20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਵਾਰਡ ਨੰਬਰ-14 ਤੋਂ 'ਆਪ' ਉਮੀਦਵਾਰ ਮਨਜਿੰਦਰ ਸਿੰਘ ਕਾਕੂ ਵਲੋਂ ਚੋਣ ਸਰਗਰਮੀਆਂ ਤੇਜ਼

Ad Position 21
No active advertisement
ਅਜੀਤ ਡੈਸਕ 21-05-2026
ਰਾਏਕੋਟ, 20 ਮਈ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਨਗਰ ਕੌਂਸਲ ਚੋਣਾਂ-2026 ਲਈ ਵਿਧਾਇਕ ਠੇਕੇਦਾਰ ਹਾਕਮ ਸਿੰਘ ਤੋਂ ਥਾਪੜਾ ਲੈ ਕੇ ਵਾਰਡ ਨੰਬਰ-14 ਤੋਂ ਆਮ ਆਦਮੀ ਪਾਰਟੀ ਵਲੋਂ ਚੋਣ ਮੈਦਾਨ 'ਚ ਨਿੱਤਰੇ ਉਮੀਦਵਾਰ ਮਨਜਿੰਦਰ ਸਿੰਘ ਕਾਕੂ ਪੁੱਤਰ ਸਵ: ਮੁਲਖਰਾਜ ਸਿੰਘ ਵਲੋਂ ਆਪਣੀਆਂ ਚੋਣ ਸਰਗਰਮੀਆਂ ਨੂੰ ਤੇਜ਼ ਕਰ ਦਿੱਤਾ ਹੈ | ਉਨ੍ਹਾਂ ਵਲੋਂ ਚੋਣ ਦਫ਼ਤਰ ਦਾ ਰਸਮੀ ਆਗਾਜ਼ ਕਰਕੇ ਚੋਣ ਮੁਹਿੰਮ ਨੂੰ ਸਿਖ਼ਰਾਂ 'ਤੇ ਪਹੁੰਚਾ ਦਿੱਤਾ ਹੈ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ 'ਆਪ' ਉਮੀਦਵਾਰ ਮਨਜਿੰਦਰ ਸਿੰਘ ਕਾਕੂ ਨੇ ਆਖਿਆ ਕਿ ਉਨ੍ਹਾਂ ਦਾ ਮਕਸਦ ਸਿਰਫ਼ ਚੋਣਾਂ ਜਿੱਤਣਾ ਨਹੀਂ, ਸਗੋਂ ਲੋਕਾਂ ਦੀ ਸੱਚੇ ਦਿਲੋਂ ਸੇਵਾ ਕਰਨਾ ਹੈ | ਉਨ੍ਹਾਂ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਵਾਰਡ ਦੇ ਵਿਕਾਸ ਨੂੰ ਮੁੱਖ ਰੱਖ ਕੇ ਇਕ-ਇਕ ਕੀਮਤੀ ਵੋਟ ਦਾ ਭੁਗਤਾਨ ਉਨ੍ਹਾਂ ਦੇ ਹੱਕ 'ਚ ਕੀਤਾ ਜਾਵੇ ਤਾਂ ਜੋ ਜਿੱਤ ਦੇ ਬਾਅਦ ਵਿਕਾਸ ਦੀ ਹਨੇਰੀ ਲਿਆ ਕੇ ਵਾਰਡ ਨੂੰ ਸਰਵਪੱਖੀ ਸਹੂਲਤਾਂ ਨਾਲ ਲੈਸ ਕੀਤਾ ਜਾ ਸਕੇ | ਮਨਜਿੰਦਰ ਸਿੰਘ ਕਾਕੂ ਨੇ ਵਾਰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਸਦਾ ਲੋਕਾਂ ਦੀ ਸੇਵਾ ਵਿਚ ਹਾਜ਼ਰ ਰਹਿਣਗੇ ਅਤੇ ਵਾਰਡ 'ਚ ਖਸਤਾ ਹਾਲਤ ਗਲੀਆਂ-ਨਾਲੀਆਂ, ਸੀਵਰੇਜ਼ ਪ੍ਰਬੰਧਾਂ, ਸਟਰੀਟ ਲਾਈਟਾਂ ਦੇ ਪ੍ਰਬੰਧਾਂ 'ਚ ਸੁਧਾਰ ਲਿਆਉਣ ਲਈ ਜ਼ਮੀਨੀ ਪੱਧਰ ਤੱਕ ਕੰਮ ਕਰਵਾਉਣਗੇ |

Ad Position 22
No active advertisement
ਪਿਛਲੀ ਖ਼ਬਰ ਭਾਜਪਾ ਉਮੀਦਵਾਰ ਰਜਨੀ ਚੋਪੜਾ ਦੇ ਚੋਣ ਦਫ਼ਤਰ ਦਾ ਉਦਘਾਟਨ ਅਗਲੀ ਖ਼ਬਰ ਨਵ-ਨਿਯੁਕਤ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਦੇ ਨਾਨਕੇ ਪਿੰਡ ਲਸਾੜਾ ਵਿਖੇ ਲੱਡੂ ਵੰਡ ਕੇ ਖ਼ੁਸ਼ੀ ਮਨਾਈ
Ad Position 24