08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਕਾਂਗਰਸ ਰਾਏਕੋਟ ਸ਼ਹਿਰ ਦੇ 15 ਵਾਰਡਾਂ 'ਚ ਵੱਡੀ ਜਿੱਤ ਹਾਸਿਲ ਕਰੇਗੀ-ਵਿਨੋਦ ਜੈਨ

Ad Position 21
No active advertisement
ਅਜੀਤ ਡੈਸਕ 23-05-2026
ਰਾਏਕੋਟ, 22 ਮਈ (ਸੁਸ਼ੀਲ)-ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ | ਇਸੇ ਦੌਰਾਨ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਵਿਨੋਦ ਜੈਨ (ਪੁਜਾਰੀ ਫੀਡ) ਨੇ ਦਾਅਵਾ ਕੀਤਾ ਹੈ ਕਿ ਰਾਏਕੋਟ ਸ਼ਹਿਰ ਦੇ ਸਾਰੇ 15 ਵਾਰਡਾਂ 'ਚ ਕਾਂਗਰਸ ਪਾਰਟੀ ਵੱਡੀ ਜਿੱਤ ਹਾਸਿਲ ਕਰੇਗੀ | ਉਨ੍ਹਾਂ ਕਿਹਾ ਕਿ ਸ਼ਹਿਰ ਦੇ ਲੋਕ ਵਿਕਾਸ ਪੱਖੀ ਸੋਚ ਦੇ ਨਾਲ ਹਨ ਅਤੇ ਚੋਣਾਂ ਦੌਰਾਨ ਵਿਰੋਧੀਆਂ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਵੇਗਾ | ਗੱਲਬਾਤ ਕਰਦਿਆਂ ਵਿਨੋਦ ਜੈਨ ਨੇ ਕਿਹਾ ਕਿ ਸੰਸਦ ਮੈਂਬਰ ਡਾਕਟਰ ਅਮਰ ਸਿੰਘ ਅਤੇ ਹਲਕਾ ਇੰਚਾਰਜ ਕਾਮਿਲ ਅਮਰ ਸਿੰਘ ਦੀ ਸੋਚ ਹਮੇਸ਼ਾ ਹੀ ਵਿਕਾਸ ਪੱਖੀ ਰਹੀ ਹੈ, ਜਿਨ੍ਹਾਂ ਦੀ ਦੂਰਅੰਦੇਸ਼ੀ ਸੋਚ ਦੇ ਚੱਲਦਿਆਂ ਰਾਏਕੋਟ ਸ਼ਹਿਰ ਵਿਚ ਵੱਡੀ ਪੱਧਰ 'ਤੇ ਵਿਕਾਸ ਦੇ ਕੰਮ ਕਰਵਾਏ ਗਏ ਹਨ | ਉਨ੍ਹਾਂ ਕਿਹਾ ਕਿ ਸੰਸਦ ਮੈਂਬਰ ਡਾਕਟਰ ਅਮਰ ਸਿੰਘ ਅਤੇ ਕਾਮਿਲ ਅਮਰ ਸਿੰਘ ਦੇ ਹੱਥ ਮਜ਼ਬੂਤ ਕਰਨ ਲਈ ਪਾਰਟੀ ਵਰਕਰ ਪੂਰੀ ਤਨਦੇਹੀ ਨਾਲ ਘਰ-ਘਰ ਜਾ ਕੇ ਲੋਕਾਂ ਤੱਕ ਪਹੁੰਚ ਕਰ ਰਹੇ ਹਨ ਅਤੇ ਸ਼ਹਿਰ ਵਾਸੀਆਂ ਵਲੋਂ ਮਿਲ ਰਿਹਾ ਭਰਵਾਂ ਹੁੰਗਾਰਾ ਇਹ ਸਾਫ਼ ਕਰਦਾ ਹੈ ਕਿ ਸਾਰੇ 15 ਵਾਰਡਾਂ ਵਿਚ ਕਾਂਗਰਸ ਦੇ ਉਮੀਦਵਾਰ ਸ਼ਾਨਦਾਰ ਬਹੁਮਤ ਨਾਲ ਜਿੱਤ ਦਰਜ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਸੋਨੀਆ ਗੋਇਲ ਨੇ ਵਾਰਡ ਨੰ: 3 'ਚ ਰਾਸ਼ਨ ਕਿੱਟਾਂ ਵੰਡੀਆਂ ਅਗਲੀ ਖ਼ਬਰ ਵਾਰਡ ਨੰਬਰ-03 ਤੋਂ 'ਆਪ' ਉਮੀਦਵਾਰ ਸੁਖਵਿੰਦਰ ਕੌਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ
Ad Position 24