ਵਾਰਡ ਨੰਬਰ-1 ਤੋਂ ਅਕਾਲੀ ਉਮੀਦਵਾਰ ਵੀਨਾ ਰਾਣੀ ਵਲੋਂ ਵਿਕਾਸ ਦੇ ਨਾਂਅ 'ਤੇ ਵੋਟਾਂ ਦੀ ਅਪੀਲ
ਅਜੀਤ ਡੈਸਕ
25-05-2026
ਰਾਏਕੋਟ, 24 ਮਈ (ਬਲਵਿੰਦਰ ਸਿੰਘ ਲਿੱਤਰ)-ਨਗਰ ਕੌਂਸਲ ਚੋਣਾਂ-2026 'ਚ ਵਾਰਡ ਨੰਬਰ-01 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸ਼੍ਰੀਮਤੀ ਵੀਨਾ ਰਾਣੀ ਧਰਮਪਤਨੀ ਸੰਜੀਵ ਕੁਮਾਰ ਬੌਵਾ ਗੋਇਲ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ 26 ਮਈ ਨੂੰ ਇਕ-ਇਕ ਕੀਮਤੀ ਵੋਟ ਚੋਣ ਨਿਸ਼ਾਨ 'ਤੱਕੜੀ' 'ਤੇ ਪਾ ਕੇ ਉਨ੍ਹਾਂ ਨੂੰ ਕਾਮਯਾਬ ਬਣਾਇਆ ਜਾਵੇ | ਉਨ੍ਹਾਂ ਵੋਟਰਾਂ ਨੂੰ ਭਰੋਸਾ ਦਿਵਾਇਆ ਕਿ ਚੋਣ ਜਿੱਤਣ ਦੇ ਬਾਅਦ ਵਾਰਡ ਦੇ ਅਧੂਰੇ ਵਿਕਾਸ ਕਾਰਜ਼ਾਂ ਨੂੰ ਤੁਰੰਤ ਪੂਰਾ ਕਰਵਾਇਆ ਜਾਵੇਗਾ, ਉੱਥੇ ਹੀ ਨਵੇਂ ਵਿਕਾਸ ਕਾਰਜ਼ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਉਪਲੱਬਧ ਕਰਵਾਉਣ ਲਈ ਉਨ੍ਹਾਂ ਦੀ ਪਹਿਲ ਹੋਵੇਗੀ | ਇਸ ਲਈ ਵਾਰਡ ਨੰਬਰ-01 ਦੇ ਵੋਟਰ ਵਿਕਾਸ ਦੇ ਨਾਮ 'ਤੇ ਅੱਗੇ ਹੋ ਕੇ ਉਨ੍ਹਾਂ ਨੂੰ ਸਹਿਯੋਗ ਦੇਣ ਤਾਂ ਜੋ ਵਾਰਡ ਦੀ ਨੁਹਾਰ ਬਦਲੀ ਜਾ ਸਕੇ | ਇਸ ਮੌਕੇ ਉਮੀਦਵਾਰ ਵੀਨਾ ਰਾਣੀ ਨੇ ਕਿਹਾ ਕਿ ਬਦਲਾਅ ਦੇ ਨਾਮ 'ਤੇ ਲੋਕਾਂ ਦਾ ਝੁਕਾਅ ਅਕਾਲੀ ਦਲ ਪੱਖੀਂ ਹੋ ਰਿਹਾ ਹੈ, ਜਿਸ ਕਰਕੇ ਵਾਰਡ 'ਚ ਉਨ੍ਹਾਂ ਨੂੰ ਭਰਵਾਂ ਸਮਰਥਨ ਮਿਲ ਰਿਹਾ ਹੈ |