08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਨਾਈਟਿੰਗੇਲ ਨਰਸਿੰਗ ਕਾਲਜ ਨਾਰੰਗਵਾਲ ਦਾ ਬੀ. ਐੱਸ. ਸੀ. ਨਰਸਿੰਗ ਦਾ ਨਤੀਜਾ ਸ਼ਾਨਦਾਰ

Ad Position 21
No active advertisement
ਨਾਈਟਿੰਗੇਲ ਕਾਲਜ ਆਫ਼ ਨਰਸਿੰਗ ਨਾਰੰਗਵਾਲ ਦੇ ਪਹਿਲੀਆਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀ | <br/> 23-05-2026
ਜੋਧਾਂ, 22 ਮਈ (ਗੁਰਵਿੰਦਰ ਸਿੰਘ ਹੈਪੀ)-ਬਾਬਾ ਫ਼ਰੀਦ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ. ਐੱਸ. ਸੀ. ਨਰਸਿੰਗ ਸਮੈਸਟਰ ਚੌਥੇ ਦੇ ਨਤੀਜੇ 'ਚੋਂ ਨਾਈਟਿੰਗੇਲ ਕਾਲਜ ਆਫ਼ ਨਰਸਿੰਗ ਨਾਰੰਗਵਾਲ ਦਾ ਨਤੀਜਾ ਸ਼ਾਨਦਾਰ ਰਿਹਾ¢ ਨਾਈਟਿੰਗੇਲ ਕਾਲਜ ਆਫ਼ ਨਰਸਿੰਗ ਦੇ ਡਾਇਰੈਕਟਰ ਡਾ. ਸਰਬਜੀਤ ਸਿੰਘ ਨੇ ਦੱਸਿਆ ਕਿ ਕਾਲਜ ਦੀ ਵਿਦਿਆਰਥਣ ਗੋਲਡੀ ਰੋਨਿਆਰ ਨੇ ਪਹਿਲਾ, ਗੁਰਨੂਰ ਸਿੰਘ ਅਤੇ ਕਮਲਪ੍ਰੀਤ ਕੌਰ ਨੇ ਦੂਜਾ ਅਤੇ ਕਰਨ ਕੁਮਾਰ ਨੇ ਤੀਸਰਾ ਸਥਾਨ ਪ੍ਰਾਪਤ ਕਰ ਕੇ ਕਾਲਜ ਅਤੇ ਆਪਣੇ ਮਾਤਾ ਪਿਤਾ ਦਾ ਨਾਂਅ ਰੌਸ਼ਨ ਕੀਤਾ¢ ਡਾਇਰੈਕਟਰ ਡਾ. ਸਰਬਜੀਤ ਸਿੰਘ ਨੇ ਬੱਚਿਆਂ ਦਾ ਮੂੰਹ ਮਿੱਠਾ ਕਰਵਾਉਂਦਿਆਂ ਕਿਹਾ ਕਿ ਇਸ ਸੰਸਥਾ ਵਿਚ ਨਰਸਿੰਗ ਦੇ ਵੱਖ-ਵੱਖ ਕੋਰਸਾਂ ਦੀ ਪੜ੍ਹਾਈ ਕਰ ਰਹੇ ਵਿਦਿਆਰਥੀ ਜਿੱਥੇ ਚੰਗੀਆਂ ਪੁਜ਼ੀਸ਼ਨਾਂ ਹਾਸਲ ਕਰ ਕੇ ਆਪਣੇ ਮਾਪਿਆ ਦਾ ਅਤੇ ਸੰਸਥਾ ਦਾ ਨਾਂ ਉੱਚਾ ਕਰ ਰਹੇ ਹਨ, ਉੱਥੇ ਸੰਸਥਾ ਵਲੋਂ ਨਰਸਿੰਗ ਦੀ ਸਿੱਖਿਆ ਦੇ ਕੇ ਵਿਦੇਸ਼ਾਂ ਵਿਚ ਸੈਟਲ ਕਰਨ ਦੇ ਵੀ ਉਪਰਾਲੇ ਕੀਤੇ ਜਾ ਰਹੇ ਹਨ¢ ਸੰਸਥਾ ਦੇ ਪਿ੍ੰਸੀਪਲ ਸਾਦਿਕ ਅਲੀ ਅਤੇ ਮੁੱਖ ਪ੍ਰਬੰਧਕ ਡਾ.ਸਵੀਟ ਕੌਰ ਨੇ ਇਸ ਨਤੀਜੇ ਵਿਚੋਂ ਵਧੀਆ ਪੁਜ਼ੀਸ਼ਨਾਂ ਲੈਣ ਵਾਲੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਵਧਾਈ ਦੇਣ ਦੇ ਨਾਲ ਨਾਲ ਹੋਰ ਮਿਹਨਤ ਕਰਨ ਲਈ ਪ੍ਰੇਰਿਆ¢ ਉਨ੍ਹਾਂ ਕਿਹਾ ਕਿ ਕਈ ਨਾਮੀ ਹਸਪਤਾਲ ਸਾਡੇ ਵਿਦਿਆਰਥੀਆਂ ਨੂੰ ਪਹਿਲ ਦੇ ਆਧਾਰ ਤੇ ਨੌਕਰੀ ਦਾ ਸੱਦਾ ਦੇ ਰਹੇ ਹਨ¢
Ad Position 22
No active advertisement
ਪਿਛਲੀ ਖ਼ਬਰ ਸਾਬਕਾ ਸਰਪੰਚ ਸੁਖਦੇਵ ਸਿੰਘ ਝੱਜ ਨੂੰ ਹੰਬੜਾਂ 'ਚ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ ਅਗਲੀ ਖ਼ਬਰ ਯੂਨਾਈਟਿਡ ਇਮੀਗ੍ਰੇਸ਼ਨ ਰਾਹੀਂ ਕੁਹਾੜਾ ਦੇ ਸਾਬਕਾ ਸਰਪੰਚ ਨੇ ਹਾਸਿਲ ਕੀਤਾ ਯੂ. ਕੇ. ਦਾ ਵਿਜ਼ਟਰ ਵੀਜ਼ਾ
Ad Position 24