ਸਾਹਨੇਵਾਲ, 23 ਮਈ (ਹਨੀ ਚਾਠਲੀ)-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ ਭਲਾਈ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਪਾਰਟੀਆਂ ਦੇ ਆਗੂ ਅਤੇ ਨੌਜਵਾਨ ਭਾਜਪਾ ਨਾਲ ਜੁੜ ਰਹੇ ਹਨ ਅਤੇ ਭਾਜਪਾ ਹਮੇਸ਼ਾ ਲੋਕਾਂ ਦੀ ਭਲਾਈ ਅਤੇ ਦੇਸ਼ ਦੇ ਵਿਕਾਸ ਲਈ ਵਚਨਬੱਧ ਰਹੀ ਹੈ | ਇਹ ਪ੍ਰਗਟਾਵਾ ਨਗਰ ਕੌਂਸਲ ਸਰਹਿੰਦ ਦੇ ਅਧੀਨ ਆਉਂਦੇ ਵਾਰਡ ਨੰਬਰ 9 ਤੋਂ ਭਾਜਪਾ ਦੀ ਉਮੀਦਵਾਰ ਰੀਨਾ ਪਾਹਵਾ ਪਤਨੀ ਰਵੀ ਪਾਹਵਾ ਦੇ ਹੱਕ ਵਿਚ ਘਰ ਘਰ ਜਾ ਕੇ ਵੋਟਾਂ ਮੰਗਣ ਉਪਰੰਤ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਸਾਬਕਾ ਜਨਰਲ ਸਕੱਤਰ ਰਸ਼ਪਾਲ ਸਿੰਘ ਨੇ ਗੱਲਬਾਤ ਕਰਦਿਆਂ ਪ੍ਰਗਟ ਕੀਤਾ | ਰਸ਼ਪਾਲ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਧਾਨ ਦੀਦਾਰ ਭੱਟੀ, ਸੀਨੀਅਰ ਭਾਜਪਾ ਆਗੂ ਹਰੀ ਸਿੰਘ, ਡਾ. ਕਾਲਾ, ਸੁਮਿਤ ਸੂਦ, ਵਿਨੈ ਕੁਮਾਰ, ਸੰਦੀਪ, ਸ਼ੈਂਕੀ, ਕਾਕਾ, ਹਰਜਿੰਦਰ ਸਿੰਘ, ਗੁਰਨਾਮ ਸਿੰਘ, ਕਮਲ, ਆਰਤੀ, ਗੁਰਪ੍ਰੀਤ ਕੌਰ, ਪ੍ਰਵੀਨ ਕੌਰ, ਵਲੋਂ ਘਰ ਘਰ ਜਾ ਕੇ ਰੀਨਾ ਪਾਹਵਾ ਦੇ ਹੱਕ ਵਿਚ ਵੋਟਾਂ ਪਾਉਣ ਦੀ ਅਪੀਲ ਕੀਤੀ ਜਾ ਰਹੀ ਹੈ | ਰਸ਼ਪਾਲ ਸਿੰਘ ਨੇ ਕਿਹਾ ਕਿ ਰੀਨਾ ਪਾਹਵਾ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ | ਇਸ ਮੌਕੇ ਭਾਰੀ ਗਿਣਤੀ ਵਿਚ ਭਾਰਤੀ ਜਨਤਾ ਪਾਰਟੀ ਦੇ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ |