29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਖੰਨਾ 'ਚ ਇੱਕ ਪੋਲਿੰਗ ਸਟੇਸ਼ਨ ਅਤੀ ਸੰਵੇਦਨਸ਼ੀਲ ਅਤੇ 16 ਸੰਵੇਦਨਸ਼ੀਲ ਕਰਾਰ-ਐਸ. ਐਸ. ਪੀ. ਦਰਪਨ ਆਹਲੂਵਾਲੀਆ

Ad Position 21
No active advertisement
ਅਜੀਤ ਡੈਸਕ 26-05-2026
ਖੰਨਾ, 25 ਮਈ (ਹਰਜਿੰਦਰ ਸਿੰਘ ਲਾਲ)-ਪੁਲਿਸ ਜ਼ਿਲ੍ਹਾ ਖੰਨਾ ਅਧੀਨ ਖੰਨਾ, ਪਾਇਲ, ਦੋਰਾਹਾ ਅਤੇ ਸਮਰਾਲਾ ਨਗਰ ਕੌਂਸਲ ਚੋਣਾਂ ਨੂੰ ਸ਼ਾਂਤਮਈ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਲਿਸ ਪ੍ਰਸ਼ਾਸਨ ਵਲੋਂ ਵਿਆਪਕ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ | ਚੋਣ ਡਿਊਟੀ 'ਤੇ ਤਾਇਨਾਤ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਰਵਾਨਾ ਕਰਦਿਆਂ ਐੱਸ. ਐੱਸ. ਪੀ. ਡਾ. ਦਰਪਣ ਆਹਲੂਵਾਲੀਆ ਨੇ ਉਨ੍ਹਾਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ | ਐੱਸ ਐੱਸ ਪੀ ਡਾ. ਆਹਲੂਵਾਲੀਆ ਨੇ ਕਿਹਾ ਕਿ ਲੋਕਤੰਤਰ ਦੇ ਇਸ ਮਹੱਤਵਪੂਰਨ ਤਿਉਹਾਰ ਨੂੰ ਸਫਲ ਬਣਾਉਣ ਵਿੱਚ ਪੁਲਿਸ ਦੀ ਭੂਮਿਕਾ ਬੇਹੱਦ ਅਹਿਮ ਹੈ | ਉਨ੍ਹਾਂ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ, ਮਿਹਨਤ ਅਤੇ ਨਿਰਪੱਖਤਾ ਨਾਲ ਨਿਭਾਉਣ ਲਈ ਕਿਹਾ | ਉਨ੍ਹਾਂ ਕਿਹਾ ਕਿ ਸਾਰੇ ਪੋਲਿੰਗ ਕੇਂਦਰਾਂ 'ਤੇ ਸੁਰੱਖਿਆ ਪ੍ਰਬੰਧ ਮਜ਼ਬੂਤ ਕੀਤੇ ਗਏ ਹਨ ਅਤੇ ਸੰਵੇਦਨਸ਼ੀਲ ਇਲਾਕਿਆਂ 'ਤੇ ਵਿਸ਼ੇਸ਼ ਨਜ਼ਰ ਰੱਖੀ ਜਾਵੇਗੀ | ਪੁਲਿਸ ਜ਼ਿਲ੍ਹਾ ਖੰਨਾ ਵਿੱਚ ਨਗਰ ਕੌਂਸਲ ਚੋਣਾਂ ਲਈ ਕੁੱਲ 51 ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਗਏ ਹਨ, ਜਿਨ੍ਹਾਂ ਵਿੱਚ 184 ਪੋਲਿੰਗ ਬੂਥ ਬਣਾਏ ਗਏ ਹਨ | ਇਨ੍ਹਾਂ 'ਚੋਂ ਇੱਕ ਪੋਲਿੰਗ ਸਟੇਸ਼ਨ ਨੂੰ ਹਾਈਪਰ ਸੈਂਸੇਟਿਵ ਅਤੇ 16 ਪੋਲਿੰਗ ਸਟੇਸ਼ਨਾਂ ਨੂੰ ਸੈਂਸੇਟਿਵ ਸ਼੍ਰੇਣੀ ਵਿੱਚ ਰੱਖਿਆ ਗਿਆ ਹੈ | ਇਨ੍ਹਾਂ ਥਾਵਾਂ 'ਤੇ ਵਾਧੂ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ | ਚੋਣਾਂ ਦੌਰਾਨ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਕਰੀਬ 750 ਪੁਲਿਸ ਕਰਮਚਾਰੀਆਂ ਅਤੇ ਅਧਿਕਾਰੀਆਂ ਦੀ ਡਿਊਟੀ ਲਗਾਈ ਗਈ ਹੈ | ਇਨ੍ਹਾਂ ਵਿੱਚ ਜ਼ਿਲ੍ਹਾ ਪੁਲਿਸ ਤੋਂ ਇਲਾਵਾ ਵਿਸ਼ੇਸ਼ ਟੀਮਾਂ ਅਤੇ ਰਿਜ਼ਰਵ ਫੋਰਸ ਵੀ ਸ਼ਾਮਲ ਹੈ |
Ad Position 22
No active advertisement
ਪਿਛਲੀ ਖ਼ਬਰ ਕਸਬਾ ਬੀਜਾ ਦੇ 2 ਸਕੇ ਭਰਾਵਾਂ ਨੂੰ ਰੋਇੰਗ ਖੇਡ 'ਚ ਮਿਲਿਆ ਮਹਾਰਾਜਾ ਰਣਜੀਤ ਸਿੰਘ ਪੁਰਸਕਾਰ ਅਗਲੀ ਖ਼ਬਰ ਛੱਜਾਵਾਲ ਸਕੂਲ ਨੂੰ ਸਮਾਜ ਸੇਵੀ ਪਰਿਵਾਰ ਨੇ ਆਰ.ਓ. ਸਿਸਟਮ ਦਿੱਤਾ
Ad Position 24