15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਨਨਕਾਣਾ ਸਾਹਿਬ ਪਬਲਿਕ ਸਕੂਲ ਸਮਰਾਲਾ ਦੇ ਹਰਸ਼ਬੀਰ ਸਿੰਘ ਨੇ ਬੈਡਮਿੰਟਨ ਰੈਂਕਿੰਗ ਟੂਰਨਾਮੈਂਟ 'ਚ ਹਾਸਿਲ ਕੀਤਾ ਦੂਸਰਾ ਸਥਾਨ

Ad Position 21
No active advertisement
ਅਜੀਤ ਡੈਸਕ 24-05-2026
ਸਮਰਾਲਾ, 23 ਮਈ (ਪੱਤਰ ਪ੍ਰੇਰਕ)-ਬੈਡਮਿੰਟਨ ਐਸੋਸੀਏਸ਼ਨ ਜਲੰਧਰ ਵਲੋਂ ਪੰਜਾਬ ਸਟੇਟ ਰੈਂਕਿੰਗ ਟੂਰਨਾਮੈਂਟ ਅੰਡਰ-15 ਵਿਚ 256 ਖਿਡਾਰੀਆਂ ਨੇ ਭਾਗ ਲਿਆ | ਇਲਾਕੇ ਦੀ ਵਿੱਦਿਅਕ ਸੰਸਥਾ ਨਨਕਾਣਾ ਸਾਹਿਬ ਪਬਲਿਕ ਸਕੂਲ ਸਮਰਾਲਾ ਦੇ ਨੌਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਹਰਸ਼ਬੀਰ ਸਿੰਘ ਨੇ ਆਪਣੀ ਖੇਡ ਦਾ ਸਰਵੋਤਮ ਪ੍ਰਦਰਸ਼ਨ ਕਰਦੇ ਹੋਏ ਦੂਸਰਾ ਸਥਾਨ ਹਾਸਲ ਕਰ ਕੇ ਆਪਣੇ ਸਕੂਲ ਅਤੇ ਮਾਤਾ-ਪਿਤਾ ਦਾ ਨਾਂ ਰੌਸ਼ਨ ਕੀਤਾ | ਸਕੂਲ ਦੇ ਪਿ੍ੰਸੀਪਲ ਜਸਵਿੰਦਰ ਕੌਰ ਨੇ ਹਰਸ਼ਬੀਰ ਸਿੰਘ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਜਿੱਤ ਉਸ ਦੀ ਸਖ਼ਤ ਮਿਹਨਤ, ਲਗਨ ਅਤੇ ਅਨੁਸ਼ਾਸਨ ਦਾ ਨਤੀਜਾ ਹੈ | ਹਰ ਇੱਕ ਵਿਦਿਆਰਥੀ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਹਿੱਸਾ ਲੈਣਾ ਚਾਹੀਦਾ ਹੈ | ਸਕੂਲ ਦੀ ਸਮੂਹ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਵੀ ਹਰਸ਼ਬੀਰ ਨੂੰ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਲਾਵਾਰਸ ਕੁੱਤਿਆਂ ਨੂੰ ਜਨਤਕ ਥਾਵਾਂ ਤੋਂ ਉਠਾਉਣ ਸੰਬੰਧੀ ਸੁਪਰੀਮ ਕੋਰਟ ਦਾ ਫ਼ੈਸਲਾ ਸ਼ਲਾਘਾਯੋਗ-ਪਾਲਮਾਜਰਾ/ਢੀਂਡਸਾ ਅਗਲੀ ਖ਼ਬਰ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਸੂਬੇ ਦੇ ਲੋਕ ਬੇਸਬਰੀ ਨਾਲ 2027 ਦੀ ਉਡੀਕ ਕਰ ਰਹੇ ਹਨ-ਕੈਪਟਨ ਸੰਧੂ
Ad Position 24