20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਵਾਰਡ ਨੰਬਰ-01 ਤੋਂ ਅਕਾਲੀ ਉਮੀਦਵਾਰ ਵੀਨਾ ਰਾਣੀ ਚੋਣ ਮੈਦਾਨ 'ਚ ਨਿੱਤਰੇ, ਪ੍ਰਚਾਰ ਤੇਜ਼ <br/>

Ad Position 21
No active advertisement
ਅਜੀਤ ਡੈਸਕ 21-05-2026
ਰਾਏਕੋਟ, 20 ਮਈ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਨਗਰ ਕੌਂਸਲ ਚੋਣਾਂ-2026 ਦੇ ਮੱਦੇਨਜ਼ਰ ਵਾਰਡ ਨੰਬਰ-01 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਵੀਨਾ ਰਾਣੀ ਚੋਣ ਮੈਦਾਨ 'ਚ ਨਿੱਤਰੇ ਹਨ | ਉਨ੍ਹਾਂ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਵਾਰਡ ਵਾਸੀਆਂ ਨਾਲ ਡੋਰ-ਟੂ-ਡੋਰ ਸੰਪਰਕ ਸ਼ੁਰੂ ਕਰ ਦਿੱਤਾ ਹੈ | ਅਕਾਲੀ ਉਮੀਦਵਾਰ ਵੀਨਾ ਰਾਣੀ ਨੇ ਵੋਟਰਾਂ ਨੂੰ ਭਰੋਸਾ ਦਿੱਤਾ ਕਿ ਚੋਣਾਂ ਜਿੱਤਣ ਬਾਅਦ ਵਾਰਡ ਨੰਬਰ-01 ਦੀਆਂ ਮੁੱਢਲੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਵਾਇਆ ਜਾਵੇਗਾ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਹਲਕਾ ਰਾਏਕੋਟ ਦੇ ਅਬਜ਼ਰਵਰ ਜਥੇਦਾਰ ਹੀਰਾ ਸਿੰਘ ਗਾਬੜੀਆ ਨੇ ਉਮੀਦਵਾਰ ਵੀਨਾ ਰਾਣੀ ਤੇ ਉਨ੍ਹਾਂ ਦੇ ਪਤੀ ਸੰਜੀਵ ਕੁਮਾਰ ਬੌਵਾ ਗੋਇਲ ਨੂੰ ਚੋਣਾਂ ਲਈ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਤੌਰ 'ਤੇ ਪੁੱਜੇ | ਜਥੇਦਾਰ ਗਾਬੜੀਆ ਨੇ ਅਕਾਲੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਸ਼ਹਿਰ ਦੇ ਵਿਕਾਸ ਲਈ ਕੰਮ ਕੀਤਾ ਹੈ | ਉਨ੍ਹਾਂ ਵਰਕਰਾਂ ਨੂੰ ਡੱਟ ਕੇ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਘਰ-ਘਰ ਜਾ ਕੇ ਪਾਰਟੀ ਦੀਆਂ ਨੀਤੀਆਂ ਤੇ ਵੀਨਾ ਰਾਣੀ ਦੇ ਹੱਕ 'ਚ ਪ੍ਰਚਾਰ ਕੀਤਾ ਜਾਵੇ | ਉਮੀਦਵਾਰ ਵੀਨਾ ਰਾਣੀ ਨੇ ਵਾਰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਵਾਰਡ ਦੇ ਵਿਕਾਸ ਲਈ ਬਿਨ੍ਹਾਂ ਕਿਸੇ ਭੇਦਭਾਵ ਦੇ ਕੰਮ ਕੀਤੇ ਜਾਣਗੇ ਅਤੇ ਵਾਰਡ ਦੇ ਉੱਚਿਤ ਵਿਕਾਸ ਲਈ ਉਪਰਾਲੇ ਕੀਤੇ ਜਾਣਗੇ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ, ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ, ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ, ਸ਼ਹਿਰੀ ਪ੍ਰਧਾਨ ਅਮਨਦੀਪ ਸਿੰਘ ਗਿੱਲ, ਚੇਅਰਮੈਨ ਅਮਰਜੀਤ ਸਿੰਘ ਸਹਿਬਾਜ਼ਪੁਰਾ, ਜਥੇਦਾਰ ਗੁਰਮੇਲ ਸਿੰਘ ਆਂਡਲੂ, ਜਥੇਦਾਰ ਸੁਖਰਾਜ ਸਿੰਘ ਮਹੇਰਨਾ, ਪੀਏ ਕਮਲਜੀਤ ਸਿੰਘ ਢਿੱਲੋਂ, ਸੁਖਦੀਪ ਸਿੰਘ ਕਾਉਂਕੇ, ਹਰਦੀਪ ਸਿੰਘ ਮਹੇਰਨਾ, ਅਮਨਦੀਪ ਕੁਮਾਰ, ਚੌਧਰੀ ਰਾਜਾ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਿਰੋਧੀ ਪਾਰਟੀਆਂ ਨੇ ਹਮੇਸ਼ਾ ਰਾਏਕੋਟ ਦੇ ਵਿਕਾਸ ਕੰਮਾਂ 'ਚ ਰੋੜੇੇ ਹੀ ਅਟਕਾਏ-ਕਾਮਿਲ ਅਮਰ ਸਿੰਘ ਅਗਲੀ ਖ਼ਬਰ 'ਆਪ' ਉਮੀਦਵਾਰ ਮਨੋਹਰ ਲਾਲ ਲਾਡੀ ਦੀ ਵਾਰਡ ਨੰਬਰ-10 'ਚ ਚੋਣ ਸਰਗਰਮੀ ਤੇਜ਼
Ad Position 24