28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਲਾਵਾਰਸ ਕੁੱਤਿਆਂ ਨੂੰ ਜਨਤਕ ਥਾਵਾਂ ਤੋਂ ਹਟਾਉਣ ਸੰਬੰਧੀ ਸੁਪਰੀਮ ਕੋਰਟ ਦਾ ਫ਼ੈਸਲਾ ਸ਼ਲਾਘਾਯੋਗ-ਲੱਖੋਵਾਲ/ਮੇਹਲੋਂ

Ad Position 21
No active advertisement
ਅਜੀਤ ਡੈਸਕ 25-05-2026
ਕੁਹਾੜਾ, 24 ਮਈ (ਸੰਦੀਪ ਸਿੰਘ ਕੁਹਾੜਾ)-ਲਾਵਾਰਸ ਕੁੱਤਿਆਂ ਦੀ ਵੱਧ ਰਹੀ ਸਮੱਸਿਆ ਨੂੰ ਧਿਆਨ ਵਿਚ ਰੱਖਦਿਆਂ ਸੁਪਰੀਮ ਕੋਰਟ ਵਲੋਂ ਜਨਤਕ ਥਾਵਾਂ ਤੋਂ ਆਵਾਰਾ ਕੁੱਤਿਆਂ ਨੂੰ ਹਟਾਉਣ ਸਬੰਧੀ ਜਾਰੀ ਕੀਤੇ ਸਖ਼ਤ ਹੁਕਮਾ ਦੀ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਵਲੋਂ ਸ਼ਲਾਘਾ ਕੀਤੀ ਗਈ ਹੈ | ਇਸ ਸਬੰਧੀ ਗੱਲਬਾਤ ਕਰਦੇ ਹੋਏ ਯੂਨੀਅਨ ਦੇ ਪੰਜਾਬ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ, ਸਰਪ੍ਰਸਤ ਅਵਤਾਰ ਸਿੰਘ ਮੇਹਲੋਂ ਅਤੇ ਸੀਨੀਅਰ ਵਾਈਸ ਪ੍ਰਧਾਨ ਪਮਨਦੀਪ ਸਿੰਘ ਮੇਹਲੋਂ ਨੇ ਦੱਸਿਆ ਕਿ ਜਥੇਬੰਦੀ ਵਲੋਂ ਪਹਿਲਾਂ 1 ਜੂਨ ਨੂੰ ਆਵਾਰਾ ਕੁੱਤਿਆਂ ਅਤੇ ਡੰਗਰਾਂ ਦੀਆਂ ਟਰਾਲੀਆਂ ਭਰ ਕੇ ਐੈੱਸ. ਡੀ. ਐੈੱਮ. ਅਤੇ ਡੀ. ਸੀ. ਦਫ਼ਤਰਾਂ ਵਿਚ ਛੱਡਣ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ | ਪਰ ਹੁਣ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਇਹ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਵਲੋਂ ਇਸ ਮਾਮਲੇ ਵਿਚ ਲੋੜੀਂਦੀ ਕਾਰਵਾਈ ਨਾ ਕੀਤੀ ਗਈ ਤਾਂ ਜਥੇਬੰਦੀ ਦੁਬਾਰਾ ਤੋਂ ਪ੍ਰੋਗਰਾਮ ਦੀ ਤਾਰੀਖ਼ ਦਾ ਐਲਾਨ ਕਰੇਗੀ | ਮੇਹਲੋਂ ਨੇ ਦੱਸਿਆ ਕਿ ਪਹਿਲਾਂ ਵੀ ਕਈ ਵਾਰ ਟਰਾਲੀਆਂ ਭਰ ਕੇ ਕੁੱਤੇ ਅਤੇ ਗਾਵਾਂ ਸਥਾਨਕ ਐੱਸ. ਡੀ. ਐੈੱਮ. ਦਫ਼ਤਰ ਅਤੇ ਲੁਧਿਆਣਾ ਡੀ. ਸੀ. ਦਫ਼ਤਰ ਵਿਚ ਛੱਡ ਕੇ ਮੰਗ ਪੱਤਰ ਦਿੱਤੇ ਗਏ ਸਨ, ਪਰ ਅਜੇ ਤੱਕ ਕੋਈ ਢੁਕਵਾਂ ਹੱਲ ਨਹੀਂ ਨਿਕਲਿਆ | ਉਨ੍ਹਾਂ ਦੱਸਿਆ ਕਿ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸੰਬੰਧਿਤ ਅਧਿਕਾਰੀਆਂ ਨੂੰ ਪਬਲਿਕ ਸਥਾਨਾਂ ਜਿਵੇਂ ਕਿ ਬੱਸ ਸਟੈਂਡ, ਰੇਲਵੇ ਸਟੇਸ਼ਨ, ਹਸਪਤਾਲ ਅਤੇ ਸਕੂਲਾਂ ਦੇ ਆਲੇ-ਦੁਆਲੇ ਤੋਂ ਆਵਾਰਾ ਕੁੱਤਿਆਂ ਨੂੰ ਫੜਨ ਲਈ ਆਦੇਸ਼ ਜਾਰੀ ਕੀਤੇ ਗਏ ਹਨ | ਯੂਨੀਅਨ ਨੇ ਸਰਕਾਰ ਦੇ ਇਸ ਕਦਮ ਦੀ ਸਰਾਹਨਾ ਕਰਦਿਆਂ ਉਮੀਦ ਜਤਾਈ ਕਿ ਮੁੱਖ ਮੰਤਰੀ ਇਸ ਮਾਮਲੇ ਵਿਚ ਕੋਈ ਢਿੱਲ ਨਹੀਂ ਵਰਤਣਗੇ |
Ad Position 22
No active advertisement
ਪਿਛਲੀ ਖ਼ਬਰ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਵਣ ਮੰਡਲ ਲੁਧਿਆਣਾ ਦਾ ਧਰਨਾ 10ਵੇਂ ਦਿਨ ਵੀ ਜਾਰੀ ਅਗਲੀ ਖ਼ਬਰ ਵਿਕਟੋਰੀਆ ਪਬਲਿਕ ਸਕੂਲ ਲਹਿਰਾ ਦੀਆਂ ਕਰਾਟੇ ਖਿਡਾਰਨਾਂ ਵਲੋਂ ਸ਼ਾਨਦਾਰ ਪ੍ਰਦਰਸ਼ਨ
Ad Position 24