28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਡਾ. ਬੀਜਾ, ਚੇਅਰਮੈਨ ਕੂਹਲੀ, ਚੇਅਰਮੈਨ ਮਾਂਗਟ ਨੇ ਕੀਤਾ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ 'ਚ ਪ੍ਰਚਾਰ

Ad Position 21
No active advertisement
ਅਜੀਤ ਡੈਸਕ 25-05-2026
ਦੋਰਾਹਾ, 24 ਮਈ (ਮਨਜੀਤ ਸਿੰਘ ਗਿੱਲ)-ਆਮ ਆਦਮੀ ਪਾਰਟੀ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਅਤੇ ਚੇਅਰਮੈਨ ਮਾਰਕੀਟ ਕਮੇਟੀ ਦੋਰਾਹਾ ਐਡਵੋਕੇਟ ਗੁਰਦਰਸ਼ਨ ਸਿੰਘ ਕੂਹਲੀ, ਜ਼ਿਲ੍ਹਾ ਪ੍ਰਧਾਨ ਐਸੀ ਵਿੰਗ ਡਾ. ਜਸਪ੍ਰੀਤ ਸਿੰਘ ਬੀਜਾ, ਚੇਅਰਮੈਨ ਲਾਰਜ ਇੰਡਸਟਰੀ ਪੰਜਾਬ ਹਰਜੀਤ ਸਿੰਘ ਮਾਂਗਟ ਅਤੇ ਹੋਰ ਸੀਨੀਅਰ ਲੀਡਰਸ਼ਿਪ ਵੱਲੋਂ ਦੋਰਾਹਾ ਸ਼ਹਿਰ ਵਿਖੇ ਹੋਣ ਜਾ ਰਹੀਆਂ ਨਗਰ ਕੌਂਸਲ ਦੀਆਂ ਚੋਣਾਂ ਨੂੰ ਮੁੱਖ ਰੱਖਦੇ ਹੋਏ ਵਾਰਡ ਨੰਬਰ 9 ਅਤੇ ਵਾਰਡ ਨੰਬਰ 12 ਵਿੱਚ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਪਤਨੀ ਸੁਖਵਿੰਦਰ ਸਿੰਘ ਨੋਨਾ ਅਤੇ ਬੀਬੀ ਜਸਵੰਤ ਕੌਰ ਲੋਹਟ ਪਤਨੀ ਅਜੀਤ ਸਿੰਘ ਲੋਹਟ ਦੇ ਹੱਕ ਵਿੱਚ ਘਰ ਘਰ ਜਾ ਕੇ ਚੋਣ ਪ੍ਰਚਾਰ ਕੀਤਾ ਅਤੇ ਘਰ ਘਰ ਜਾ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਲੋਕ ਭਲਾਈ ਦੇ ਕੀਤੇ ਜਾ ਰਹੇ ਕੰਮਾਂ ਬਾਰੇ ਜਾਣੂ ਕਰਵਾਇਆ ਅਤੇ ਪਿਛਲੇ ਚਾਰ ਸਾਲਾਂ ਦੇ ਕੰਮਾਂ ਦੇ ਆਧਾਰ ਤੇ ਵੋਟ ਪਾਉਣ ਦੀ ਅਪੀਲ ਕੀਤੀ 9 ਡਾਕਟਰ ਜਸਪ੍ਰੀਤ ਸਿੰਘ ਬੀਜਾਂ ਨੇ ਅੱਗੇ ਕਿਹਾ ਕਿ ਨਗਰ ਕੌਂਸਲ ਦੋਰਾਹਾ ਅਤੇ ਨਗਰ ਕੌਂਸਲ ਪਾਇਲ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ | ਇਸ ਮੌਕੇ ਸਤਨਾਮ ਸਿੰਘ ਬੇਰਕਲਾਂ, ਮੰਡੀਕਰਨ ਬੋਰਡ ਦੇ ਡਾਇਰੈਕਟਰ ਸੁਖਵਿੰਦਰ ਸਿੰਘ ਨੋਨਾ, ਸਰਪੰਚ ਅਵਤਾਰ ਸਿੰਘ ਰਿੰਕੂ, ਐਕਸ ਸਰਵਿਸਮੈਨ ਵਿੰਗ ਦੇ ਸੂਬਾ ਸਕੱਤਰ ਇੰਦਰਜੀਤ ਸਿੰਘ ਸਖੀ, ਜਰਨੈਲ ਸਿੰਘ ਲੋਹਟ, ਬੀਸੀ ਵਿੰਗ ਦੇ ਹਲਕਾ ਪ੍ਰਧਾਨ ਧਾਮੀ, ਯੂਥ ਵਿੰਗ ਪ੍ਰਧਾਨ ਮਨੀ ਅਰੋੜਾ, ਬਲਾਕ ਪ੍ਰਧਾਨ ਡਾ. ਸਰਬਜੀਤ ਸਿੰਘ ਬਿਲਾਸਪੁਰ, ਅਜੀਤ ਸਿੰਘ ਲੋਹਟ, ਗਗਨ ਲੋਹਟ, ਰਮਨ ਲੋਹਟ, ਸਰਪੰਚ ਪਰਮਜੀਤ ਸਿੰਘ ਪੰਮਾ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਦੋਰਾਹਾ ਦੀਆਂ ਚੋਣਾਂ ਵਿੱਚ ਅਕਾਲੀ ਦਲ ਵੱਡੀਆਂ ਜਿੱਤਾਂ ਦਰਜ ਕਰਵਾਏਗਾ- ਆਗੂ ਅਗਲੀ ਖ਼ਬਰ ਪ੍ਰਧਾਨ ਗਿੱਲ ਬੇਰਕਲਾਂ ਨੇ ਵਾਰਡ ਨੰਬਰ 2 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਦੇ ਹੱਕ ਚ ਚੋਣ ਪ੍ਰਚਾਰ
Ad Position 24