28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਚਾਵਾ ਰੇਲਵੇ ਸਟੇਸ਼ਨ 'ਤੇ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੀਤਾ ਸਰਵੇਖਣ

Ad Position 21
No active advertisement
ਅਜੀਤ ਡੈਸਕ 25-05-2026
ਬੀਜਾ, 24 ਮਈ (ਅਵਤਾਰ ਸਿੰਘ ਜੰਟੀ ਮਾਨ)-ਕੇਂਦਰੀ ਰਾਜ ਰੇਲ ਅਤੇ ਫੂਡ ਪ੍ਰੋਸੈਸਿੰਗ ਇੰਡਸਟਰੀ ਮੰਤਰੀ ਰਵਨੀਤ ਸਿੰਘ ਬਿੱਟੂ ਬੀਜਾ ਦੇ ਨਜ਼ਦੀਕ ਰੇਲਵੇ ਸਟੇਸ਼ਨ ਚਾਵਾ ਪੈਲ ਪਹੁੰਚੇ ਹਨ | ਜਿੱਥੇ ਕਿ ਰੇਲਵੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਤੇ ਰੇਲਵੇ ਸਟੇਸ਼ਨ ਅਤੇ ਰੇਲਵੇ ਪੁੱਲ ਦਾ ਜਾਇਜ਼ਾ ਲਿਆ | ਦੱਸਣ ਯੋਗ ਹੈ ਕਿ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਆਪਣੇ ਜੱਦੀ ਪਿੰਡ ਕੋਟਲੀ ਵਿਖੇ ਆਏ ਸਨ ਜਦੋਂ ਉਨ੍ਹਾਂ ਨੇ ਪਿੰਡ ਤੋਂ ਵਾਪਸ ਦਿੱਲੀ ਜਾਣਾ ਸੀ ਤਾਂ ਰੇਲਵੇ ਸਟੇਸ਼ਨ ਚਾਵਾ ਵਿਖੇ ਪਹੁੰਚ ਕੇ ਰੇਲ ਗੱਡੀ ਰਾਹੀਂ ਦਿੱਲੀ ਰਵਾਨਾ ਹੋਏ ਹਨ | ਦੱਸਣ ਯੋਗ ਹੈ ਤਕਰੀਬਨ ਅੱਧੇ ਘੰਟੇ ਦੇ ਕਰੀਬ ਰੇਲਵੇ ਰੇਲਵੇ ਸਟੇਸ਼ਨ ਦਾ ਸਰਵੇਖਣ ਕੀਤਾ | ਰੇਲਵੇ ਸਟੇਸ਼ਨ ਚਾਵਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਪਹੁੰਚਣ ਤੇ ਪਿੰਡ ਭੌਰਲਾ ਦੀ ਪੰਚਾਇਤ ਵੱਲੋਂ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਸਮੇਂ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਪਿੰਡ ਭੌਰਲੇ ਦੀ ਪੰਚਾਇਤ ਵੱਲੋਂ ਰੇਲਵੇ ਸਟੇਸ਼ਨ ਰੇਲਵੇ ਪੁਲ ਸਬੰਧੀ ਇੱਕ ਮੰਗ ਪੱਤਰ ਵੀ ਦਿੱਤਾ ਗਿਆ ਹੈ | ਇਸ ਸਮੇਂ ਪਿੰਡ ਭੌਰਲੇ ਦੀ ਮੌਜੂਦਾ ਸਰਪੰਚ ਬੀਬੀ ਚਰਨਜੀਤ ਕੌਰ ਦੇ ਪਤੀ ਸਾਬਕਾ ਸਰਪੰਚ ਪਰਗਟ ਸਿੰਘ, ਗੁਰਜੀਤ ਸਿੰਘ ਭੌਰਲਾ ਨੇ ਦੱਸਿਆ ਕਿ ਅੱਜ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਚਾਵਾ ਰੇਲਵੇ ਸਟੇਸ਼ਨ ਤੇ ਪਹੁੰਚੇ ਹਨ ਜਿਨਾਂ ਨੂੰ ਅਸੀਂ ਇੱਕ ਮੰਗ ਪੱਤਰ ਦਿੱਤਾ ਤੇ ਉਹਨਾਂ ਦਾ ਸਨਮਾਨਿਤ ਵੀ ਕੀਤਾ | ਸਾਡੇ ਪਿੰਡ ਦੀਆਂ ਮੰਗਾਂ ਸਾਡੇ ਪਿੰਡ ਭੌਰਲਾ ਵਿਖੇ ਰੇਲਵੇ ਸਟੇਸ਼ਨ ਚਾਵਾ ਪੈਲ ਬਣਿਆ ਹੋਇਆ ਹੈ ਅਤੇ ਪਿੰਡ ਦੀ ਕੁਝ ਲੋਕ ਸਟੇਸ਼ਨ ਦੇ ਦੂਸਰੇ ਪਾਸੇ ਰਹਿੰਦੇ ਹਨ, ਜਿਹਨਾਂ ਨੂੰ ਪਿੰਡ ਵਿੱਚ ਆਉਣ ਜਾਣ ਵਾਸਤੇ ਬਹੁਤ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਰੇਲਵੇ ਲਾਈਨ ਕਰਾਸ ਕਰਦੇ ਸਮੇਂ ਪਿੰਡ ਦੇ ਕਈ ਵਿਅਕਤੀਆਂ ਦਾ ਜਾਨੀ ਅਤੇ ਮਾਲੀ ਨੁਕਸਾਨ ਹੋ ਚੁੱਕਾ ਹੈ | ਸਟੇਸ਼ਨ ਦੇ ਦੂਸਰੇ ਪਾਸੇ ਰਹਿੰਦੇ ਨਗਰ ਨਿਵਾਸੀਆਂ ਨੂੰ ਪਿੰਡ ਵਿੱਚ ਆਉਣ ਜਾਣ ਲਈ ਕਾਫੀ ਲੰਮਾ ਸਫਰ ਤਹਿ ਕਰਨਾ ਪੈਦਾ ਹੈ | ਇਸ ਲਈ ਬੇਨਤੀ ਕੀਤੀ ਜਾਂਦੀ ਹੈ ਕਿ ਨਗਰ ਨਿਵਾਸੀਆਂ ਦੀ ਮੁਸ਼ਕਲ ਨੂੰ ਧਿਆਨ ਵਿੱਚ ਰੱਖਦੇ ਹੋਏ ਰੇਲਵੇ ਸਟੇਸ਼ਨ ਚਾਵਾ ਪੈਲ ਵਿਖੇ ਪਿੰਡ ਭੌਰਲਾ ਤੱਕ ਪੁੱਲ ਲਗਾਇਆ ਜਾਵੇ ਅਤੇ ਇਸ ਦੇ ਨਾਲ ਹੀ ਲਿਫ਼ਟ ਵੀ ਲਗਾਉਣ ਮੰਗ ਕੀਤੀ | ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਮੰਗ ਪੱਤਰ ਲੈਣ ਤੇ ਉਪਰੰਤ ਪਿੰਡ ਦੀ ਪੰਚਾਇਤ ਨੂੰ ਵਿਸ਼ਵਾਸ ਦਵਾਇਆ ਕੀ ਜੋ ਵੀ ਤੁਹਾਡੀਆਂ ਮੰਗਾਂ ਹਨ ਉਨ੍ਹਾਂ ਨੂੰ ਜਲਦੀ ਹੀ ਪ੍ਰਵਾਨ ਕੀਤਾ ਜਾਵੇਗਾ | ਰੇਲਵੇ ਉੱਚ ਅਧਿਕਾਰੀਆਂ ਨਾਲ ਜਲਦ ਹੀ ਤੁਹਾਡੀਆਂ ਮੀਟਿੰਗਾਂ ਕਰਵਾਈਆਂ ਜਾਣਗੀਆਂ ਜੋ ਕਿ ਤੁਹਾਡੀਆਂ ਸਮੱਸਿਆਵਾਂ ਨੇ ਜਲਦ ਹੀ ਹੱਲ ਕੀਤਾ ਜਾਵੇਗਾ | ਜਦੋਂ ਕਿ ਇਸ ਸਮੇਂ ਰੇਲਵੇ ਦੇ ਉੱਚ ਅਧਿਕਾਰੀ ਵੀ ਮੌਜੂਦ ਸਨ | ਇਸ ਮੌਕੇ ਤੇ ਸਾਬਕਾ ਸਰਪੰਚ ਪਰਗਟ ਸਿੰਘ ਭੌਰਲਾ, ਪ੍ਰੇਮ ਸਿੰਘ ਮਠਾੜੂ, ਗੁਰਜੀਤ ਸਿੰਘ ਭੌਰਲਾ, ਚਰਨ ਸਿੰਘ ਭੌਰਲਾ, ਸਾਬਕਾ ਸਰਪੰਚ ਸੁਰਿੰਦਰ ਸਿੰਘ, ਹਰਵਿੰਦਰ ਸਿੰਘ, ਤਰਲੋਚਨ ਸਿੰਘ, ਇਕਬਾਲ ਸਿੰਘ, ਗੁਰਦੀਪ ਸਿੰਘ, ਜਗਦੀਪ ਸਿੰਘ, ਰਾਜਵੀਰ ਸਿੰਘ, ਸੁਖਬੀਰ ਸਿੰਘ, ਗੁਰਪ੍ਰੀਤ ਸਿੰਘ, ਕਰਨਵੀਰ ਸਿੰਘ, ਤਰਲੋਕ ਸਿੰਘ ਆਦਿ ਸਮੇਤ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਲੋਹਟ ਗੋਤ ਦੇ ਵਡੇਰਿਆਂ ਦੀ ਯਾਦ 'ਚ ਬਰਸੀ ਸਮਾਗਮ ਅੱਜ ਅਗਲੀ ਖ਼ਬਰ ਖੰਨਾ ਪੁਲਿਸ ਵਲੋਂ 102 ਕਿੱਲੋ ਚੂਰਾ ਪੋਸਤ ਸਮੇਤ 1 ਦੋਸ਼ੀ ਗਿ੍ਫ਼ਤਾਰ
Ad Position 24