29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਦੋਰਾਹਾ ਵਿਖੇ ਵਿਧਾਇਕ ਗਿਆਸਪੁਰਾ ਵਲੋਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿਚ ਵਿਸ਼ਾਲ ਰੋਡ ਮਾਰਚ

Ad Position 21
No active advertisement
ਅਜੀਤ ਡੈਸਕ 25-05-2026
ਦੋਰਾਹਾ, 24 ਮਈ (ਮਨਜੀਤ ਸਿੰਘ ਗਿੱਲ)-26 ਮਈ ਨੂੰ ਹੋਣ ਜਾ ਰਹੀਆ ਨਗਰ ਕੌਂਸਲ ਦੋਰਾਹਾ ਦੀਆਂ ਚੋਣਾਂ ਨੂੰ ਲੈ ਕੇ ਅੱਜ ਵੱਖ-ਵੱਖ ਰਾਜਨੀਤਿਕ ਪਾਰਟੀਆਂ ਵੱਲੋਂ ਵੱਖ-ਵੱਖ ਵਾਰਡਾਂ ਅਤੇ ਸ਼ਹਿਰ ਦੇ ਮੁੱਖ ਬਾਜ਼ਾਰ ਵਿੱਚ ਰੋਡ ਸ਼ੋ ਕਰਕੇ ਆਪਣੀ ਸ਼ਕਤੀ ਦਾ ਪ੍ਰਦਰਸ਼ਨ ਕੀਤਾ ਗਿਆ | ਆਮ ਆਦਮੀ ਪਾਰਟੀ ਵੱਲੋਂ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੀ ਅਗਵਾਈ ਵਿੱਚ ਆਪ ਦੇ ਚੋਣ ਲੜ ਰਹੇ ਉਮੀਦਵਾਰਾਂ, ਆਗੂਆਂ ਤੇ ਸਮਰਥਕਾਂ ਵੱਲੋਂ ਦੋਰਾਹਾ ਦੇ ਮੁੱਖ ਬਾਜ਼ਾਰ ਵਿੱਚ ਰੋਡ ਮਾਰਚ ਕੀਤਾ ਗਿਆ | ਇਸ ਸਮੇਂ ਆਮ ਆਦਮੀ ਪਾਰਟੀ ਦੇ ਸਮਰਥਕਾਂ ਨੇ ਵਿਧਾਇਕ ਗਿਆਸਪੁਰਾ ਤੇ ਆਮ ਆਦਮੀ ਪਾਰਟੀ ਦੇ ਹੱਕ ਵਿਚ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਇਸ ਮੌਕੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਗਿਆਸਪੁਰਾ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵੱਲੋਂ ਪੰਜਾਬ ਵਾਸੀਆਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਹਨ ਅਤੇ ਪੰਜਾਬ ਵਿੱਚ ਤਰੱਕੀ, ਖੁਸ਼ਹਾਲੀ ਤੇ ਵਿਕਾਸ ਕਾਰਜਾਂ ਦੀ ਲਹਿਰ ਚਲ ਰਹੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਲਿਤਾਂ, ਕਿਸਾਨਾਂ, ਵਪਾਰੀਆਂ ਅਤੇ ਮਜ਼ਦੂਰਾਂ ਸਮੇਤ ਸਾਰੇ ਹੀ ਵਰਗਾਂ ਦੀ ਭਲਾਈ ਲਈ ਕਾਰਜ ਕੀਤੇ ਗਏ ਹਨ | ਜਿਸ ਕਾਰਨ ਪੰਜਾਬ ਵਾਸੀਆਂ ਦੇ ਮਨਾਂ ਵਿੱਚ ਆਮ ਆਦਮੀ ਪਾਰਟੀ ਪ੍ਰਤੀ ਉਤਸ਼ਾਹ ਦਿਨੋ ਦਿਨ ਵੱਧ ਰਿਹਾ ਹੈ | ਉਨ੍ਹਾਂ ਕਿਹਾ ਕਿ ਨਗਰ ਕੌਂਸਲ ਦੋਰਾਹਾ ਦੇ ਸਾਰੇ ਹੀ 15 ਵਾਰਡਾਂ ਤੋਂ ਪਾਰਟੀ ਦੇ ਉਮੀਦਵਾਰ ਸ਼ਾਨਦਾਰ ਜਿੱਤ ਦਰਜ ਕਰਨਗੇ | ਇਸ ਮੌਕੇ ਸਾਬਕਾ ਪ੍ਰਧਾਨ ਸੁਦਰਸ਼ਨ ਕੁਮਾਰ ਪੱਪੂ, ਐਨੀ ਸ਼ਰਮਾ, ਰਾਹੁਲ ਬੈਕਟਰ ਰਿਕੀ, ਹਰਜੀਤ ਸਿੰਘ ਖਰੇ, ਕਮਲਜੀਤ ਸਿੰਘ ਬਿੱਟੂ ਸ਼ਰਨਜੀਤ ਸਿੰਘ ਮਿੱਠੂ, ਦਲਵਿੰਦਰ ਕੌਰ, ਲਾਭ ਸਿੰਘ, ਪੀਏ ਮਨਜੀਤ ਸਿੰਘ ਡੀਸੀ, ਪ੍ਰੀਆ ਸ਼ਰਮਾ, ਸੁਖਬੀਰ ਤਲਵਾੜਾ, ਸੁਖਵਿੰਦਰ ਕੌਰ, ਹਰਨੇਕ ਸਿੰਘ ਨੇਕੀ, ਹਰਜੀਤ ਕੌਰ, ਮੰਗਾ ਜਰਮਨ, ਮੀਨੂੰ ਨਰੂਲਾ ਜਸਵੰਤ ਕੌਰ, ਦਵਿੰਦਰ ਸਿੰਘ ਰਾਜਾ, ਪਾਰਟੀ ਦੇ ਉਮੀਦਵਾਰ, ਸਮਰਥਕ ਤੇ ਵੱਡੀ ਗਿਣਤੀ ਵਿੱਚ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰਾੜਾ ਸਾਹਿਬ ਸੜਕ 'ਤੇ ਪਿੰਡ ਘੁਡਾਣੀ ਕਲਾਂ ਲਾਗੇ ਖੇਤਾਂ 'ਚ ਲੱਗੀ ਅੱਗ ਸਰਕਾਰੀ ਦਰੱਖ਼ਤਾਂ ਤੱਕ ਪੁੱਜੀ ਅਗਲੀ ਖ਼ਬਰ ਮਾਈਲੋਡਿਸਪਲਾਸਟਿਕ ਸਿੰਡਰੋਮ ਤੋਂ ਪੀੜਤ ਬਜ਼ੁਰਗ ਵਿਅਕਤੀ ਦਾ ਲਿਵਾਸਾ ਹਸਪਤਾਲ ਖੰਨਾ ਵਿਖੇ ਸਫਲਤਾ ਇਲਾਜ ਕੀਤਾ ਗਿਆ
Ad Position 24