09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

30 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ

Ad Position 21
No active advertisement
ਅਜੀਤ ਡੈਸਕ 23-05-2026
ਜਗਰਾਉਂ, 22 ਮਈ (ਗੁਰਦੀਪ ਸਿੰਘ ਮਲਕ)-ਪੁਲਿਸ ਚੌਂਕੀ ਬੱਸ ਸਟੈਂਡ ਦੀ ਪੁਲਿਸ ਪਾਰਟੀ ਵਲੋਂ ਇਕ ਨੌਜਵਾਨ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ | ਇਸ ਸੰਬੰਧੀ ਚੌਕੀ ਇੰਚਾਰਜ ਆਤਮਾ ਸਿੰਘ ਨੇ ਦੱਸਿਆ ਕਿ ਉਹ ਸਾਥੀ ਪੁਲਿਸ ਕਰਮਚਾਰੀਆਂ ਨਾਲ ਕੋਠੇ ਖੰਜੂਰਾਂ ਰੋਡ ਪਿੰਡ ਅਲੀਗੜ੍ਹ ਖੇਤਰ 'ਚ ਗਸ਼ਤ ਕਰ ਰਹੇ ਸਨ | ਇਸ ਦੌਰਾਨ ਕੋਠੇ ਖੰਜੂਰਾਂ ਸਾਈਡ ਤੋਂ ਇਕ ਨੌਜਵਾਨ ਆਉਂਦਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਭੱਜ ਪਿਆ | ਜਿਸ ਨੂੰ ਤੁਰੰਤ ਕਾਬੂ ਕਰ ਲਿਆ, ਜਿਸਦੀ ਪਹਿਚਾਣ ਕਰਮਜੀਤ ਸਿੰਘ ਕਾਲੂ ਪੁੱਤਰ ਜਸਵਿੰਦਰ ਸਿੰਘ ਵਾਸੀ ਗਲੀ ਨੰਬਰ 3 ਨੇੜੇ ਬਾਵਾ ਮੰਦਰ ਗੀਤਾ ਕਲੋਨੀ ਜਗਰਾਉਂ ਵਜੋਂ ਹੋਈ | ਜਿਸ ਕੋਲੋਂ 30 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ, ਦੋਸ਼ੀ ਖ਼ਿਲਾਫ਼ ਪੁਲਿਸ ਥਾਣਾ ਸਿਟੀ ਜਗਰਾਉਂ 'ਚ ਮਾਮਲਾ ਦਰਜ ਕੀਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਦੋਰਾਹਾ ਸ਼ਹਿਰ ਦੇ ਸਰਵ ਪੱਖੀ ਵਿਕਾਸ ਅਤੇ ਭਾਈਚਾਰਕ ਸਾਂਝ ਲਈ ਕਾਂਗਰਸ ਪਾਰਟੀ ਦਾ ਸਾਥ ਦਿਓ-ਗਿੱਲ ਅਗਲੀ ਖ਼ਬਰ ਸ਼ਹੀਦ ਕਰਤਾਰ ਸਿੰਘ ਸਰਾਭਾ ਵਿਰਸਾ ਸੰਭਾਲ ਮੰਚ ਪੰਜਾਬ ਵਲੋਂ ਪਹਿਲਾ ਖ਼ੂਨਦਾਨ ਕੈਂਪ ਅੱਜ
Ad Position 24