ਦੋਰਾਹਾ, 22 ਮਈ (ਮਨਜੀਤ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਲਾਪਰਾਂ, ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਹਰਪਾਲ ਸਿੰਘ ਜੱਲ੍ਹਾ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਵੰਤ ਸਿੰਘ ਘਲੋਟੀ, ਸਾਬਕਾ ਚੇਅਰਮੈਨ ਹਰਿੰਦਰਪਾਲ ਸਿੰਘ ਹਨੀ ਤੇ ਸਾਬਕਾ ਚੇਅਰਮੈਨ ਅਮਰੀਕ ਸਿੰਘ ਰੋੜੀਆਂ ਆਦਿ ਆਗੂਆਂ ਦੀ ਅਗਵਾਈ ਵਿੱਚ ਅਕਾਲੀ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਦੀ ਸ਼ਖ਼ਸੀਅਤ ਬਾਰੇ ਅਕਾਲੀ ਦਲ ਦੇ ਇਕ ਪ੍ਰਮੁੱਖ ਵਿਅਕਤੀ ਦੇ ਪੁੱਤਰ ਵਲੋਂ ਕਿੰਤੂ ਕਰਨ ਦਾ ਸਖ਼ਤ ਨੋਟਿਸ ਲੈਂਦਿਆਂ ਚਿਤਾਵਨੀ ਦਿੱਤੀ ਹੈ ਕਿ ਕੁੱਝ ਲੋਕ ਵਿਦੇਸ਼ਾਂ ਵਿਚ ਬੈਠੇ ਫੇਸਬੁਕੀ ਰਾਜਨੀਤੀ ਕਰਦੇ ਹਨ ਅਤੇ ਉਨ੍ਹਾਂ ਨੇ ਕਿਹੜਾ ਹਲਕਾ ਪਾਇਲ ਦਾ ਠੇਕਾ ਲਿਆ ਹੋਇਆ ਹੈ | ਉਨ੍ਹਾਂ ਕਿਹਾ ਕਿ ਗਰੇਵਾਲ ਨੂੰ ਹਲਕਾ ਪਾਇਲ ਦੇ ਲੋਕ ਪਿਆਰ ਕਰਦੇ ਹਨ | ਉਨ੍ਹਾਂ ਕਿਹਾ ਕਿ ਜਿਹੜੇ ਉਮੀਦਵਾਰ ਚੋਣ ਦੌਰਾਨ ਵਿਚ ਖੜ੍ਹੇ ਹਨ ਉਨ੍ਹਾਂ ਵਲੋਂ ਵਾਰ ਵਾਰ ਗਰੇਵਾਲ ਨੂੰ ਬੇਨਤੀਆਂ ਕੀਤੀਆਂ ਗਈਆਂ ਹਨ ਕਿ ਉਹ ਚੋਣ ਪ੍ਰਚਾਰ ਵਿਚ ਜ਼ਰੂਰ ਆਉਣ | ਉਨ੍ਹਾਂ ਕਿਹਾ ਕਿ ਗਰੇਵਾਲ ਇਕੱਲੇ ਮੋਹਾਲੀ ਦੇ ਇੰਚਾਰਜ ਨਹੀਂ, ਸਗੋਂ ਉਹ ਪੂਰੇ ਪੰਜਾਬ ਦੇ ਸ਼੍ਰੋਮਣੀ ਅਕਾਲੀ ਦਲ ਦੇ ਧਾਕੜ ਨੇਤਾ ਅਤੇ ਪਾਰਟੀ ਦੇ ਕੌਮੀ ਕੌਰ ਕਮੇਟੀ ਮੈਂਬਰ, ਸੀਨੀਅਰ ਮੀਤ ਪ੍ਰਧਾਨ, ਸਾਬਕਾ ਮੰਤਰੀ ਅਤੇ ਹਲਕੇ ਪਾਇਲ ਦੇ ਚਹੇਤੇ ਹਨ | ਉਨ੍ਹਾਂ ਨੂੰ ਪਾਇਲ ਹਲਕੇ ਵਿਚ ਆਉਣ ਲਈ ਕਿਸੇ ਤੋਂ ਆਗਿਆ ਲੈਣ ਦੀ ਜ਼ਰੂਰਤ ਨਹੀਂ | ਆਗੂਆਂ ਨੇ ਚਿਤਾਵਨੀ ਦਿੱਤੀ ਹੈ ਕਿ ਉਹ ਅਜਿਹਾ ਕਰ ਕੇ ਪਾਰਟੀ ਦਾ ਨੁਕਸਾਨ ਕਰ ਰਹੇ ਹਨ ਅਤੇ ਇਸ ਬਾਰੇ ਪਾਰਟੀ ਪ੍ਰਧਾਨ ਨੂੰ ਜਾਣੂ ਕਰਵਾਇਆ ਜਾਵੇਗਾ | ਇਸ ਮੌਕੇ ਜਗਦੀਪ ਸਿੰਘ ਲਹਿਲ ਕੌਮੀ ਕੋਰ ਕਮੇਟੀ ਮੈਂਬਰ ਯੂਥ ਅਕਾਲੀ ਦਲ, ਸੁਖਵਿੰਦਰ ਸਿੰਘ ਦੌਲਤਪੁਰ ਜਨਰਲ ਸਕੱਤਰ ਯੂਥ ਅਕਾਲੀ ਦਲ, ਅਮਰਜੀਤ ਸਿੰਘ ਮਾਂਗੇਵਾਲ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਮਲੌਦ, ਸਰਬਜੀਤ ਸਿੰਘ ਲੱਕੀ ਰੌਣੀ ਯੂਥ ਆਗੂ, ਹਰਿੰਦਰਪਾਲ ਸਿੰਘ ਹਨੀ ਸਾਬਕਾ ਚੇਅਰਮੈਨ ਬਲਾਕ ਸੰਮਤੀ ਦੋਰਾਹਾ, ਨਗਿੰਦਰ ਸਿੰਘ ਚੀਮਾ ਯੂਥ ਆਗੂ, ਹਰਮਿੰਦਰ ਸਿੰਘ ਜਰਗ ਯੂ. ਐੱਸ. ਏ. ਸਾਬਕਾ, ਸਰਪੰਚ ਜਗਦੇਵ ਸਿੰਘ ਮੰਡੇਰ ਸਾਬਕਾ ਪ੍ਰਧਾਨ, ਗੁਰਬਖ਼ਸ਼ ਸਿੰਘ ਹਾਜ਼ਰ ਸਨ |