17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਸਮਰਾਲਾ ਦੇ ਵਾਰਡ ਨੰਬਰ 2 'ਚ ਹਾਈ ਕੋਰਟ ਦੇ ਦਖ਼ਲ ਦਾ ਕਾਂਗਰਸ ਵਲੋਂ ਜ਼ੋਰਦਾਰ ਸਵਾਗਤ

Ad Position 21
No active advertisement
ਅਜੀਤ ਡੈਸਕ 24-05-2026
ਸਮਰਾਲਾ, 23 ਮਈ (ਗੋਪਾਲ ਸੋਫਤ)-ਐਡਵੋਕੇਟ ਜਸਪ੍ਰੀਤ ਸਿੰਘ ਅਤੇ ਕਾਂਗਰਸ ਦੇ ਸਥਾਨਕ ਹਲਕਾ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਨੇ ਇੱਕ ਸਾਂਝੀ ਪੈੱ੍ਰਸ ਕਾਨਫ਼ਰੰਸ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਦਖ਼ਲ ਦਾ ਜ਼ੋਰਦਾਰ ਸਵਾਗਤ ਕੀਤਾ ਹੈ, ਜਿਸ ਨੇ ਸਮਰਾਲਾ 'ਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਵਿਚ ਲੋਕਤੰਤਰਿਕ ਪ੍ਰਕਿਰਿਆ ਨੂੰ ਢਾਹ ਲਾਉਣ ਦੀ ਇੱਕ ਕੋਸ਼ਿਸ਼ ਨੂੰ ਬੇਨਕਾਬ ਕੀਤਾ ਹੈ | ਵਾਰਡ ਨੰਬਰ 2 ਤੋਂ ਕਾਂਗਰਸ ਪਾਰਟੀ ਦੇ ਅਧਿਕਾਰਤ ਉਮੀਦਵਾਰ ਗਗਨਦੀਪ ਕੁਮਾਰ ਸ਼ਰਮਾ ਵਲੋਂ ਦਾਇਰ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਇੱਕ ਸਜ਼ਾਯਾਫ਼ਤਾ ਉਮੀਦਵਾਰ ਵਿਅਕਤੀ ਦੇ ਨਾਮਜ਼ਦਗੀ ਪੱਤਰਾਂ ਨੂੰ ਗੈਰਕਾਨੂੰਨੀ ਢੰਗ ਨਾਲ ਪ੍ਰਵਾਨ ਕਰਨ ਦਾ ਸਖ਼ਤ ਨੋਟਿਸ ਲਿਆ ਹੈ | ਕਲਾਲ ਮਾਜਰਾ ਨੇ ਕਿਹਾ ਕਿ ਵਿਰੋਧੀ ਉਮੀਦਵਾਰ ਨੂੰ ਹਾਲ ਹੀ ਵਿਚ ਵਧੀਕ ਸੈਸ਼ਨ ਜੱਜ, ਫ਼ਤਿਹਗੜ੍ਹ ਸਾਹਿਬ ਵਲੋਂ ਧੋਖਾਧੜੀ ਦੇ ਗੰਭੀਰ ਦੋਸ਼ਾਂ ਤਹਿਤ ਦੋਸ਼ੀ ਕਰਾਰ ਦਿੰਦਿਆਂ ਸਜ਼ਾ ਸੁਣਾਈ ਗਈ ਸੀ ਜੋ ਕਿ ਪੰਜਾਬ ਸਟੇਟ ਇਲੈੱਕਸ਼ਨ ਕਮਿਸ਼ਨ ਐਕਟ, 1994 ਦੀ ਧਾਰਾ 11 (ਕ) (ਲ) ਦੇ ਤਹਿਤ ਦੋਸ਼ੀ ਠਹਿਰਾਇਆ ਗਿਆ ਕੋਈ ਵੀ ਉਮੀਦਵਾਰ ਚੋਣ ਲੜਨ ਲਈ ਪੂਰੀ ਤਰ੍ਹਾਂ ਅਯੋਗ ਹੁੰਦਾ ਹੈ | ਇਸ ਸਪਸ਼ਟ ਕਾਨੂੰਨੀ ਨਿਯਮ ਦੇ ਬਾਵਜੂਦ ਅਤੇ ਰਸਮੀ ਤੌਰ 'ਤੇ ਇਤਰਾਜ਼ ਉਠਾਏ ਜਾਣ ਦੇ ਬਾਵਜੂਦ ਸਹਾਇਕ ਰਿਟਰਨਿੰਗ ਅਫ਼ਸਰ ਨੇ ਗੈਰਕਾਨੂੰਨੀ ਤਰੀਕੇ ਨਾਲ ਉਸ ਸਜ਼ਾਯਾਫ਼ਤਾ ਉਮੀਦਵਾਰ ਦੇ ਕਾਗ਼ਜ਼ਾਂ ਨੂੰ ਹਰੀ ਝੰਡੀ ਦੇ ਦਿੱਤੀ ਸੀ | ਉਨ੍ਹਾਂ ਦੱਸਿਆ ਕਿ ਜਸਟਿਸ ਹਰਸਿਮਰਨ ਸਿੰਘ ਸੇਠੀ ਅਤੇ ਜਸਟਿਸ ਦੀਪਕ ਮਨਚੰਦਾ 'ਤੇ ਆਧਾਰਿਤ ਡਿਵੀਜ਼ਨ ਬੈਂਚ ਨੇ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ | ਅਦਾਲਤ ਨੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕਰਨ ਵਾਲੇ ਜ਼ਿੰਮੇਵਾਰ ਅਧਿਕਾਰੀਆਂ ਨੂੰ 25 ਮਈ ਨੂੰ ਨਿੱਜੀ ਤੌਰ 'ਤੇ ਅਦਾਲਤ ਵਿਚ ਪੇਸ਼ ਹੋਣ ਦਾ ਹੁਕਮ ਦਿੱਤਾ ਹੈ | ਉਨ੍ਹਾਂ ਕਿਹਾ ਕਿ ਅੰਤਰਿਮ ਹੁਕਮ ਸੱਚ ਦੀ ਵੱਡੀ ਜਿੱਤ ਹੈ ਅਤੇ ਉਨ੍ਹਾਂ ਲੋਕਾਂ ਦੇ ਮੂੰਹ 'ਤੇ ਕਰਾਰੀ ਚਪੇੜ ਹੈ ਜੋ ਗੈਰਕਾਨੂੰਨੀ ਤਰੀਕਿਆਂ ਅਤੇ ਪ੍ਰਸ਼ਾਸਨਿਕ ਮਿਲੀਭੁਗਤ ਰਾਹੀਂ ਸਥਾਨਕ ਚੋਣਾਂ ਨੂੰ ਹਾਈਜੈਕ ਕਰਨ ਦੀ ਕੋਸ਼ਿਸ਼ ਕਰ ਰਹੇ ਸਨ | ਕਾਂਗਰਸ ਪਾਰਟੀ ਲੋਕਤੰਤਰ ਦਾ ਕਤਲ ਹਰਗਿਜ਼ ਬਰਦਾਸ਼ਤ ਨਹੀਂ ਕਰੇਗੀ | ਸਾਨੂੰ ਨਿਆਂ ਪਾਲਿਕਾ 'ਤੇ ਪੂਰਾ ਭਰੋਸਾ ਹੈ ਕਿ ਵਾਰਡ ਨੰਬਰ 2 ਦੇ ਲੋਕਾਂ ਦੇ ਫ਼ਤਵੇ ਨੂੰ ਧੋਖਾਧੜੀ ਨਾਲ ਦਾਗ਼ਦਾਰ ਨਹੀਂ ਹੋਣ ਦਿੱਤਾ ਜਾਵੇਗਾ | ਇਸ ਮੌਕੇ ਬਲਾਕ ਸੰਮਤੀ ਦੇ ਸਾਬਕਾ ਚੇਅਰਮੈਨ ਅਜਮੇਰ ਸਿੰਘ ਪੂਰਬਾ, ਐਡਵੋਕੇਟ ਐਨ. ਕੇ. ਸ਼ਰਮਾ, ਐਡਵੋਕੇਟ ਗਗਨਦੀਪ ਸ਼ਰਮਾ ਉਮੀਦਵਾਰ ਵਾਰਡ ਨੰਬਰ 2, ਯੂਥ ਕਾਂਗਰਸ ਦੇ ਹਲਕਾ ਪ੍ਰਧਾਨ ਪਰਮਿੰਦਰ ਸਿੰਘ ਗੋਲਡੀ, ਹਰਚੰਦ ਸਿੰਘ ਮਲਕਪੁਰ ਅਤੇ ਗੁਰਮੁਖ ਸਿੰਘ ਬੁੱਲੇਪੁਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਿਜਲੀ ਕਾਮਿਆਂ, ਕਿਸਾਨਾਂ, ਮਜ਼ਦੂਰਾਂ ਅਤੇ ਠੇਕਾ ਕਾਮਿਆਂ ਵਲੋਂ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਅਤੇ ਸਾਮਰਾ... ਅਗਲੀ ਖ਼ਬਰ ਕੈਂਚੀਆਂ-ਤਾਜਪੁਰ ਰੋਡ 'ਤੇ 'ਆਪ' ਵਲੋਂ ਸ਼ਕਤੀ ਪ੍ਰਦਰਸ਼ਨ
Ad Position 24