਲ ਬੇਗੋਵਾਲ ਸਕੂਲ ਦੇ ਕੁੱਲ 33 ਵਿਦਿਆਰਥੀ ਇਸ ਪ੍ਰੀਖਿਆ 'ਚ ਬੈਠੇ ਅਤੇ ਸਾਰੇ ਹੀ ਵਧੀਆ ਅੰਕ ਲੈ ਕੇ ਪਾਸ ਹੋਏ | ਸਮਾਜਿਕ ਸਿੱਖਿਆ ਅਧਿਆਪਕ ਵਿਸ਼ਵਿੰਦਰ ਵਸ਼ਿਸ਼ਟ ਨੇ ਦੱਸਿਆ ਕਿ ਸਕੂਲ ਵਿਚ ਸਹਿਜਪ੍ਰੀਤ ਕੌਰ ਨੇ 93.69% ਅੰਕਾਂ ਨਾਲ ਪਹਿਲਾ ਸਥਾਨ, ਖ਼ੁਸ਼ੀ ਕੁਮਾਰੀ ਨੇ 83.07 ਅੰਕਾਂ ਨਾਲ ਦੂਜਾ ਸਥਾਨ ਅਤੇ ਸਿਮਰਨਜੀਤ ਕੌਰ ਨੇ 80.46% ਅੰਕਾਂ ਨਾਲ ਤੀਸਰਾ ਸਥਾਨ ਹਾਸਿਲ ਕੀਤਾ | ਸਕੂਲ ਦੇ ਮੁੱਖ ਅਧਿਆਪਕਾ ਮੈਡਮ ਬਲਜੀਤ ਕੌਰ ਨੇ ਸਕੂਲ ਦੇ ਇਨ੍ਹਾਂ ਹੋਣਹਾਰ ਬੱਚਿਆਂ ਅਤੇ ਉਨ੍ਹਾਂ ਦੇ ਮਾਤਾ ਪਿਤਾ ਨੂੰ ਵਧਾਈ ਦਿੱਤੀ ਅਤੇ ਇਹਨਾਂ ਬੱਚਿਆਂ ਦਾ ਭਵਿੱਖ ਉੱਜਵਲ ਹੋਣ ਦੀ ਕਾਮਨਾ ਕੀਤੀ | ਸਕੂਲ ਸਕੂਲ ਵੱਲੋਂ ਇਹਨਾਂ ਹੋਣਹਾਰ ਬੱਚਿਆਂ ਦੀ ਹੌਸਲਾ ਅਫਜ਼ਾਈ ਕਰਦੇ ਹੋਏ, ਉਨ੍ਹਾਂ ਦਾ ਮੂੰਹ ਮਿੱਠਾ ਕਰਵਾ ਕੇ, ਸਨਮਾਨਿਤ ਕੀਤਾ ਗਿਆ | ਸਕੂਲ ਅਧਿਆਪਕ ਜਸਵੀਰ ਸਿੰਘ, ਤਲਵਿੰਦਰ ਸਿੰਘ, ਰੇਨੂ ਬਾਲਾ, ਤਜਿੰਦਰ ਕੌਰ, ਰਵਿੰਦਰ ਕੌਰ, ਗੁਰਿੰਦਰ ਕੌਰ, ਰੁਪਿੰਦਰ ਕੌਰ, ਜਸਵੀਰ ਕੌਰ, ਅਮਨਪ੍ਰੀਤ ਕੌਰ, ਮਨਦੀਪ ਕੌਰ, ਅਕਵੀਰ ਕੌਰ, ਪੁਸ਼ਪਿੰਦਰ ਕੌਰ, ਰਮਨਦੀਪ ਸਿੰਘ ਅਤੇ ਰਵਿੰਦਰ ਸਿੰਘ ਨੇ ਵੀ ਵਿਦਿਆਰਥੀਆਂ ਨੂੰ ਪੜਾਉਣ ਸਬੰਧੀ ਆਪਣੇ ਤਜਰਬੇ ਸਾਂਝੇ ਕੀਤੇ |