ਸਾਹਨੇਵਾਲ, 22 ਮਈ (ਹਨੀ ਚਾਠਲੀ)-ਦਫ਼ਤਰ ਨਗਰ ਕੌਂਸਲ ਸਾਹਨੇਵਾਲ ਵਿਖੇ ਸਫ਼ਾਈ ਸੇਵਕ ਯੂਨੀਅਨ ਦੇ ਸੱਦੇ 'ਤੇ ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਵਲੋਂ ਅਣਮਿੱਥੇ ਸਮੇਂ ਲਈ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਗਈ ਹੜਤਾਲ ਵੀਰਵਾਰ ਨੂੰ ਕਰਮਚਾਰੀਆਂ ਵਲੋਂ ਸਰਕਾਰ ਵਲੋਂ ਦਿੱਤੇ ਭਰੋਸੇ 'ਤੇ ਖ਼ਤਮ ਕਰ ਦਿੱਤੀ ਗਈ | ਇਸ ਨਾਲ ਹੁਣ ਸ਼ਹਿਰ ਵਿਚ ਸਫ਼ਾਈ ਦਾ ਕੰਮ ਸ਼ੁਰੂ ਹੋ ਗਿਆ ਹੈ | ਇਸ ਮੌਕੇ ਸਫ਼ਾਈ ਸੇਵਕ ਯੂਨੀਅਨ ਸਾਹਨੇਵਾਲ ਦੇ ਪ੍ਰਧਾਨ ਸੁਖਦੇਵ ਸਿੰਘ ਨੇ ਕਿਹਾ ਕਿ ਪੰਜਾਬ ਭਰ ਵਿਚ ਸਫ਼ਾਈ ਕਰਮਚਾਰੀ, ਸੀਵਰਮੈਨਾਂ ਵਲੋਂ ਮੰਗਾਂ ਲਈ ਹੜਤਾਲ ਕੀਤੀ ਗਈ ਸੀ | ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਕੀਤੀ ਮੀਟਿੰਗ ਦੌਰਾਨ ਉਨ੍ਹਾਂ ਦੀਆਂ ਮੰਗਾਂ ਨੂੰ ਮੰਨਣ ਦਾ ਭਰੋਸਾ ਦਿਵਾਉਣ 'ਤੇ ਹੜਤਾਲ ਸਮਾਪਤ ਕੀਤੀ ਗਈ | ਇਸ ਮੌਕੇ ਨਗਰ ਕੌਂਸਲ ਸਾਹਨੇਵਾਲ ਪ੍ਰਧਾਨ ਪੂਜਾ ਭਾਟੀਆ, ਆਮ ਆਦਮੀ ਪਾਰਟੀ ਟਰੇਡ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰਾਜਦੀਪ ਭਾਟੀਆ ਵਲੋਂ ਸਫ਼ਾਈ ਸੇਵਕਾਂ ਨਾਲ ਰੱਖੀ ਮੀਟਿੰਗ 'ਚ ਵਿਸ਼ੇਸ਼ ਤੌਰ 'ਤੇ ਪਹੰੁਚੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਹੜਤਾਲ ਖ਼ਤਮ ਹੋਣ ਮੌਕੇ ਸਫ਼ਾਈ ਸੇਵਕਾਂ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ 'ਆਪ' ਸਰਕਾਰ ਮੁਲਾਜ਼ਮਾਂ ਦੀਆਂ ਹਰ ਮੰਗ ਨੂੰ ਪੂਰੀ ਕਰਨ 'ਤੇ ਖਰੀ ਉੱਤਰੇਗੀ | ਇਸ ਮੌਕੇ ਬਲਵੀਰ ਸਿੰਘ ਗਿੱਲ ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਸਾਹਨੇਵਾਲ, ਜਸਵੀਰ ਸਿੰਘ ਸੁਪਰਡੈਂਟ ਸੈਨੀਟੇਸ਼ਨ, ਸਵਰਨ ਸੋਨੀ ਕੌਂਸਲਰ, ਕੁਲਵਿੰਦਰ ਸਿੰਘ ਕਾਲਾ ਕੌਂਸਲਰ, ਪ੍ਰਧਾਨ ਮਨਜਿੰਦਰ ਸਿੰਘ ਭੋਲਾ ਮਾਂਗਟ, ਪ੍ਰਧਾਨ ਲਾਲੀ ਹਰਾ, ਬੱਬੂ ਮੁੰਡੀਆਂ ਤੋਂ ਇਲਾਵਾ ਪ੍ਰਧਾਨ ਅਜਮੇਰ ਸਿੰਘ ਧਾਲੀਵਾਲ, ਓਮ ਪ੍ਰਕਾਸ਼ ਗੋਇਲ, ਪ੍ਰਧਾਨ ਗੁਰਦੀਪ ਸਿੰਘ ਕੌਲ, ਬਲਾਕ ਪ੍ਰਧਾਨ ਕੁਲਦੀਪ ਐਰੀ, ਧਰਮਿੰਦਰ ਕੁਮਾਰ ਕਾਲੀ, ਦੀਪਕ ਦੀਨੂੰ, ਅਰੁਣ ਬਠਲਾ, ਪ੍ਰਧਾਨ ਮਨਧੀਰ ਸਿੰਘ ਧੀਰਾ, ਸਤਵਿੰਦਰ ਸਿੰਘ ਹੈਪੀ, ਪੱਪੂ ਤਲਵਾੜਾ ਆਦਿ ਹਾਜ਼ਰ ਸਨ |