28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਭਗਵੰਤ ਸਿੰਘ ਮਾਨ ਸਰਕਾਰ ਦੇ ਕੰਮਾਂ ਨੂੰ ਵੇਖ ਵੋਟ ਪਾਇਓ- ਡਾ: ਬੀਜਾ

Ad Position 21
No active advertisement
ਅਜੀਤ ਡੈਸਕ 25-05-2026
ਮਲੌਦ, 24 ਮਈ (ਦਿਲਬਾਗ ਸਿੰਘ ਚਾਪੜਾ)-ਆਮ ਆਦਮੀ ਪਾਰਟੀ ਦੇ ਐਸ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕੇ ਦੇ ਲੋਕਾਂ ਨਾਲ ਨਿੱਜੀ ਨੇੜਤਾ ਰੱਖਣ ਵਾਲੇ ਡਾ. ਜਸਪ੍ਰੀਤ ਸਿੰਘ ਬੀਜਾ ਨੇ ਨਗਰ ਕੌਂਸਲ ਚੋਣਾ ਵਿੱਚ ਪਾਇਲ ਅਤੇ ਦੋਰਾਹਾ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਮੁਖ ਮੰਤਰੀ ਭਗਵੰਤ ਸਿੰਘ ਮਾਨ ਦੇ ਕੀਤੇ ਕੰਮਾਂ ਨੂੰ ਵੇਖ ਕੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿਚ ਆਪਣੀ ਅਤੇ ਆਪਣੇ ਪਰਿਵਾਰਾਂ ਦੀ ਵੋਟ ਦਾ ਇਸਤੇਮਾਲ ਕਰਨ ਤਾਂ ਕਿ ਅਸੀ ਹਲਕੇ ਦੇ ਕੁੱਝ ਰਹਿੰਦੇ ਅਧੂਰੇ ਕਾਰਜਾਂ ਨੂੰ ਪੂਰਾ ਕਰਕੇ ਸ਼ਹਿਰਾਂ ਦਾ ਵਿਕਾਸ ਕਰ ਸਕੀਏ | ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਤੇ ਮਾਣ ਹੈ | ਜਿਹਨਾਂ ਨਾਂ ਸਹੂੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲਿਆ ਕਿ ਇਕ ਅਜਿਹਾ ਇਨਕਲਾਬ ਲਿਆਂਦਾ, ਜਿਸ ਵਿੱਚ ਪੂਰੀ ਅਫਸਰਸ਼ਾਹੀ ਸਰਕਾਰ ਅਤੇ ਲੋਕਾਂ ਨੂੰ ਜੁਆਬ ਦੇਹ ਹੋਈ ਹੈ | ਉਨ੍ਹਾਂ ਕਿਹਾ ਸਰਕਾਰਾਂ ਦੇ ਅਸਲ ਮਾਲਕ ਵੋਟਰ ਹਨ, ਜਿਹੜੇ ਸਰਕਾਰਾ ਬਣਾਉਂਦੇ ਹਨ | ਇਸੇ ਕਾਰਨ ਹੀ ਆਮ ਆਦਮੀ ਪਾਰਟੀ ਦੇ ਹਰ ਵਲੰਟੀਅਰ ਕੋਲ ਪਾਵਰ ਹੈ ਕਿ ਉਹ ਬੇਝਿਜਕ ਹਰ ਅਦਾਰੇ ਵਿੱਚ ਲੋਕਾਂ ਦੇ ਕੰਮ ਕਰਵਾ ਸਕਦੇ ਹਨ | ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਮਿਲਣ ਵਾਲੀਅਲਤਾਂ ਨੂੰ ਹੇਠਲੇ ਪੱਧਰ ਤੱਕ ਸਹੀ ਤਰੀਕੇ ਨਾਲ ਪੁੱਜਦਾ ਕਰਨ ਲਈ ਆਮ ਆਦਮੀ ਪਾਰਟੀ ਦੇ ਨੁਮਾਇੰਦਿਆਂ ਨੂੰ ਪਾਵਰ ਦੇਣ ਦੀ ਜ਼ਰੂਰਤ ਹੈ ਅਤੇ ਇਸੇ ਗੱਲ ਨੂੰ ਸਮਝਦੇ ਹੋਏ ਲੋਕ ਨਗਰ ਕੌਂਸਲ ਚੋਣਾਂ ਵਿੱਚ ਆਪ ਦਾ ਸਾਥ ਦੇਣਗੇ |
Ad Position 22
No active advertisement
ਪਿਛਲੀ ਖ਼ਬਰ ਵਿਕਟੋਰੀਆ ਪਬਲਿਕ ਸਕੂਲ ਲਹਿਰਾ ਦੀਆਂ ਕਰਾਟੇ ਖਿਡਾਰਨਾਂ ਵਲੋਂ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਵਣ ਮੰਡਲ ਲੁਧਿਆਣਾ ਦਾ ਧਰਨਾ 10ਵੇਂ ਦਿਨ ਵੀ ਜਾਰੀ
Ad Position 24