17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਵਾਰਡ ਨੰਬਰ-9 ਤੋਂ 'ਆਪ' ਉਮੀਦਵਾਰ ਅਮਨਜੋਤ ਕੌਰ ਕਹਿਲ ਦੇ ਹੱਕ 'ਚ ਪਤੀ ਦਵਿੰਦਰ ਸਿੰਘ ਕਹਿਲ ਵਲੋਂ ਘਰ-ਘਰ ਵੋਟਾਂ ਦੀ ਅਪੀਲ

Ad Position 21
No active advertisement
ਅਜੀਤ ਡੈਸਕ 24-05-2026
ਰਾਏਕੋਟ, 23 ਮਈ (ਬਲਵਿੰਦਰ ਸਿੰਘ ਲਿੱਤਰ)-ਨਗਰ ਕੌਂਸਲ ਚੋਣਾਂ-2026 ਦੇ ਸਬੰਧ ਵਿਚ ਵਾਰਡ ਨੰਬਰ-09 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਅਮਨਜੋਤ ਕੌਰ ਕਹਿਲ ਦੀ ਚੋਣ ਮੁਹਿੰਮ ਨੂੰ ਹੋਰ ਮਜ਼ਬੂਤੀ ਦਿੰਦਿਆਂ ਉਨ੍ਹਾਂ ਦੇ ਪਤੀ ਦਵਿੰਦਰ ਸਿੰਘ ਕਹਿਲ ਨੇ ਅੱਜ ਵਾਰਡ 'ਚ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ | ਇਸ ਮੌਕੇ ਦਵਿੰਦਰ ਸਿੰਘ ਕਹਿਲ ਨੇ ਵਾਰਡ ਵਾਸੀਆਂ ਨਾਲ ਰਾਬਤਾ ਕਾਇਮ ਕਰਦਿਆਂ ਕਿਹਾ ਕਿ ਅਮਨਜੋਤ ਕੌਰ ਕਹਿਲ ਕੋਈ ਸਿਆਸੀ ਉਮੀਦਵਾਰ ਨਹੀਂ, ਸਗੋਂ ਵਾਰਡ ਦੀਆਂ ਸਮੱਸਿਆਵਾਂ ਨੂੰ ਆਪਣੀ ਨਿੱਜੀ ਸਮੱਸਿਆ ਸਮਝ ਕੇ ਹੱਲ ਕਰਨਗੇ | ਉਨ੍ਹਾਂ ਵਾਰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਅਮਨਜੋਤ ਕੌਰ ਕਹਿਲ ਦੇ ਜਿੱਤਣ 'ਤੇ ਵਾਰਡ ਨੰਬਰ-09 ਵਿਚ ਗਲੀਆਂ-ਨਾਲੀਆਂ, ਸੀਵਰੇਜ, ਪੀਣ ਵਾਲੇ ਸਾਫ਼ ਪਾਣੀ, ਸਟਰੀਟ ਲਾਈਟਾਂ ਅਤੇ ਸਫ਼ਾਈ ਵਿਵਸਥਾ ਨੂੰ ਪਹਿਲ ਦੇ ਆਧਾਰ 'ਤੇ ਠੀਕ ਕਰਵਾਇਆ ਜਾਵੇਗਾ | ਇਸ ਮੌਕੇ ਦਵਿੰਦਰ ਸਿੰਘ ਕਹਿਲ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ 26 ਮਈ ਨੂੰ ਨਗਰ ਕੌਂਸਲ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ਝਾੜੂ 'ਤੇ ਮੋਹਰ ਲਗਾ ਕੇ ਅਮਨਜੋਤ ਕੌਰ ਕਹਿਲ ਨੂੰ ਭਾਰੀ ਬਹੁਮਤ ਨਾਲ ਜੇਤੂ ਬਣਾਇਆ ਜਾਵੇ | ਇਸ ਮੌਕੇ ਯਸ਼ਪਾਲ ਬਿੱਟੂ ਜੈਨ, ਅੰਗਰੇਜ ਸਿੰਘ, ਅਮਰਪ੍ਰੀਤ ਸਿੰਘ, ਪਰਮਿੰਦਰ ਸਿੰਘ, ਰਾਜਵੀਰ ਸਿੰਘ, ਹਰਮਿਲਾਪ ਸਿੰਘ, ਰਾਜੂ ਧੀਂਗੜਾ, ਹਰਮਨ ਸਿੰਘ, ਪਾਲ ਬੇਕਰੀ, ਟੀਨੂੰ, ਮੀਤੂ, ਸਰਪੰਚ ਸੁਖਵਿੰਦਰ ਸਿੰਘ ਰਾਜ਼ੀ ਰਾਜਗੜ੍ਹ, ਸਰਪੰਚ ਜਗਜੀਤ ਸਿੰਘ, ਬਲਵਿੰਦਰ ਸਿੰਘ, ਹਰਭੋਲ ਸਿੰਘ, ਜਸਵੰਤ ਸਿੰਘ, ਬਲਦੇਵ ਸਿੰਘ, ਚਰਨ ਸਿੰਘ, ਭੁਪਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਾਲਾ ਸੋਮਲਖੇੜੀ ਅਤੇ ਬਹਾਦਰ ਸਿੰਘ ਨੇ ਪਿੰਡ ਸੋਮਲਖੇੜੀ ਵਿਖੇ ਲਾਭਪਾਤਰੀਆਂ ਨੂੰ ਰਾਸ਼ਨ ਕਿੱਟਾਂ ਤਕਸੀਮ ਕੀਤੀਆਂ ਅਗਲੀ ਖ਼ਬਰ ਕਲੇਰ ਨੇ ਵਾਰਡ ਨੰਬਰ-7 'ਚ ਅਕਾਲੀ ਉਮੀਦਵਾਰ ਬੀਬੀ ਹਰਪ੍ਰੀਤ ਸਿੰਘ ਹੱਕ 'ਚ ਘਰ-ਘਰ ਵੋਟਾਂ ਮੰਗੀਆਂ
Ad Position 24