15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਸੜਕਾਂ ਦੇ ਆਲੇ- ਦੁਆਲੇ ਖੜ੍ਹੇ ਦਰੱਖ਼ਤਾਂ ਨੂੰ ਸ਼ਰੇਆਮ ਲਾਈ ਜਾ ਰਹੀ ਅੱਗ, ਜੰਗਲਾਤ ਵਿਭਾਗ ਖ਼ਾਮੋਸ਼ : ਬੈਨੀਪਾਲ ਦੇ ਦੋਸ਼

Ad Position 21
No active advertisement
ਅਜੀਤ ਡੈਸਕ 24-05-2026
ਖੰਨਾ, 23 ਮਈ (ਹਰਜਿੰਦਰ ਸਿੰਘ ਲਾਲ)-5 ਜੂਨ ਨੂੰ ਵਿਸ਼ਵ ਵਾਤਾਵਰਨ ਦਿਵਸ ਪੂਰੇ ਸੰਸਾਰ ਭਰ 'ਚ ਮਨਾਇਆ ਜਾਂਦਾ ਹੈ ਤਾਂ ਜੋ ਲੋਕਾਂ ਨੂੰ ਵਾਤਾਵਰਨ ਸੰਬੰਧੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਸਕੇ | ਇਸ ਲੜੀ ਤਹਿਤ ਜੰਗਲਾਤ ਵਿਭਾਗ ਵੀ 5 ਜੂਨ ਨੂੰ ਵਿਸ਼ਵ ਵਾਤਾਵਰਨ ਦਿਵਸ ਮਨਾਉਣ ਦੀਆਂ ਤਿਆਰੀਆਂ 'ਚ ਰੁੱਝਿਆ ਹੋਇਆ ਹੈ, ਜਿਸ ਪ੍ਰਤੀ ਜੰਗਲਾਤ ਵਿਭਾਗ ਵੱਡੇ ਪੱਧਰ 'ਤੇ ਤਿਆਰੀਆਂ ਵਿੱਢ ਕੇ ਪੂਰੇ ਪੰਜਾਬ ਵਿੱਚ ਲੱਖਾਂ ਬੂਟੇ ਲਗਾਉਣ ਦੀਆਂ ਤਿਆਰੀਆਂ ਵਿੱਚ ਹੈ | ਇੰਨੀ ਭਿਆਨਕ ਗਰਮੀ ਪੈਣ ਨਾਲ ਲੋਕਾਂ ਦਾ ਘਰ 'ਚੋਂ ਬਾਹਰ ਨਿਕਲਣਾ ਵੀ ਮੁਸ਼ਕਲ ਹੋਇਆ ਪਿਆ ਹੈ ਸੜਕਾਂ ਦੇ ਆਲੇ ਦੁਆਲੇ ਖੜ੍ਹੇ ਦਰਖ਼ਤਾਂ ਕਰਕੇ ਰਾਹਗੀਰਾਂ ਨੂੰ ਭਿਆਨਕ ਗਰਮੀ ਤੋਂ ਰਾਹਤ ਮਿਲਦੀ ਹੈ ਪਰੰਤੂ ਫੇਰ ਵੀ ਕੁੱਝ ਲੋਕਾਂ ਵਲੋਂ ਸੜਕਾਂ ਕਿਨਾਰੇ ਖੜ੍ਹੇ ਦਰਖਤਾਂ ਨੂੰ ਸ਼ਰੇਆਮ ਅੱਗ ਲਾ ਕੇ ਸਾੜਿਆ ਜਾ ਰਿਹਾ ਹੈ ਤੇ ਇਸ ਪਾਸੇ ਵੱਲ ਜੰਗਲਾਤ ਵਿਭਾਗ ਦੇ ਕਿਸੇ ਵੀ ਅਧਿਕਾਰੀ ਤੇ ਕਰਮਚਾਰੀ ਦਾ ਕੋਈ ਵੀ ਧਿਆਨ ਨਹੀਂ | ਪਿੰਡ ਰੋਹਣੋ ਖ਼ੁਰਦ ਦੇ ਨੰਬਰਦਾਰ ਸੰਤੋਖ ਸਿੰਘ ਬੈਨੀਪਾਲ ਨੇ ਕਿਹਾ ਕਿ ਖੰਨਾ ਬਲਾਕ ਅਧੀਨ ਪੈਂਦੀ ਬੀਟ ਈਸੜੂ ਦੀਆਂ ਸੜਕਾਂ ਦੇ ਦੋਵੇਂ ਪਾਸੇ ਲੱਗੇ ਦਰੱਖ਼ਤਾਂ ਨੂੰ ਅੱਗ ਨਾਲ ਸਾੜਨ ਦੀਆਂ ਘਟਨਾਵਾਂ ਦਿਨੋ ਦਿਨ ਵਧਦੀਆਂ ਜਾ ਰਹੀਆਂ ਹਨ | ਉਨ੍ਹਾਂ ਜੰਗਲਾਤ ਵਿਭਾਗ ਦੇ ਸਕੱਤਰ ਤੋਂ ਮੰਗ ਕੀਤੀ ਹੈ ਕਿ ਵਣ ਰੇਂਜ ਦੋਰਾਹਾ ਅਧੀਨ ਪੈਂਦੀ ਬੀਟ ਈਸੜੂ ਦੀਆਂ ਸੜਕਾਂ ਤੇ ਕਰਮਚਾਰੀਆਂ ਦੀ ਗਸ਼ਤ ਵਧਾਈ ਜਾਵੇ ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲਿਆਂ ਨੂੰ ਨੱਥ ਪਾਈ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਇਯਾਲੀ ਨੇ ਠੇਕੇਦਾਰ ਚਰਨਜੀਤ ਸਿੰਘ ਦੀ ਮੌਤ 'ਤੇ ਦੁੱਖ ਦਾ ਇਜ਼ਹਾਰ ਕੀਤਾ ਅਗਲੀ ਖ਼ਬਰ ਸਿਮਕ ਦੀ ਅਗਵਾਈ ਹੇਠ ਸ਼੍ਰੋ. ਅਕਾਲੀ ਦਲ ਮਜ਼ਬੂਤੀ ਨਾਲ ਅੱਗੇ ਵੱਧ ਰਿਹਾ-ਘਨੱਈਆ ਸਿੰਘ ਲਹਿਰਾ
Ad Position 24