15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਸੂਬੇ ਦੇ ਲੋਕ ਬੇਸਬਰੀ ਨਾਲ 2027 ਦੀ ਉਡੀਕ ਕਰ ਰਹੇ ਹਨ-ਕੈਪਟਨ ਸੰਧੂ

Ad Position 21
No active advertisement
ਅਜੀਤ ਡੈਸਕ 24-05-2026
ਚੌਂਕੀਮਾਨ, 23 ਮਈ (ਤੇਜਿੰਦਰ ਸਿੰਘ ਚੱਢਾ)-ਅੱਡਾ ਚੌਂਕੀਮਾਨ ਵਿਖੇ ਸਮਾਜ ਸੇਵੀ ਦਲਜੀਤ ਸਿੰਘ ਧਾਲੀਵਾਲ ਪੁੱਤਰ ਸਾਬਕਾ ਸਰਪੰਚ ਬਾਬਾ ਭਾਨ ਸਿੰਘ ਧਾਲੀਵਾਲ ਦੇ ਗ੍ਰਹਿ ਵਿਖੇ ਹਲਕਾ ਦਾਖਾ ਦੇ ਕਾਂਗਰਸ ਪਾਰਟੀ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ ਅਤੇ ਉਨ੍ਹਾਂ ਦੇ ਟੀਮ ਮੈਂਬਰ ਯੂਥ ਆਗੂ ਮਨਪ੍ਰੀਤ ਸਿੰਘ ਈਸੇਵਾਲ, ਸੀਨੀਅਰ ਕਾਂਗਰਸੀ ਆਗੂ ਦਰਸਨ ਸਿੰਘ ਬੀਰਮੀ, ਬਲਾਕ ਪ੍ਰਧਾਨ ਪਰੇਮ ਸਿੰਘ ਸੇਖੋਂ ਬਾਸੀਆਂ ਤੇ ਬਲਾਕ ਸੰਮਤੀ ਮੈਂਬਰ ਜਗਦੇਵ ਸਿੰਘ ਤੂਰ ਮਾਜਰੀ ਉਚੇਚੇ ਤੌਰ 'ਤੇ ਪਹੁੰਚੇ | ਇਸ ਮੌਕੇ ਕੈਪਟਨ ਸੰਦੀਪ ਸੰਧੂ ਨੇ ਕਿਹਾ ਕੇ 'ਲੋਕ ਆਵਾਜ਼ ਯਾਤਰਾ ਦਾ ਮੁੱਖ ਮਕਸਦ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਲੋਕਾਂ ਨੂੰ ਜਾਣੂੰ ਕਰਵਾਉਣਾ ਤੇ ਮੌਜੂਦਾ ਸੂਬਾ ਸਰਕਾਰ ਦੀਆਂ ਨਾਕਾਮੀਆਂ ਬਾਰੇ ਦੱਸਣਾ ਹੈ | ਉਨ੍ਹਾਂ ਕਿਹਾ ਕੇ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਜ਼ਮੀਨੀ ਪੱਧਰ 'ਤੇ ਫੇਲ੍ਹ ਹੋ ਚੁੱਕੀ ਹੈ ਤੇ ਲੋਕ ਆਪਣੀ ਕੀਤੀ ਗਲਤੀ ਨੂੰ ਸੁਧਾਰਨ ਲਈ ਬੇਸਬਰੀ ਨਾਲ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਉਡੀਕ ਕਰ ਰਹੇ ਹਨ ਕਿ ਕਦੋਂ ਸੂਬੇ ਦੀ ਵਾਂਗਡੋਰ ਕਾਂਗਰਸ ਪਾਰਟੀ ਦੇ ਹੱਥਾਂ ਵਿਚ ਸੌਪਈਏ | ਇਸ ਮੌਕੇ ਯੂਥ ਆਗੂ ਮਨਪ੍ਰੀਤ ਸਿੰਘ ਈਸੇਵਾਲ, ਸੀਨੀਅਰ ਕਾਂਗਰਸੀ ਆਗੂ ਦਰਸ਼ਨ ਸਿੰਘ ਬੀਰਮੀ, ਬਲਾਕ ਪ੍ਰਧਾਨ ਪਰੇਮ ਸਿੰਘ ਸੇਖੋਂ ਬਾਸੀਆ ਤੇ ਬਲਾਕ ਸੰਮਤੀ ਮੈਂਬਰ ਜਗਦੇਵ ਸਿੰਘ ਤੂਰ ਮਾਜਰੀ ਨੇ ਕਿਹਾ ਕਿ ਲੋਕ ਮੌਜੂਦਾ ਸਰਕਾਰ ਤੋਂ ਅੱਕ ਚੁੱਕੇ ਹਨ, ਕਿਉਂਕਿ ਸੂਬੇ ਵਿਚ ਕਾਨੂੰਨ ਵਿਵਸਥਾਂ ਵਿਗੜੀ ਪਈ ਹੈ ਤੇ ਲੋਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ | ਇਸ ਮੌਕੇ ਸਮਾਜ ਸੇਵੀ ਦਲਜੀਤ ਸਿੰਘ ਧਾਲੀਵਾਲ ਤੇ ਜਗਪਾਲ ਸਿੰਘ ਧਾਲੀਵਾਲ ਵਲੋਂ ਕੈਪਟਨ ਸੰਦੀਪ ਸੰਧੂ ਸਮੇਤ ਆਏ ਮਹਿਮਾਨਾਂ ਦਾ ਸਨਮਾਨ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਨਨਕਾਣਾ ਸਾਹਿਬ ਪਬਲਿਕ ਸਕੂਲ ਸਮਰਾਲਾ ਦੇ ਹਰਸ਼ਬੀਰ ਸਿੰਘ ਨੇ ਬੈਡਮਿੰਟਨ ਰੈਂਕਿੰਗ ਟੂਰਨਾਮੈਂਟ 'ਚ ਹਾਸਿਲ ਕੀਤਾ ਦੂਸਰਾ ਸਥ... ਅਗਲੀ ਖ਼ਬਰ ਵਿਧਾਇਕ ਇਯਾਲੀ ਨੇ ਠੇਕੇਦਾਰ ਚਰਨਜੀਤ ਸਿੰਘ ਦੀ ਮੌਤ 'ਤੇ ਦੁੱਖ ਦਾ ਇਜ਼ਹਾਰ ਕੀਤਾ
Ad Position 24