28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਮੁਲਾਜ਼ਮ ਪੈਨਸ਼ਨਰ ਸਾਂਝਾ ਫ਼ਰੰਟ ਪੰਜਾਬ ਦੇ ਸੱਦੇ 'ਤੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 26-05-2026
ਖੰਨਾ, 25 ਮਈ (ਹਰਜਿੰਦਰ ਸਿੰਘ ਲਾਲ)-ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਦੀ ਕਨਵੈਸ਼ਨ ਦੇ ਫ਼ੈਸਲੇ ਅਨੁਸਾਰ ਖੰਨਾ ਸਰਕਲ ਦੇ ਪੈਨਸ਼ਨਰਾਂ ਨੇ ਇਕੱਠੇ ਹੋਕੇ ਮੁਲਾਜ਼ਮ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮਨਾਉਣ ਲਈ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ | ਇਹ ਪ੍ਰਦਰਸ਼ਨ ਪਰਦੀਪ ਕੁਮਾਰ ਸਰਕਲ ਆਗੂ ਦੀ ਪ੍ਰਧਾਨਗੀ ਹੇਠ ਕੀਤਾ ਗਿਆ | ਇੰਦਰਜੀਤ ਸਿੰਘ ਅਕਾਲ ਸਕੱਤਰ ਅਤੇ ਪਰਦੀਪ ਕੁਮਾਰ ਪ੍ਰੈੱਸ ਸਕੱਤਰ ਨੇ ਦੱਸਿਆ ਕਿ ਰੋਸ ਪ੍ਰਦਰਸ਼ਨ ਨੂੰ ਸੰਬੋਧਨ ਸੁਰਜੀਤ ਸਿੰਘ, ਬਲਜੀਤ ਸਿੰਘ, ਗੁਰਮੀਤ ਸਿੰਘ, ਮੇਹਰਪਾਲ ਸਿਆਣ, ਜਗਦੇਵ ਸਿੰਘ, ਤਰਸੇਮ ਲਾਲ, ਮੋਹਨ ਸਿੰਘ, ਸੰਭੂ ਗੁਰਸੇਵਕ ਸਿੰਘ ਮੋਹੀ, ਰਲਦਾ ਸਿੰਘ, ਜਸਵੰਤ ਰਾਏ, ਵਰਿਆਮ ਸਿੰਘ, ਵਿਧੀ ਚੰਦ, ਰਛਪਾਲ ਸਿੰਘ, ਸੁਰਿੰਦਰ ਕੌਂਸਲ, ਸੁਖਵਿੰਦਰ ਸਿੰਘ, ਰਣਜੀਤ ਸਿੰਘ ਥਾਣੇਦਾਰ ਆਗੂ ਪੈਨਸ਼ਨਰ ਮਹਾਸੰਘ ਆਦਿ ਨੇ ਕੀਤਾ | ਉਨ੍ਹਾਂ ਮੰਗ ਕੀਤੀ ਕਿ ਹਰੇਕ ਮਹਿਕਮੇ ਵਿੱਚ ਨਿੱਜੀਕਰਨ ਦੀ ਨੀਤੀ ਨੂੰ ਬੰਦ ਕੀਤਾ ਜਾਵੇ, ਸੇਵਾ ਸ਼ਰਤਾਂ ਅਤੇ ਕਾਨੂੰਨਾਂ ਵਿੱਚ ਕੀਤੀ ਜਾ ਰਹੀ ਤਬਦੀਲੀ ਬੰਦ ਕੀਤੀ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਪੈਨਸ਼ਨਰਾਂ ਅਤੇ ਮੁਲਾਜ਼ਮਾਂ ਨੂੰ ਛੇਵੇਂ ਤਨਖ਼ਾਹ ਕਮਿਸ਼ਨ ਅਤੇ ਡੀ. ਏ. ਦਾ ਬਕਾਇਆ ਛੇਤੀ ਦਿੱਤਾ ਜਾਵੇ, ਮੁਲਾਜ਼ਮ ਅਤੇ ਪੈਨਸ਼ਨਰਾਂ ਨੂੰ ਮੈਡੀਕਲ ਕੈਸਲੈਸ਼ ਸਕੀਮ ਚਾਲੂ ਕਰਕੇ ਉਸ ਦਾ ਲਾਭ ਦਿੱਤਾ ਜਾਵੇ, ਸਰਕਾਰੀ ਅਤੇ ਅਰਧ ਸਰਕਾਰੀ ਅਦਾਰਿਆਂ ਦੀਆਂ ਜਾਇਦਾਦਾਂ ਅਤੇ ਮਹਿਕਮਿਆਂ ਨੂੰ ਕਾਰਪੋਰੇਟ ਘਰਾਣਿਆਂ ਅਤੇ ਨਿੱਜੀ ਵੱਡੀਆਂ ਦੇਸੀ ਅਤੇ ਵਿਦੇਸ਼ੀ ਕੰਪਨੀਆਂ ਨੂੰ ਵੇਚਣ ਬੰਦ ਕੀਤਾ ਜਾਵੇ ਆਦਿ | ਆਗੂਆਂ ਨੇ ਸਰਕਾਰਾਂ ਅਤੇ ਮੈਨੇਜਮੈਂਟਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਅਗਰ ਮੰਗਾਂ ਦਾ ਹੱਲ ਛੇਤੀ ਨਾ ਕੀਤਾ ਗਿਆ ਸੰਘਰਸ਼ ਨੂੰ ਸਾਂਝੇ ਰੂਪ ਵਿੱਚ ਹੋਰ ਤੇਜ਼ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਜਰਖੜ ਵਿਖੇ ਉਲੰਪੀਅਨ ਪਿ੍ਥੀਪਾਲ ਸਿੰਘ ਹਾਕੀ ਮੇਲੇ ਦਾ ਛੇਵਾਂ ਦਿਨ ਅਗਲੀ ਖ਼ਬਰ ਜਮਹੂਰੀ ਕਿਸਾਨ ਸਭਾ ਪੰਜਾਬ ਦਾ ਵਫ਼ਦ ਨਹਿਰੀ ਤੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਮਿਲਿਆ <br/>
Ad Position 24