28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਖੰਨਾ ਪੁਲਿਸ ਵਲੋਂ 102 ਕਿੱਲੋ ਚੂਰਾ ਪੋਸਤ ਸਮੇਤ 1 ਦੋਸ਼ੀ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 25-05-2026
ਖੰਨਾ, 24 ਮਈ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਐਸ. ਐਸ. ਪੀ. ਡਾ. ਦਰਪਣ ਆਹਲੂਵਾਲੀਆ ਦੀ ਰਹਿਨੁਮਾਈ ਹੇਠ ਗੈਗਸਟਰਾਂ ਅਤੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਵਿਸੇਸ਼ ਮਹਿੰਮ ਚਲਾਈ ਗਈ ਹੈ, ਇਸ ਮੁਹਿੰਮ ਦੌਰਾਨ ਐਸ. ਪੀ. ਪਵਨਜੀਤ ਚੌਧਰੀ ਦੀ ਅਗਵਾਈ ਹੇਠ ਡੀ. ਐਸ. ਪੀ. ਵਿਨੋਦ ਕੁਮਾਰ, ਇੰਸਪੈਕਟਰ ਅਜੀਤੇਸ਼ ਕੌਸ਼ਲ, ਮੁੱਖ ਅਫਸਰ, ਥਾਣਾ ਸਿਟੀ-2, ਖੰਨਾ ਦੀ ਪੁਲਿਸ ਪਾਰਟੀ ਨੇ 1 ਦੋਸ਼ੀ ਨੂੰ ਗਿ੍ਫਤਾਰ ਕਰਕੇ ਉਸ ਪਾਸੋਂ 1 ਕੁਇੰਟਲ 2 ਕਿੱਲੋਗਰਾਮ ਚੂਰਾ ਪੋਸਤ ਬਰਾਮਦ ਕੀਤਾ ਹੈ | 22 ਮਈ 2026 ਨੂੰ ਐਸ. ਆਈ ਸੁਖਵਿੰਦਰ ਸਿੰਘ, ਥਾਣਾ ਸਿਟੀ-2 ਖੰਨਾ ਸਮੇਤ ਪੁਲਿਸ ਪਾਰਟੀ ਨੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਸਬੰਧੀ ਪਿ੍ਸਟਾਈਨ ਮਾਲ ਜੀ. ਟੀ ਰੋਡ, ਖੰਨਾ ਵਿਖੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਮੰਡੀ ਗੋਬਿੰਦਗੜ੍ਹ ਵਾਲੇ ਪਾਸਿਓ ਟਰੱਕ ਮਾਰਕਾ ਅਸ਼ੋਕ ਲੈਲੇਡ ਨੰਬਰ ਪੀ. ਬੀ. 05-ਏ. ਐਸ.-3920 ਆਉਂਦਾ ਦਿਖਾਈ ਦਿੱਤਾ | ਜਿਸ ਉੱਪਰ ਇੱਕ ਨੌਜਵਾਨ ਸਵਾਰ ਸੀ | ਜਿਸ ਨੰੂ ਸ਼ੱਕ ਪੈਣ ਤੇ ਰੋਕਿਆ ਗਿਆ | ਉਸ ਦਾ ਨਾਮ ਪਤਾ ਪੁੱਛਿਆ ਤਾਂ ਉਸਨੇ ਆਪਣਾ ਨਾਮ ਗੁਰਚਰਨ ਸਿੰਘ ਪੁੱਤਰ ਪ੍ਰੇਮ ਸਿੰਘ ਵਾਸੀ ਜਮਾਲਪੁਰ ਲੇਲੀ, ਥਾਣਾ ਜੋਧੇਵਾਲ ਬਸਤੀ, ਜਿਲਾ ਲੁਧਿਆਣਾ ਦੱਸਿਆ | ਡੀ. ਐਸ. ਪੀ. ਵਿਨੋਦ ਕੁਮਾਰ ਦੀ ਹਾਜਰੀ ਵਿੱਚ ਟਰੱਕ ਮਾਰਕਾ ਦੀ ਤਲਾਸ਼ੀ ਦੌਰਾਨ ਉਸ ਵਿਚੋਂ 1 ਕੁਵਿੰਟਲ 2 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ ਹੋਈ | ਇਸ ਮਾਮਲੇ ਵਿਚ 15/61/85 ਐਨ. ਡੀ. ਪੀ. ਐਸ. ਐਕਟ ਅਧੀਨ ਥਾਣਾ ਸਿਟੀ-2, ਖੰਨਾ ਮਾਮਲਾ ਦਰਜ ਕੀਤਾ ਗਿਆ ਹੈ | ਦੋਸ਼ੀ ਪਾਸੋਂ ਡੂੰਘਾਈ ਨਾਲ ਪੁੱਛ ਗਿੱਛ ਜਾਰੀ ਹੈ, ਹੋਰ ਅਹਿਮ ਖ਼ੁਲਾਸੇ ਹੋਣ ਦੀ ਉਮੀਦ ਹੈ |
Ad Position 22
No active advertisement
ਪਿਛਲੀ ਖ਼ਬਰ ਚਾਵਾ ਰੇਲਵੇ ਸਟੇਸ਼ਨ 'ਤੇ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੀਤਾ ਸਰਵੇਖਣ ਅਗਲੀ ਖ਼ਬਰ ਉਲੰਪੀਅਨ ਪਿ੍ਥੀਪਾਲ ਸਿੰਘ ਹਾਕੀ ਮੇਲੇ ਦਾ ਪੰਜਵਾਂ ਦਿਨ
Ad Position 24